
ਸ਼ਹਿਰ ਦੇ ਵਿਕਾਸ ਕੰਮਾਂ ਲਈ ਨਹੀਂ ਆਉਣ ਦਿੱਤੀ ਜਾਵੇਗੀ ਫੰਡਾਂ ਦੀ ਘਾਟ
Bathinda News: ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਅੱਜ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਬਠਿੰਡਾ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਕਰੀਬ 117 ਕਰੋੜ ਰੁਪਏ ਦੀ ਤਜਵੀਜ਼ ਸਦਨ ਵਿੱਚ ਪਾਸ ਕੀਤੀ ਗਈ। ਇਸ ਮੌਕੇ ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਸ਼ਹਿਰ ‘ਚ ਵਿਕਾਸ ਕਾਰਜ਼ਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦਾ ਪ੍ਰਸਤਾਵ ਰੱਖਿਆ।
ਇਹ ਵੀ ਪੜ੍ਹੋ ਬਰਨਾਲਾ ਪੁਲਿਸ ਦੀ ਵੱਡੀ ਪ੍ਰਾਪਤੀ; ਤਿੰਨ ਦਿਨ ਪਹਿਲਾਂ ‘ਝੁੱਗੀ-ਝੋਪੜੀ’ ‘ਚੋਂ ਅਗਵਾ ਕੀਤੇ ਬੱਚੇ ਨੂੰ ਕੀਤਾ ਬਰਾਮਦ
ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਅਜੇ ਅਰੋੜਾ, ਸੰਯੁਕਤ ਕਮਿਸ਼ਨਰ ਜਸਪਾਲ ਸਿੰਘ ਬਰਾੜ, ਸਹਾਇਕ ਕਮਿਸ਼ਨਰ ਸਹਿਤ ਸਮੂਹ ਅਧਿਕਾਰੀ ਤੇ 46 ਕੌਂਸਲਰ ਹਾਜ਼ਰ ਸਨ। ਜਨਰਲ ਹਾਊਸ ਦੀ ਮੀਟਿੰਗ ਤੋਂ ਪਹਿਲਾਂ ਮੇਅਰ ਦਫ਼ਤਰ ਵਿੱਚ ਵਾਰਡ ਨੰਬਰ 32 ਦੇ ਕੌਂਸਲਰ ਸ੍ਰੀ ਉਮੇਸ਼ ਗੋਗੀ ਅਤੇ ਸਮਾਜ ਸੇਵੀ ਰਵਿੰਦਰ ਬਿੱਟੂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਪਾਰਟੀ ਦਾ ਝੰਡਾ ਪਹਿਨਾ ਕੇ ਪਾਰਟੀ ਵਿੱਚ ਸ਼ਾਮਲ ਕਰਕੇ ਸਵਾਗਤ ਕੀਤਾ। ਜਨਰਲ ਹਾਊਸ ਦੀ ਮੀਟਿੰਗ ਵਿੱਚ ਐਫ਼ਐਂਡਸੀਸੀ ਦੇ ਤਿੰਨ ਮੈਂਬਰ ਵੀ ਚੁਣੇ ਗਏ।
ਇਹ ਵੀ ਪੜ੍ਹੋ ਵਿਜੀਲੈਂਸ ਵੱਲੋਂ ਪੰਜਾਬ ਭਰ ’ਚ ਆਰ.ਟੀ.ਏ ਦਫ਼ਤਰਾਂ ਅਤੇ ਡਰਾਈਵਿੰਗ ਟੈਸਟ ਕੇਂਦਰਾਂ ’ਤੇ ਛਾਪੇਮਾਰੀ,24 ਗ੍ਰਿਫ਼ਤਾਰ
ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਐਫ਼ ਐਂਡ ਸੀਸੀ ਦੇ ਤਿੰਨੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਫ਼ ਐਂਡ ਸੀਸੀ ਸ਼ਹਿਰ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਵੇਗੀ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ, ਪੀ.ਸੀ.ਏ. ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਅਤੇ ਸਮੂਹ ਕੌਂਸਲਰਾਂ ਨੇ ਨਵੇਂ ਚੁਣੇ ਗਏ ਐਫ.ਐਂਡ.ਸੀ.ਸੀ. ਮੈਂਬਰਾਂ ਦਾ ਮੁੰਹ ਮਿੱਠਾ ਕਰਵਾਕੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਅੱਜ ਵਿਰੋਧੀ ਧਿਰ ਦੇ ਕੌਂਸਲਰਾਂ ਨੇ ਵੀ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਬਠਿੰਡਾ ਸ਼ਹਿਰ ‘ਚ 117 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਨਿਗਮ ਮੀਟਿੰਗ ਵਿਚ ਮਿਲੀ ਹਰੀ ਝੰਡੀ"




