spot_img
spot_img

ਚੋਣਾਂ ਦੇ ਨੇੜੇ ਡੇਰਾ ਮੁੱਖੀ ਰਾਮ ਰਹੀਮ ਨੂੰ ਨੌਵੀਂ ਵਾਰ ਮਿਲੀ ਪੈਰੋਲ

Date:

spot_img

ਹਰਿਆਣਾ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਪਿਛਲੇ ਚਾਰ ਸਾਲ ਤੋਂ ਹੁਣ ਤਕ ਰਾਮ ਰਹੀਮ ਨੂੰ ਇਹ ਨੌਵੀਂ ਵਾਰ ਪੈਰੋਲ ਮਿਲੀ ਹੈ। ਰਾਮ ਰਹੀਮ ਨੂੰ ਹਰ ਵਾਰ ਚੋਣਾਂ ਦੇ ਨੇੜੇ ਪੈਰੋਲ ਮਿਲਦੀ ਰਹੀ ਹੈ। ਰਾਮ ਰਹੀਮ ਦੀ ਪੈਰੋਲ ਨੂੰ ਇਸ ਸਾਲ ਹਰਿਆਣਾ ਵਿੱਚ ਹੋਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਇਸ ਵਾਰ ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਮਿਲੀ ਹੈ।

22 ਜਨਵਰੀ ਨੂੰ ਚੰਡੀਗੜ੍ਹ ਦੇ ਸਰਕਾਰੀ ਅਦਾਰੇ ਰਹਿਣਗੇ ਬੰਦ

ਜ਼ਿਕਰਯੋਗ ਹੈ ਕਿ ਸਾਲ 2017 ‘ਚ ਰਾਮ ਰਹੀਮ ਨੂੰ ਦੋ ਮਹਿਲਾ ਪੈਰੋਕਾਰਾਂ ਨਾਲ ਬਲਾਤਕਾਰ ਦੇ ਦੋਸ਼ ‘ਚ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਸਾਲ 2019 ਵਿੱਚ ਉਸ ਨੂੰ ਆਪਣੇ ਮੁਲਾਜ਼ਮ ਰਣਜੀਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਇਲਾਵਾ 2021 ਵਿੱਚ ਇੱਕ ਪੱਤਰਕਾਰ ਦੇ ਕਤਲ ਦੇ ਮਾਮਲੇ ਵਿੱਚ ਡੇਰਾ ਮੁਖੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਬਠਿੰਡਾ ਵਿੱਚ ਲੁਟੇਰਿਆਂ ਨੇ ਪੀਆਰਟੀਸੀ ਬੱਸ ਦੇ ਕੰਡਕਟਰ ਤੋਂ ਖੋਹਿਆ ਪੈਸਿਆਂ ਵਾਲਾ ਬੈਗ

1. ਰਾਮ ਰਹੀਮ ਦੇ ਜੇਲ੍ਹ ਜਾਣ ਤੋਂ ਇੱਕ ਸਾਲ ਬਾਅਦ 24 ਅਕਤੂਬਰ 2020 ਨੂੰ ਪਹਿਲੀ ਵਾਰ ਪੈਰੋਲ ਦਿੱਤੀ ਗਈ ਸੀ।

2. ਰਾਮ ਰਹੀਮ ਨੂੰ ਲਗਭਗ ਸੱਤ ਮਹੀਨਿਆਂ ਬਾਅਦ 21 ਮਈ 2021 ਨੂੰ ਦੂਜੀ ਵਾਰ ਪੈਰੋਲ ਮਿਲੀ।

3. 7 ਫਰਵਰੀ 2022 ਨੂੰ ਡੇਰਾ ਸੱਚਾ ਸੌਦਾ ਮੁਖੀ ਨੂੰ ਤੀਜੀ ਵਾਰ ਪੈਰੋਲ ਮਿਲੀ।

4. ਗੁਰਮੀਤ ਰਾਮ ਰਹੀਮ ਸਿੰਘ ਨੂੰ ਜੂਨ 2022 ਵਿੱਚ ਚੌਥੀ ਵਾਰ ਪੈਰੋਲ ਦਿੱਤੀ ਗਈ ਸੀ।

5. ਅਕਤੂਬਰ 2022 ਰਾਮ ਰਹੀਮ ਪੰਜਵੀਂ ਵਾਰ ਪੈਰੋਲ ‘ਤੇ ਬਾਹਰ ਆਇਆ।

6. ਇਸ ਤੋਂ ਬਾਅਦ 21 ਜਨਵਰੀ 2023 ਨੂੰ ਡੇਰਾ ਸੱਚਾ ਸੌਦਾ ਮੁਖੀ ਨੂੰ ਛੇਵੀਂ ਵਾਰ ਪੈਰੋਲ ਮਿਲੀ।

7. ਰਾਮ ਰਹੀਮ ਨੂੰ 20 ਜੁਲਾਈ 2023 ਨੂੰ ਸੱਤਵੀਂ ਵਾਰ ਪੈਰੋਲ ਦਿੱਤੀ ਗਈ ਸੀ।

8. ਨਵੰਬਰ 2023 ‘ਚ ਅੱਠਵੀਂ ਵਾਰ ਡੇਰਾ ਸੱਚਾ ਸੌਦਾ ਮੁਖੀ ਨੂੰ ਪੈਰੋਲ ਮਿਲੀ।

9. ਹੁਣ ਗੁਰਮੀਤ ਰਾਮ ਰਹੀਮ ਸਿੰਘ ਨੌਵੀਂ ਵਾਰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਣ ਜਾ ਰਿਹਾ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਦੇ CIA Staff-2 ਨੂੰ ਮਿਲੀ ਵੱਡੀ ਸਫਲਤਾ; ਲੱਖਾਂ ਨਸ਼ੀਲੇ ਕੈਪਸੂਲ ਸਮੇਤ ਪਤੀ-ਪਤਨੀ ਕਾਬੂ

Bathinda News: Bathinda Police ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ...

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ...

ਸੜਕ ਹਾਦਸੇ ਵਿੱਚ ਨੌਜਵਾਨ ਮੁੰਡੇ ਤੇ ਕੁੜੀ ਦੀ ਹੋਈ ਮੌ*ਤ

Fatehgarh Sahib News: ਬੁੱਧਵਾਰ ਦੇਰ ਰਾਤ 11 ਵਜੇ ਚੰਡੀਗੜ੍ਹ-ਸਰਹੰਦ...