ਡੀਜੀਪੀ ਗੌਰਵ ਯਾਦਵ ਨੇ ਸੰਗਰੂਰ ਵਿਖੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਮੇਤ ਪੁਲਿਸ ਬਨਿਆਦੀ ਢਾਂਚੇ ਸਬੰਧੀ ਪ੍ਰਮੁੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Date:

spot_img

ਬਾਅਦ ਵਿੱਚ, ਡੀਜੀਪੀ ਗੌਰਵ ਯਾਦਵ ਦੁਪਹਿਰ ਦੇ ਖਾਣੇ ‘ਵੱਡਾ ਖਾਣਾ’ ਵਿੱਚ ਹੋਏ ਸ਼ਾਮਲ, ਪੁਲਿਸ ਕਰਮਚਾਰੀਆਂ ਨਾਲ ਕੀਤੀ ਗੱਲਬਾਤ
ਪਟਿਆਲਾ ਰੇਂਜ ਦੇ ਬਿਹਤਰ ਕਾਰਗੁਜ਼ਾਰੀ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕੀਤਾ ਸਨਮਾਨ
ਸੰਗਰੂਰ, 10 ਅਕਤੂਬਰ:ਸੂਬੇ ਵਿੱਚ ਜਨਤਕ ਸੇਵਾਵਾਂ ਦੇ ਵਿਸਥਾਰ ਲਈ ਪੰਜਾਬ ਪੁਲਿਸ ਦੇ ਸੂਬਾ ਪੱਧਰੀ ਯਤਨਾਂ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜਨਤਾ ਅਤੇ ਪੁਲਿਸ ਕਰਮੀਆਂ ਦੋਵਾਂ ਦੀ ਸਹੂਲਤ ਲਈ ਮਜ਼ਬੂਤ ਪੁਲਿਸ ਬੁਨਿਆਦੀ ਢਾਂਚਾ ਵਿਕਸਤ ਕਰਨ ਵਾਸਤੇ ਸੰਗਰੂਰ ਜ਼ਿਲ੍ਹੇ ਵਿੱਚ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।ਅਤਿ-ਆਧੁਨਿਕ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਉਦਘਾਟਨ ਕਰਦਿਆਂ ਡੀਜੀਪੀ ਨੇ ਕਿਹਾ ਕਿ ਇਹ ਪੁਲਿਸ ਸਟੇਸ਼ਨ ਆਨਲਾਈਨ ਵਿੱਤੀ ਧੋਖਾਧੜੀ, ਪਛਾਣ ਸਬੰਧੀ ਚੋਰੀ/ਛੇੜਛਾੜ, ਸਾਈਬਰ ਬੁਲਿੰਗ, ਹੈਕਿੰਗ ਅਤੇ ਆਨਲਾਈਨ ਘੁਟਾਲਿਆਂ ਸਮੇਤ ਸਾਈਬਰ-ਸਬੰਧਤ ਅਪਰਾਧਾਂ ਦੀ ਜਾਂਚ ਅਤੇ ਇਸ ਨਾਲ ਨਜਿੱਠਣ ਲਈ ਸਮਰਪਿਤ ਕੇਂਦਰ ਵਜੋਂ ਕੰਮ ਕਰੇਗਾ।

ਇਹ ਵੀ ਪੜੋ:ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ 4.5 ਕਿਲੋ ਹੈਰੋਇਨ ਤੇ 4.32 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ

ਇਸ ਪੁਲਿਸ ਸਟੇਸ਼ਨ ਨੂੰ ਨਵੀਨਤਮ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ ਅਤੇ ਇਸ ਵਿੱਚ ਡਿਜ਼ੀਟਲ ਫੋਰੈਂਸਿਕ ਅਤੇ ਸਾਈਬਰ ਕ੍ਰਾਈਮ ਜਾਂਚ ਵਿੱਚ ਮਾਹਰ ਉੱਚ ਸਿਖਲਾਈ ਪ੍ਰਾਪਤ ਕਰਮਚਾਰੀਆਂ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਦੇ ਨਾਲ ਨਵੇਂ ਬਣੇ ਪੁਲਿਸ ਸਟੇਸ਼ਨ ਦਾ ਦੌਰਾ ਕਰਦਿਆਂ ਇਥੇ ਤਾਇਨਾਤ ਸਮੂਹ ਪੁਲਿਸ ਮੁਲਾਜ਼ਮਾਂ ਅਤੇ ਸਟਾਫ ਨਾਲ ਗੱਲਬਾਤ ਕੀਤੀ। ਇਸ ਪੁਲਿਸ ਸਟੇਸ਼ਨ ਵਿੱਚ ਐਸ.ਐਚ.ਓ. ਦਾ ਕਮਰਾ, ਦੋ ਜਾਂਚਕਰਤਾਵਾਂ ਦੇ ਕਮਰੇ, ਸੀ.ਸੀ.ਟੀ.ਐਨ.ਐਸ. ਕਮਰਾ ਅਤੇ ਹਵਾਲਾਤ ਸ਼ਾਮਲ ਹੈ।ਡੀਜੀਪੀ ਪੰਜਾਬ ਦੇ ਪੁਲਿਸ ਸਟੇਸ਼ਨ ਸੰਗਰੂਰ ਦੇ ਦੌਰੇ ਦੌਰਾਨ ਧੂਰੀ, ਸੰਗਰੂਰ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਅਸ਼ੋਕ ਭੰਡਾਰੀ ਨੇ ਵੀ ਡੀਜੀਪੀ ਪੰਜਾਬ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਪੁਲਿਸ ਵੱਲੋਂ ਉਸਦੇ ਸਾਈਬਰ ਧੋਖਾਧੜੀ ਸਬੰਧੀ ਕੇਸ ਨੂੰ ਹੱਲ ਕਰਨ ਲਈ ਕੀਤੀ ਗਈ ਤੁਰੰਤ ਕਾਰਵਾਈ ਲਈ ਧੰਨਵਾਦ ਕੀਤਾ।

ਇਹ ਵੀ ਪੜੋ:ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਦੱਸਣਯੋਗ ਹੈ ਕਿ ਭੰਡਾਰੀ ਨਾਲ ਆਨਲਾਈਨ ਵਪਾਰ ਰਾਹੀਂ 1.29 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਸੀ, ਪਰ ਸਾਈਬਰ ਟੀਮ ਸੰਗਰੂਰ ਨੇ ਐਫਆਈਆਰ ਦਰਜ ਕਰਨ ਉਪਰੰਤ ਤੁਰੰਤ ਕਾਰਵਾਈ ਕਰਦਿਆਂ 30 ਲੱਖ ਰੁਪਏ ਬਰਾਮਦ ਕਰ ਲਏ। ਇਸ ਤੋਂ ਇਲਾਵਾ, ਡੀਜੀਪੀ ਗੌਰਵ ਯਾਦਵ ਨੇ ਅਪਗ੍ਰੇਡ ਕੀਤੇ ਜ਼ਿਲ੍ਹਾ ਪੁਲਿਸ ਕੰਪਲੈਕਸ ਜਿਸ ਨੂੰ ਲੋਕਾਂ ਦੀ ਵੱਧ ਰਹੀ ਆਮਦ ਨੂੰ ਕੁਸ਼ਲਤਾ ਨਾਲ ਨਜਿੱਠਣ ਲਈ ਤਿਆਰ ਕੀਤਾ ਗਿਆ ਹੈ, ਦਾ ਵੀ ਉਦਘਾਟਨ ਕੀਤਾ। ਇਸ ਦੇ ਨਾਲ ਹੀ ਜਨਤਕ ਕਾਰ ਪਾਰਕਿੰਗ ਲਈ ਇੱਕ ਨੀਂਹ ਪੱਥਰ ਵੀ ਰੱਖਿਆ ਗਿਆ, ਜਿਸ ਨਾਲ ਆਮ ਜਨਤਾ ਨੂੰ ਕਾਫ਼ੀ ਲਾਭ ਹੋਵੇਗਾ।ਇਸ ਉਪਰੰਤ ਡੀਜੀਪੀ ਗੌਰਵ ਯਾਦਵ ਸੰਗਰੂਰ ਪੁਲਿਸ ਵੱਲੋਂ ਆਯੋਜਿਤ ਕੀਤੇ ਗਏ ‘ਵੱਡਾ ਖਾਣਾ’ ਦੁਪਹਿਰ ਦੇ ਖਾਣੇ ਵਿੱਚ ਸ਼ਾਮਲ ਹੋਏ।

ਇਹ ਵੀ ਪੜੋ:ਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਇਸ ਦੌਰਾਨ ਸਾਰੇ ਰੈਂਕ ਦੇ ਅਧਿਕਾਰੀਆਂ ਨੂੰ ਪੁਲਿਸ ਮੁਖੀ ਨਾਲ ਗੱਲਬਾਤ ਕਰਕੇ ਆਪਣੇ ਵਿਚਾਰ ਸਾਂਝੇ ਕੀਤੇ ਜੋ ਆਪਸੀ-ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਸੁਚਾਰੂ ਢੰਗ ਨਾਲ ਕੰਮ ਕਰਨ ਲਈ ਬਹੁਤ ਜ਼ਰੂਰੀ ਹੈ। ਡੀਜੀਪੀ ਨੇ ਪਟਿਆਲਾ ਰੇਂਜ ਦੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨ ਲਈ ਸਨਮਾਨਿਤ ਵੀ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਐਸਪੀ ਪਟਿਆਲਾ ਨਾਨਕ ਸਿੰਘ, ਐਸਐਸਪੀ ਸੰਗਰੂਰ ਸਰਤਾਜ ਚਾਹਲ, ਐਸਐਸਪੀ ਬਰਨਾਲਾ ਸੰਦੀਪ ਮਲਿਕ ਅਤੇ ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਮੌਜੂਦ ਸਨ।

spot_img
spot_img

Share post:

Popular

More like this
Related

Chandigarh News: ਸਰਕਾਰੀ ਬਾਬੂਆਂ ਦੀ ਨਹੀਂ ਖੈਰ! ਚੰਡੀਗੜ੍ਹ ਰਹਿੰਦੇ ਜਿਹੜੇ ਉਹ ਦੇਣ ਧਿਆਣ

Chandigarh News: ਸਰਕਾਰੀ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਵਾਰ-ਵਾਰ...

Ludhiana ‘ਚ ਸਾਬਕਾ ਸਰਪੰਚ ਦਾ ਗੋ.ਲੀ.ਆਂ ਮਾ.ਰ ਕੇ ਕ.ਤ.ਲ!

Ludhiana News : Ludhiana ਦੇ ਪਿੰਡ ਮਾਨੇਵਾਲ ਦੇ ਸਾਬਕਾ...

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...