ਅਕਾਲੀ ਦਲ ਨੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ
ਖਰੜ/ਮੁਹਾਲੀ, 3 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਜੋ ਹੁਣ ਗੁੜਗਾਓਂ ਤੋਂ ਅੱਗੇ ਲੰਘਣ ਵਾਲਾ ਹੈ ਅਤੇ ਇਸ ਤੋਂ ਇਲਾਵਾ ਵਿਸ਼ਵ ਪੱਧਰੀ ਸਿੱਖਿਆ ਤੇ ਖੋਜ ਸਹੂਲਤਾਂ ਦੀ ਸਿਰਜਣਾ ਕੀਤੀ ਤੇ ਸੂਚਨਾ ਤਕਨਾਲੋਜੀ ਸੈਕਟਰ ਦੀ ਕ੍ਰਾਂਤੀ ਲਿਆਂਦੀ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਟਿੱਪਣੀਆਂ ਪੰਜਾਬ ਬਚਾਓ ਯਾਤਰਾ ਦੌਰਾਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਵੋਟਾਂ ਪਾਉਣ ਤਾਂ ਜੋ ਗ੍ਰੇਟਰ ਮੁਹਾਲੀ ਇਲਾਕੇ ਦਾ ਹੋਰ ਵਿਕਾਸ ਕਰਕੇ ਇਸਨੂੰ ਮੈਟਰੋ ਸ਼ਹਿਰ ਬਣਾਇਆ ਜਾ ਸਕੇ ਜਿਸ ਨਾਲ ਇਥੇ ਰੋਜ਼ਗਾਰ ਵਧੇਗਾ ਤੇ ਸੂਬੇ ਲਈ ਮਾਲੀਆ ਪੈਦਾ ਹੋਵੇਗਾ।
ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਲਗਾਇਆ ਧਰਨਾ ਤੀਜੇ ਦਿਨ ਵੀ ਜਾਰੀ,ਪ੍ਰਸ਼ਾਸਨ ਨਾਲ ਮੀਟਿੰਗ ਰਹੀ ਬੇਸਿੱਟਾ
ਸੁਖਬੀਰ ਸਿੰਘ ਬਾਦਲ, ਜਿਹਨਾਂ ਦੇ ਨਾਲ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਸਨ, ਨੇ ਦੋਹਾਂ ਹਲਕਿਆਂ ਦੇ ਲੋਕਾਂ ਨਾਲ ਗੱਲਬਾਤ ਕੀਤੀ। ਦੋਵਾਂ ਹਲਕਿਆਂ ਵਿਚ ਯਾਤਰਾ ਨੂੰ ਨੌਜਵਾਨਾਂ ਨੇ ਭਰਵਾਂ ਹੁੰਗਾਰਾ ਦਿੱਤਾ ਤੇ ਫੁੱਲ ਪੱਤੀਆਂ ਦੀ ਵਰਖਾ ਕੀਤੀ।ਸ: ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਮੁਹਾਲੀ ਵਿਚ ਕੌਮਾਂਤਰੀ ਹਵਾਈ ਅੱਡਾ ਸਥਾਪਿਤ ਕੀਤਾ ਜਿਸ ਸਦਕਾ ਸ਼ਹਿਰ ਦਾ ਤੇਜ਼ ਰਫਤਾਰ ਵਿਕਾਸ ਹੋਇਆ ਤੇ ਵਪਾਰ ਵਧਿਆ ਤੇ ਸ਼ਹਿਰ ਦੁਨੀਆਂ ਨਾਲ ਜੁੜਿਆ। ਉਹਨਾਂ ਕਿਹਾ ਕਿ ਹਵਾਈ ਅੱਡੇ ਕਾਰਣ ਹੀ ਸ਼ਹਿਰ ਵਿਚ ਆਈ ਟੀ ਸੈਕਟਰ ਸਥਾਪਿਤ ਹੋਇਆ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਉਹਨਾਂ ਖੁਦ ਉਦਯੋਗਾਂ ਦੇ ਮੁਖੀਆਂ ਨੂੰ ਰਾਜ਼ੀ ਕਰ ਕੇ ਮੁਹਾਲੀ ਵਿਚ ਇੰਡੀਅਨ ਸਕੂਲ ਆਫ ਬਿਜ਼ਨਸ ਸਥਾਪਿਤ ਕਰਵਾਇਆ।
ਆਪ ਉਮੀਦਵਾਰ ਖੁੱਡੀਆ ਨੇ ਅਪਣੇ ਜੱਦੀ ਹਲਕੇ ਲੰਬੀ ਦਾ ਕੀਤਾ ਦੌਰਾ, ਲੋਕਾਂ ਨੇ ਦਿੱਤਾ ਵੋਟ-ਸਪੋਟ ਦਾ ਭਰੋਸਾ
ਉਹਨਾਂ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਆਇਸਰ ਤੇ ਇੰਸਟੀਚਿਊਟ ਆਫ ਨੈਨੋ ਸਾਇੰਸ ਐਂਡ ਟੈਕਨਾਲੋਜੀ ਮੁਹਾਲੀ ਵਿਚ ਸਥਾਪਿਤ ਕਰਵਾਏ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਉਹਨਾਂ ਬੰਗਲੌਰ ਤੇ ਹੈਦਰਾਬਾਦ ਵਿਚ ਆਈ ਟੀ ਕੰਪਨੀਆਂ ਦੇ ਮੁਖੀਆਂ ਨਾਲ ਗੱਲਬਾਤ ਕੀਤੀ ਤੇ ਉਹਨਾਂ ਨੂੰ ਮੁਹਾਲੀ ਵਿਚ ਨਿਵੇਸ਼ ਲਈ ਰਾਜ਼ੀ ਕੀਤਾ।ਇਸ ਮੌਕੇ ਇੰਡਸਟਰੀ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਨੇ ਵੀ ਅਕਾਲੀ ਦਲ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ।ਖਰੜ ਤੇ ਮੁਹਾਲੀ ਵਿਚ ਯਾਤਰਾ ਦੌਰਾਨ ਹਲਕਾ ਇੰਚਾਰਜ ਤੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਤੇ ਪਰਵਿੰਦਰ ਸਿੰਘ ਸੋਹਾਣਾ, ਕਮਲਜੀਤ ਸਿੰਘ ਰੂਬੀ, ਹਰਜੀਤ ਸਿੰਘ ਭੁੱਲਰ, ਅਜੈਪਾਲ ਸਿੰਘ ਮਿੱਡੂਖੇੜਾ, ਅਤੇ ਪਰਮਜੀਤ ਸਿੰਘ ਕਾਹਲੋਂ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।
Share the post "ਅਕਾਲੀ ਸਰਕਾਰ ਦੌਰਾਨ ਗ੍ਰੇਟਰ ਮੁਹਾਲੀ ਇਲਾਕੇ ਦਾ ਕਰਵਾਇਆ ਵਿਕਾਸ: ਸੁਖਬੀਰ ਬਾਦਲ"