ਡੇਰਾ ਬੱਸੀ ਗੋਲੀਬਾਰੀ ਘਟਨਾ:ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

Date:

spot_img

👉ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
👉ਗ੍ਰਿਫ਼ਤਾਰ ਦੋਸ਼ੀ ਮਹਿਫੂਜ ਖਾਨ ਡੇਰਾ ਬੱਸੀ ਦੇ ਆਈਲੈਟਸ ਸੈਂਟਰ ਵਿਖੇ ਗੋਲੀਬਾਰੀ ਦੀ ਘਟਨਾ ਦਾ ਸੀ ਮਾਸਟਰਮਾਈਂਡ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 25 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਡੇਰਾਬੱਸੀ ਦੇ ਆਈਲੈਸਟ/ਇਮੀਗ੍ਰੇਸ਼ਨ ਸੈਂਟਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਹਿਫੂਜ ਉਰਫ਼ ਵਿਸ਼ਾਲ ਖਾਨ ਵਜੋਂ ਹੋਈ ਹੈ, ਜੋ ਡੇਰਾਬੱਸੀ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਪੰਜਾਬ ਹੋਮਗਾਰਡ ਜਵਾਨ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਤੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦਾ ਇੱਕ ਹੋਰ ਮੈਂਬਰ ਮਨਜੀਤ ਉਰਫ਼ ਗੁਰੀ, ਜੋ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ, ਡੇਰਾਬੱਸੀ ਵਿੱਚ ਆਈਲੈਟਸ/ਇਮੀਗ੍ਰੇਸ਼ਨ ਸੈਂਟਰ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਸਟਰਮਾਈਂਡ ਸਨ। ਮਿਲੀ ਜਾਣਕਾਰੀ ਅਨੁਸਾਰ 19 ਸਤੰਬਰ, 2024 ਨੂੰ ਦਿਨ-ਦਿਹਾੜੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਡੇਰਾਬੱਸੀ ਵਿੱਚ ਆਈਲੈਟਸ /ਇਮੀਗ੍ਰੇਸ਼ਨ ਸੈਂਟਰ ਦੇ ਬਾਹਰ ਮਾਲਕ ਤੋਂ ਫਿਰੌਤੀ ਮੰਗਣ ਦੇ ਸਬੰਧ ਵਿੱਚ ਗੋਲੀਆਂ ਚਲਾਈਆਂ ਸਨ।ਡੀਜੀਪੀ ਨੇ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਹੋਰ ਸਾਰੇ ਮੁਲਜ਼ਮਾਂ ਜਿਨ੍ਹਾਂ ਵਿੱਚ ਜਗਦੀਪ ਜੱਗਾ, ਮੋਹਿਤ ਕੁਮਾਰ ਉਰਫ਼ ਬੰਟੀ, ਅਨਮੋਲ, ਗੁਰਕੀਰਤ ਸਿੰਘ ਬੇਦੀ, ਨਿਸ਼ਾਂਤ ਕੁਮਾਰ ਉਰਫ਼ ਨਿੱਕੂ ਰਾਣਾ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਮਹਿਫੂਜ ਉਰਫ਼ ਵਿਸ਼ਾਲ ਖਾਨ ਫਰਾਰ ਸੀ।

ਇਹ ਵੀ ਪੜ੍ਹੋ ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਕਿਹਾ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਦੋਸ਼ੀ ਵਿਸ਼ਾਲ ਖਾਨ ਦੀਆਂ ਸੰਭਾਵਿਤ ਲੁਕਣਗਾਹਾਂ ਅਤੇ ਟਿਕਾਣਿਆਂ ਬਾਰੇ ਜਾਣਕਾਰੀ ਪ੍ਰਾਪਤ ਹੋਈ ਸੀ।ਏਡੀਜੀਪੀ ਨੇ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਆਈਜੀ ਗੁਰਮੀਤ ਚੌਹਾਨ ਦੀ ਨਿਗਰਾਨੀ ਹੇਠ ਐਸਐਸਪੀ ਐਸਏਐਸ ਨਗਰ ਦੀਪਕ ਪਾਰੀਕ ਨਾਲ ਤਾਲਮੇਲ ਕਰਕੇ ਏਜੀਟੀਐਫ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਟੀਮਾਂ ਨੇ ਸੰਭਾਵਿਤ ਲੁਕਣਗਾਹਾਂ/ਟਿਕਾਵਾਂ ‘ਤੇ ਲਗਾਤਾਰ ਨਜ਼ਰ ਬਣਾਏ ਰੱਖੀ ਅਤੇ ਦੋਸ਼ੀ ਨੂੰ ਬਰਵਾਲਾ ਨੇੜੇ ਪੰਜਾਬ-ਹਰਿਆਣਾ ਸਰਹੱਦ ਤੋਂ ਪਿਸਤੌਲ ਸਮੇਤ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ।ਏਆਈਜੀ ਏਜੀਟੀਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ 2023 ਤੋਂ ਉਹ ਵਿਦੇਸ਼ ਅਧਾਰਤ ਅੱਤਵਾਦੀ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਹੈ। ਗ੍ਰਿਫ਼ਤਾਰ ਮੁਲਜ਼ਮ ਨੇ ਹਰਿਆਣਾ ਦੇ ਨਾਮੀ ਗੈਂਗਸਟਰ ਜੋਗਿੰਦਰ ਉਰਫ਼ ਜੋਗਾ ਤੋਂ ਹਥਿਆਰਾਂ ਦੀ ਖੇਪ ਵੀ ਹਾਸਲ ਕੀਤੀ ਸੀ।

ਇਹ ਵੀ ਪੜ੍ਹੋ ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਦੱਸਣਯੋਗ ਹੈ ਕਿ ਜੋਗਾ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਹਥਿਆਰ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ ਸੀ ਅਤੇ ਬਾਅਦ ਵਿੱਚ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।ਏਆਈਜੀ ਨੇ ਕਿਹਾ ਕਿ ਮਨਜੀਤ ਗੁਰੀ ਪਹਿਲਾਂ ਨਵੰਬਰ 2023 ਵਿੱਚ ਪੁਲਿਸ ਕਾਰਵਾਈ ‘ਚ ਉਸ ਵੇਲੇ ਜ਼ਖਮੀ ਹੋ ਗਿਆ ਸੀ, ਜਦੋਂ ਉਸਨੂੰ ਗੋਲਡੀ ਬਰਾੜ ਨੇ ਜ਼ੀਰਕਪੁਰ ਵਿੱਚ ਕੁਝ ਕਾਰੋਬਾਰੀਆਂ ਦੇ ਕਤਲ ਨੂੰ ਅੰਜਾਮ ਦੇਣ ਦੇ ਨਿਰਦੇਸ਼ ਦਿੱਤੇ ਸਨ।ਐਸਐਸਪੀ ਦੀਪਕ ਪਾਰੀਕ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਟ੍ਰਾਈਸਿਟੀ ਵਿੱਚ ਕੋਈ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਇਸ ਸਬੰਧੀ ਐਸਏਐਸ ਨਗਰ ਦੇ ਡੇਰਾਬੱਸੀ ਪੁਲਿਸ ਸਟੇਸ਼ਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 111, 109, 308(5), 32(ਬੀ), 333, ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਐਫਆਈਆਰ ਨੰਬਰ 292 ਮਿਤੀ 19.09.2024 ਪਹਿਲਾਂ ਹੀ ਦਰਜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...