ਡਿਪਟੀ ਕਮਿਸ਼ਨਰ ਵੱਲੋਂ ਸਨੌਰੀ ਅਤੇ ਸਨੌਰ ਅਨਾਜ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਕਰਵਾਈ ਸ਼ੁਰੂ

Date:

spot_img

ਮੰਡੀਆਂ ‘ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਯਕੀਨੀ ਬਣਾਉਣ ਖਰੀਦ ਏਜੰਸੀਆਂ : ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਪ੍ਰੀਤੀ ਯਾਦਵ
ਕਿਹਾ, ਕਿਸਾਨ ਸੁੱਕੀ ਫ਼ਸਲ ਹੀ ਮੰਡੀਆਂ ‘ਚ ਲੈ ਕੇ ਆਉਣ

ਪਟਿਆਲਾ, 7 ਅਕਤੂਬਰ:ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਸਨੌਰੀ ਤੇ ਸਨੌਰ ਅਨਾਜ ਮੰਡੀ ਦਾ ਅੱਜ ਸ਼ਾਮ ਦੌਰਾ ਕੀਤਾ ਅਤੇ ਇਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖਰੀਦ ਪ੍ਰਬੰਧਾਂ ਦਾ ਰੋਜਾਨਾ ਖੁਦ ਜਾਇਜ਼ਾ ਲੈ ਰਹੇ ਹਨ, ਇਸ ਲਈ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ ਡੀ.ਏ.ਪੀ. ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ

ਉਨ੍ਹਾਂ ਹਦਾਇਤ ਕੀਤੀ ਕਿ ਮੰਡੀਆਂ ‘ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਨਿਰਵਿੰਘਨ ਸ਼ੁਰੂ ਹੋ ਗਈ ਹੈ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜਤੀਆਂ ਨਾਲ ਮੀਟਿੰਗ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਜਲਦੀ ਤੋਂ ਜਲਦੀ ਖਰੀਦ ਕਰਕੇ ਲਿਫ਼ਟਿੰਗ ਕਰਵਾਈ ਜਾਵੇ।

ਇਹ ਵੀ ਪੜ੍ਹੋ: ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ

ਡਾ. ਪ੍ਰੀਤੀ ਯਾਦਵ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ ‘ਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀ ‘ਚ ਜਿਆਦਾ ਸਮਾਂ ਨਾ ਬੈਠਣਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ ‘ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜਤੀਏ ਅਤੇ ਕਿਸਾਨ ਵੀ ਮੌਜੂਦ ਸਨ।

 

spot_img
spot_img
spot_img

Share post:

Popular

More like this
Related

ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਵਿਚਕਾਰ ਅਹਿਮ ਮੀਟਿੰਗ ਅੱਜ

Amritsar News: ਅੱਜ ਅੰਮ੍ਰਿਤਸਰ ਵਿਖੇ ‘ਜਾਗਤ ਜੋਤ ਸ੍ਰੀ ਗੁਰੂ...

CM Nayab Singh Saini ने की शहरी स्वामित्व योजना की समीक्षा

👉शहरी स्वामित्व योजना के तहत दुकानों के मालिकाना हक...