👉ਡਿਪਟੀ ਕਮਿਸ਼ਨਰ ਨੇ ਕਿਹਾ ਗਿਣਤੀ ਫਾਰਮ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਉਣ ਵਿੱਚ ਬੂਥ ਲੈਵਲ ਏਜੰਟਾਂ ਦੀ ਭੂਮਿਕਾ ਅਹਿਮ
👉ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਨਾਲ ਪੋਲਿੰਗ ਬੂਥਾਂ ਦੀ ਰੈਸ਼ਨਲਾਈਜ਼ੇਸ਼ਨ ਬਾਰੇ ਕੀਤੀ ਚਰਚਾ
Bathinda News:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਨੇ ਅੱਜ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰਿਵੀਜ਼ਨ ਐੱਸ.ਆਈ.ਆਰ.) ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।ਸਿਆਸੀ ਪਾਰਟੀਆਂ ਦੇ ਵੱਖ-ਵੱਖ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ (ਈ.ਸੀ.ਆਈ.) ਦੇ ਹੁਕਮਾਂ ਅਨੁਸਾਰ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਜ਼ਿਲ੍ਹੇ ਦੇ ਸਾਰੇ ਘਰਾਂ ਵਿੱਚ ਗਿਣਤੀ ਫਾਰਮ ਵੰਡ ਦਿੱਤੇ ਗਏ ਹਨ। ਇਹ ਫਾਰਮ ਉਨ੍ਹਾਂ ਵੋਟਰਾਂ ਨੂੰ ਦਿੱਤੇ ਗਏ ਹਨ ਜਿਨ੍ਹਾਂ ਦੀ ਮੈਪਿੰਗ ਸਫਲਤਾਪੂਰਵਕ ਹੋ ਚੁੱਕੀ ਹੈ। ਇਸ ਦਾ ਅਰਥ ਹੈ ਕਿ ਉਕਤ ਵੋਟਰਾਂ ਦੇ ਨਾਮ ਸਾਲ 2003 ਦੀ ਵੋਟਰ ਸੂਚੀ ਵਿੱਚ ਵੀ ਸਨ ਅਤੇ ਹੁਣ ਵੀ ਉਨ੍ਹਾਂ ਦੀ ਪਛਾਣ ਮੌਜੂਦਾ ਰਿਕਾਰਡ ਨਾਲ ਮੈਪ ਕੀਤੀ ਗਈ ਹੈ।
ਇਹ ਵੀ ਪੜ੍ਹੋ Vigilance Bureau ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ
ਉਨ੍ਹਾਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਨੂੰ ਹਦਾਇਤ ਕਰਨ ਕਿ ਉਹ ਇਹ ਫਾਰਮ ਵੋਟਰਾਂ ਤੋਂ ਭਰਵਾਉਣ ਅਤੇ ਇਹ ਵੀ ਯਕੀਨੀ ਬਣਾਉਣ ਕਿ ਵੋਟਰ ਇਹ ਫਾਰਮ ਵਾਪਸ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ, “ਇਹ ਦੇਸ਼ ਦੀ ਵੱਡੀ ਸੇਵਾ ਹੋਵੇਗੀ ਕਿਉਂਕਿ ਇਸ ਨਾਲ ਅਸੀਂ ਵੋਟਰਾਂ ਦੀ ਗਲਤੀ-ਰਹਿਤ ਅਤੇ ਪਾਰਦਰਸ਼ੀ ਸੂਚੀ ਤਿਆਰ ਕਰ ਸਕਾਂਗੇ।”ਜ਼ਿਲ੍ਹਾ ਚੋਣ ਅਫ਼ਸਰ ਨੇ ਪੋਲਿੰਗ ਬੂਥਾਂ ਦੇ ਰੈਸ਼ਨਲਾਈਜ਼ੇਸ਼ਨ (ਤਰਕ ਸੰਗਤ) ਬਾਰੇ ਵੀ ਸਿਆਸੀ ਪਾਰਟੀਆਂ ਨਾਲ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਜਿਸ ਵੀ ਪੋਲਿੰਗ ਬੂਥ ‘ਤੇ 1200 ਜਾਂ ਇਸ ਤੋਂ ਵੱਧ ਵੋਟਰ ਹਨ, ਉਸ ਨੂੰ ਵੰਡ ਕੇ ਨਵਾਂ ਪੋਲਿੰਗ ਬੂਥ ਬਣਾਇਆ ਜਾਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ 1192 ਤੋਂ ਵਧ ਕੇ 1204 ਹੋ ਗਈ ਹੈ।ਸ੍ਰੀ ਧੀਮਾਨ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਵਿੱਚ ਪਹਿਲਾਂ 203 ਪੋਲਿੰਗ ਬੂਥ ਸਨ ਅਤੇ ਹੁਣ ਪੰਜ ਨਵੇਂ ਬੂਥ ਪ੍ਰਸਤਾਵਿਤ ਕੀਤੇ ਗਏ ਹਨ, ਜਿਸ ਨਾਲ ਕੁੱਲ ਗਿਣਤੀ 208 ਹੋ ਜਾਵੇਗੀ।
ਇਹ ਵੀ ਪੜ੍ਹੋ ਅਮਰੀਕਾ ‘ਚ Police ਦੀ ਵੱਡੀ ਕਾਰਵਾਈ; ਗੈਂ*ਗਸ*ਟਰ ਗੋਲਡੀ ਬਰਾੜ ‘ਤੇ 50 ਲੱਖ ਦਾ ਇਨਾਮ, 24 ਜਣੇ ਗ੍ਰਿਫਤਾਰ
ਇਸੇ ਤਰ੍ਹਾਂ ਬਠਿੰਡਾ ਸ਼ਹਿਰੀ ਵਿੱਚ 244 ਬੂਥ ਸਨ, ਜੋ ਹੁਣ ਵੱਧ ਕੇ 249 ਹੋ ਗਏ ਹਨ। ਬਠਿੰਡਾ (ਦਿਹਾਤੀ) ਵਿੱਚ ਪਹਿਲਾਂ 170 ਬੂਥ ਸਨ, ਜੋ ਹੁਣ ਘਟ ਕੇ 168 ਰਹਿ ਗਏ ਹਨ ਕਿਉਂਕਿ ਬਠਿੰਡਾ ਕੈਂਟ ਦੀ ਆਬਾਦੀ ਲਗਾਤਾਰ ਬਦਲਦੀ ਰਹਿੰਦੀ ਹੈ। ਤਲਵੰਡੀ ਸਾਬੋ ਵਿੱਚ ਪਹਿਲਾਂ 179 ਬੂਥ ਸਨ, ਜੋ ਹੁਣ 181 ਹੋ ਜਾਣਗੇ। ਮੌੜ ਵਿੱਚ ਪਹਿਲਾਂ 196 ਬੂਥ ਸਨ, ਜੋ ਹੁਣ 198 ਹੋ ਜਾਣਗੇ। ਇਸ ਤੋਂ ਇਲਾਵਾ ਰਾਮਪੁਰਾ ਵਿੱਚ ਬੂਥਾਂ ਦੀ ਗਿਣਤੀ ਵਿੱਚ ਕੋਈ ਵਾਧਾ ਨਹੀਂ ਹੋਇਆ ਅਤੇ ਉੱਥੇ 200 ਪੋਲਿੰਗ ਬੂਥ ਹੀ ਰਹਿਣਗੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਪੋਲਿੰਗ ਬੂਥਾਂ ਦੀਆਂ ਸੂਚੀਆਂ ਸਿਆਸੀ ਪਾਰਟੀਆਂ ਨੂੰ ਪਹਿਲਾਂ ਹੀ ਉਨ੍ਹਾਂ ਦੀ ਸਹਿਮਤੀ ਅਤੇ ਸਹੂਲਤ ਲਈ ਸਾਂਝੀਆਂ ਕੀਤੀਆਂ ਜਾ ਚੁੱਕੀਆਂ ਹਨ।ਇਸ ਮੌਕੇ ਚੋਣ ਤਹਿਸੀਲਦਾਰ ਹਰਜਿੰਦਰ ਕੌਰ ਵੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





