spot_img

ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਚਾਂਦਪੁਰਾ ਬੰਨ੍ਹ ਦਾ ਲਿਆ ਜਾਇਜ਼ਾ

Date:

spot_img

👉ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ
Mansa News:ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਘੱਗਰ ਦਰਿਆ ‘ਚ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਚਾਂਦਪੁਰਾ ਬੰਨ੍ਹਾਂ ਦਾ ਜਾਇਜ਼ਾ ਲਿਆ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚਾਂਦਪੁਰਾ ਬੰਨ੍ਹ ਵਿਖੇ ਘੱਗਰ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਕਾਫੀ ਹੇਠਾਂ ਹੈ, ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ । ਇਸ ਮੌਕੇ ਉਨ੍ਹਾਂ ਨਾਲ ਨਵਨਿਯੁਕਤ ਆਈ ਏ ਐਸ ਡਾ. ਗੁਰਲੀਨ, ਐਸ ਡੀ ਐਮ ਬੁਢਲਾਡਾ ਗਗਨਦੀਪ ਸਿੰਘ ਵੀ ਮੌਜੂਦ ਸਨ।

ਇਹ ਵੀ ਪੜ੍ਹੋ  Punjab Police ਦਾ ਸਬ ਇੰਸਪੈਕਟਰ 8,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚਾਂਦਪੁਰਾ ਬੰਨ੍ਹ ਵੀ ਕਾਫੀ ਮਜ਼ਬੂਤ ਸਥਿਤੀ ਵਿਚ ਹੈ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਲਗਾਤਾਰ ਬੰਨ੍ਹ ਦਾ ਜਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਪਹਿਲਾਂ ਤੋਂ ਹੀ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਸਬੰਧੀ ਸੂਚਨਾ ਦੇਣ ਲਈ ਜ਼ਿਲ੍ਹਾ ਪੱਧਰ ‘ਤੇ ਹੜ੍ਹ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 01652-229082 ਹੈ।

ਇਹ ਵੀ ਪੜ੍ਹੋ Big News; ਪੰਜਾਬ ਦੇ ਵਿਚ ਵੱਡੀ ਪੱਧਰ ‘ਤੇ IAS ਤੇ PCS ਅਫ਼ਸਰਾਂ ਦੀਆਂ ਹੋਈਆਂ ਬਦਲੀਆਂ

ਇਸ ਮੌਕੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ ਡਰੇਨੇਜ਼ ਜਗਮੀਤ ਸਿੰਘ ਭਾਕੜ ਨੇ ਦੱਸਿਆ ਕਿ ਘੱਗਰ ਦਰਿਆ ਵਿਚ ਪਾਣੀ ਦੀ ਸਮਰੱਥਾ 25650 ਕਿਊਸਿਕ ਹੈ ਅਤੇ ਮੌਜੂਦਾ ਸਮੇਂ ਘੱਗਰ ਦਰਿਆ ਵਿਚ 400 ਕਿਊਸਿਕ ਪਾਣੀ ਚਲ ਰਿਹਾ ਹੈ ਜੋ ਖ਼ਤਰੇ ਦੇ ਨਿਸ਼ਾਨ ਤੋਂ ਕਾਫੀ ਹੇਠਾਂ ਹੈ । ਇਸ ਮੌਕੇ ਡੀ ਐਸ ਪੀ ਜਸਵਿੰਦਰ ਕੌਰ, ਜੇ ਈ ਡਰੇਨੇਜ਼ ਚਾਂਦਪੁਰਾ ਬੰਨ੍ਹ ਹਿਮਾਂਸ਼ੂ ਪ੍ਰਵੀਨ ਸਿੰਗਲਾ, ਐਸ ਡੀ ਓ ਡਰੇਨੇਜ਼ ਬੁਢਲਾਡਾ ਸਤਗੁਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...