ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਸਰਕਾਰੀ ਸਕੂਲਾਂ ਲਈ ਦਾਖ਼ਲਾ ਮੁਹਿੰਮ–2026 ਦਾ ਆਗਾਜ਼

Date:

spot_img

 👉16 ਸਿੱਖਿਆ ਬਲਾਕਾਂ ‘ਚ ਮਾਪਿਆਂ ਨੂੰ ਜਾਗਰੂਕ ਕਰਨ ਲਈ ਦਾਖ਼ਲਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Patiala News:ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਲਈ ਦਾਖ਼ਲਾ ਮੁਹਿੰਮ–2026 ਦੀ ਸ਼ੁਰੂਆਤ ਕਰਦਿਆਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨ ਅਗਲੇ ਤਿੰਨ ਦਿਨਾਂ ਦੌਰਾਨ ਜ਼ਿਲ੍ਹੇ ਦੇ ਸਾਰੇ 16 ਸਿੱਖਿਆ ਬਲਾਕਾਂ ਨੂੰ ਕਵਰ ਕਰਦੀ ਹੋਈ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਉਤਸ਼ਾਹਿਤ ਕਰੇਗੀ।ਸਰਕਾਰੀ ਐਲਿਮੈਂਟਰੀ ਸਮਾਰਟ ਸਕੂਲ, ਮਾਡਲ ਟਾਊਨ (ਬਲਾਕ ਪਟਿਆਲਾ–3) ਵਿੱਚ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵਰਜੀਤ ਵਾਲੀਆ ਨੇ ਕਿਹਾ ਕਿ ਇਸ ਦਾਖ਼ਲਾ ਮੁਹਿੰਮ ਦਾ ਮਕਸਦ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਗੁਣਵੱਤਾਪੂਰਨ ਸਿੱਖਿਆ, ਆਧੁਨਿਕ ਸਿੱਖਿਆ ਢਾਂਚੇ ਅਤੇ ਵਿਦਿਆਰਥੀ-ਮਿੱਤਰ ਸਹੂਲਤਾਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਉਣਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਕਿਉਂਕਿ ਇਹ ਸਕੂਲ ਹਰ ਪੱਖੋਂ ਨਿੱਜੀ ਸਕੂਲਾਂ ਤੋਂ ਉਤਮ ਹਨ।

ਇਹ ਵੀ ਪੜ੍ਹੋ  Punjab Police ਨੁੰ ਵੱਡੀ ਸਫ਼ਲਤਾ; BSF ਨਾਲ ਮਿਲਕੇ ਬਾਰਡਰ ਤੋਂ ਹਥਿਆਰਾਂ ਦਾ ਜਖ਼ੀਰਾ ਬਰਾਮਦ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਪਾਠ ਪੁਸਤਕਾਂ, ਵਰਦੀਆਂ ਅਤੇ ਮਿਡ-ਡੇ ਮੀਲ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਹਰ ਪੱਖੋਂ ਯੋਗ ਅਤੇ ਸਮਰਪਿਤ ਹੋਣ ਕਾਰਨ ਪੰਜਾਬ ਦਾ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ।ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਪ੍ਰੀ-ਪ੍ਰਾਇਮਰੀ ਤੋਂ ਬਾਰਵੀਂ ਜਮਾਤ ਤੱਕ ਸਰਕਾਰੀ ਸਕੂਲ ਕਿਸੇ ਵੀ ਤਰ੍ਹਾਂ ਨਿੱਜੀ ਸਕੂਲਾਂ ਤੋਂ ਘੱਟ ਨਹੀਂ ਹਨ।ਵਰਜੀਤ ਵਾਲੀਆ ਨੇ ਹੋਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ-ਪੱਧਰੀ ਸਕੂਲਾਂ ਵਜੋਂ ਵਿਕਸਿਤ ਕੀਤਾ ਗਿਆ ਹੈ ਅਤੇ ਸਿੱਖਿਆ ਦੇ ਢਾਂਚੇ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ।ਜ਼ਿਲ੍ਹੇ ਦੇ ਸਕੂਲਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ 939 ਐਲੀਮੈਂਟਰੀ, 170 ਮਿਡਲ, 96 ਹਾਈ ਅਤੇ 109 ਸੀਨੀਅਰ ਸੈਕੰਡਰੀ ਸਕੂਲ ਹਨ, ਜਿਨ੍ਹਾਂ ਵਿੱਚ 10 ਸਕੂਲ ਆਫ਼ ਐਮੀਨੈਂਸ, 29 ਪੀਐਮ ਸ਼੍ਰੀ ਸਕੂਲ, 33 ਸਕੂਲ ਆਫ਼ ਹੈਪੀਨੈੱਸ ਅਤੇ ਇੱਕ ਸਕੂਲ ਆਫ਼ ਬ੍ਰਿਲੀਐਂਸ ਸ਼ਾਮਲ ਹਨ ਅਤੇ ਇਹ ਸਾਰੇ ਸਕੂਲ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰ ਰਹੇ ਹਨ।

ਇਹ ਵੀ ਪੜ੍ਹੋ  Amritsar ‘ਚ ਸਰਹੱਦੋਂ ਪਾਰ ਆਈ 43 ਕਿਲੋਂ ਹੈਰੋਇਨ, 4 ਹੈਂਡ ਗ੍ਰਨੇਡ ਅਤੇ 1 ਪਿਸਤੌਲ ਬਰਾਮਦ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਮਾਪਿਆਂ ਨੂੰ ਮੁੜ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ। ਉਨ੍ਹਾਂ ਅਧਿਆਪਕਾਂ ਨੂੰ ਵੀ ਪ੍ਰੇਰਿਤ ਕੀਤਾ ਕਿ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ ਕਿਉਂਕਿ ਸਿੱਖਿਆ ਮੁੱਢਲਾ ਅਧਿਕਾਰ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਉਪਲਬਧ ਉੱਤਮ ਸਹੂਲਤਾਂ ਦਾ ਲਾਭ ਲੈ ਕੇ ਚੰਗਾ ਭਵਿੱਖ ਬਣਾਉਣ ਦੀ ਅਪੀਲ ਵੀ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਕੂਲ ਆਫ਼ ਐਮੀਨੈਂਸ, ਫੀਲਖਾਨਾ ਦੇ ਦਸਵੀਂ ਜਮਾਤ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਦੋ ਵਿਦਿਆਰਥੀਆਂ ਨੂੰ 11-11 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਵੀ ਕੀਤਾ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼ਾਲੂ ਮਹਿਰਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਤੇ ਡਾ. ਰਵਿੰਦਰਪਾਲ ਸਿੰਘ, ਜਸਵਿੰਦਰ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪਟਿਆਲਾ-3, ਨਰਿੰਦਰ ਸਿੰਘ , ਜਗਜੀਤ ਵਾਲੀਆ, ਲਖਵਿੰਦਰ ਸਿੰਘ ਕੁਲਦੀਪ ਸਿੰਘ, ਪਰਵਿੰਦਰ ਸਿੰਘ,ਸਮੂਹ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ, ਅਤੇ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...