ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਕਰਵਾਏ ਜਾਣ ਜਮ੍ਹਾਂ
Bathinda News:ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੇ ਮੱਦੇਨਜ਼ਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)ਨਰਿੰਦਰ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮਿਤਲਾਲ ਅਗਰਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਹ ਵੀ ਪੜ੍ਹੋ ਡਾਇਰੈਕਟਰ ਸਿਹਤ ਸੇਵਾਵਾਂ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਸਿਵਲ ਹਸਪਤਾਲ ਦਾ ਦੌਰਾ
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਨੇਪਰੇ ਚਾੜ੍ਹਨਾ ਲਾਜ਼ਮੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਂਦੀ ਜਾਵੇ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਅੰਦਰ ਛੱਪੜਾਂ ਨੂੰ ਥਾਪਰ ਮਾਡਲ ਬਣਾਉਣ ਨੂੰ ਤਰਜੀਹ ਦਿੱਤੀ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਐਮਪੀ ਲੈਂਡ ਦੇ ਵਿਕਾਸ ਕਾਰਜਾਂ ਦਾ ਵੀ ਰੀਵਿਊ ਕੀਤਾ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸ਼ਿਕੰਜਾ ਹੋਰ ਕੱਸਿਆ
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟਾਂ ਤੋਂ ਇਲਾਵਾ ਉਨ੍ਹਾਂ ਦੀ ਰਿਪੋਟਰ ਜਮ੍ਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੁੱਕੇ-ਗਿੱਲੇ ਕੂੜੇ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਪਿਟਸ ਟੁਕਵੀਂ ਥਾਂ ਦੀ ਸਨਾਖਤ ਕਰਕੇ ਬਣਾਏ ਜਾਣ ਤਾਂ ਜੋ ਪਿੰਡ/ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦਫਤਰ ਜ਼ਿਲ੍ਹਾ ਪ੍ਰੋਗਰਾਮ ਵਿਭਾਗ ਦੇ ਅਧਿਕਾਰੀਆਂ ਨਾਲ ਜਾਗਰੂਕਤਾ ਕੈਂਪ, ਅਡਾਪਸ਼ਨ ਕੈਂਪ, ਸਪੌਂਸਰਸ਼ਿਪ ਫੌਸਟਰ ਕੇਅਰ ਸਕੀਮ, ਹੋਮ ਅਤੇ ਅਡਾਪਸ਼ਨ ਏਜੰਸੀ ਵਿੱਚ ਸਿਫਟ ਕੀਤੇ ਗਏ ਬੱਚਿਆ ਦੀ ਗਿਣਤੀ, ਬਾਲ ਭਿਖਸ਼ਾ ਰੋਕਣ ਸਬੰਧੀ ਜਾਗਰੂਕਤਾ ਕੈਂਪਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।ਇਸ ਮੌਕੇ ਵਧੀਕ ਸਹਾਇਕ ਕਮਿਸ਼ਨਰ (ਜਨਰਲ)ਰਮਨਦੀਪ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਪੰਕਜ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਵਿਕਾਸ ਕਾਰਜਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਨਿਪਟਾਰਾ : ਵਧੀਕ ਡਿਪਟੀ ਕਮਿਸ਼ਨਰ"