spot_img
spot_img

ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Date:

spot_img

👉ਪੰਜਾਬ ਪੁਲਿਸ ਨਿਮਰਤਾ ਨਾਲ ਸੰਗਤ ਦਾ ਮਾਰਗਦਰਸ਼ਨ ਕਰੇਗੀ: ਡੀਜੀਪੀ ਗੌਰਵ ਯਾਦਵ
👉4000 ਤੋਂ ਵੱਧ ਪੁਲਿਸ ਮੁਲਾਜ਼ਮ 24 ਘੰਟੇ ਡਿਊਟੀ ‘ਤੇ ਤਾਇਨਾਤ; ਸੀਸੀਟੀਵੀ ਨਿਗਰਾਨੀ ਬਣਾਈ ਯਕੀਨੀ
ਫ਼ਤਿਹਗੜ੍ਹ ਸਾਹਿਬ, 26 ਦਸੰਬਰ:ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੇ ਚੱਲਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਦੇ ਨਿਰਵਿਘਨ ਮੱਥਾ ਟੇਕਣ ਨੂੰ ਯਕੀਨੀ ਬਣਾਉਣ ਲਈ ਮੌਕੇ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਮਾਗਮ ਬੁੱਧਵਾਰ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ ਡੇਰਾ ਬਿਆਸ ਮੁਖੀ ਤੇ ਜਥੇਦਾਰ ਹਰਪ੍ਰੀਤ ਸਿੰਘ ਵਿਚਕਾਰ ਹੋਈ ਮੀਟਿੰਗ ਦੀ ਸਿਆਸੀ ਤੇ ਧਾਰਮਿਕ ਗਲਿਆਰਿਆਂ ਚਰਚਾ

ਡੀ.ਜੀ.ਪੀ ਗੌਰਵ ਯਾਦਵ, ਜੋ ਕਿ ਡੀ.ਆਈ.ਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਦੇ ਨਾਲ ਸਨ, ਨੇ ਸ਼ਹੀਦੀ ਸਭਾ ਦੇ ਸਮਾਗਮ ਨੂੰ ਸੁਚਾਰੂ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨ੍ਹਾਂ ਦੱਸਿਆ ਕਿ 4000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਗਜ਼ਟਿਡ ਅਧਿਕਾਰੀ ਦੀ ਅਗਵਾਈ ਹੇਠ ਸਮੁੱਚੇ ਖੇਤਰ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ ਸੰਗਤ ਨੂੰ ਮੱਥਾ ਟੇਕਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਇੱਕ ਵਿਸ਼ੇਸ਼ ਰੂਟ ਨੂੰ ਵੀ.ਆਈ.ਪੀ. ਰੂਟ ਵਜੋਂ ਬਣਾਇਆ ਗਿਆ ਹੈ, ਜਿਸ ਨੂੰ ਲੋੜ ਪੈਣ ‘ਤੇ ਐਮਰਜੈਂਸੀ ਲਈ ਵੀ ਵਰਤਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਤਰਜੀਹੀ ਡਿਊਟੀ ਸੰਗਤ ਲਈ ਨਿਰਵਿਘਨ ਰਸਤੇ ਨੂੰ ਯਕੀਨੀ ਬਣਾਉਣਾ ਹੈ ਅਤੇ ਪੰਜਾਬ ਪੁਲਿਸ ਸੁਖਾਵੇਂ ਢੰਗ ਨਾਲ ਸਾਰੀ ਸੰਗਤ ਦੀ ਅਗਵਾਈ ਕਰੇਗੀ।

ਇਹ ਵੀ ਪੜ੍ਹੋ Bathinda Police ਵੱਲੋਂ ਨਕਲੀ MLA ਕਾਬੂ, ਜਾਣੋ ਮਾਮਲਾ

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸੰਗਤਾਂ ਪ੍ਰਤੀ ਨਿਮਰਤਾ ਵਾਲਾ ਰਵੱਈਆ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਡੀਜੀਪੀ ਨੇ ਕਿਹਾ ਕਿ ਸਾਰੇ ਰੂਟਾਂ ‘ਤੇ ਲੋੜੀਂਦੀ ਗਿਣਤੀ ਵਿੱਚ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਏ ਗਏ ਹਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਕੰਟਰੋਲ ਰੂਮ ਰਾਹੀਂ ਕਵਰੇਜ ਦੀ ਨਿਗਰਾਨੀ ਕੀਤੀ ਜਾ ਰਹੀ ਹੈ।ਦੱਸਣਯੋਗ ਹੈ ਕਿ ਕੁੱਲ 20 ਪਾਰਕਿੰਗ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਅਤੇ ਸੰਗਤ ਦੀ ਸਹੂਲਤ ਲਈ ਪਾਰਕਿੰਗ ਏਰੀਆ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚਕਾਰ ਸ਼ਟਲ ਬੱਸ ਸੇਵਾ ਵਧਾ ਕੇ 100 ਬੱਸਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਸ਼ਹਿਰ ਨੂੰ ਇੱਕ ਤਰਫਾ ਆਵਾਜਾਈ ਮਾਰਗ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Haryana को पीएम मोदी ने दी बड़ी सौगात; मुख्यमंत्री समेत हरियाणा के मंत्रियों ने किया धन्यवाद

👉जिला स्तरीय कार्यक्रमों में गूंजा 'विकसित भारत-2047' का संकल्प;...

ਠੇਕਾ ਮੁਲਾਜਮ ਸੰਘਰਸ ਕਮੇਟੀ ਵੱਲੋਂ 22 ਜੁਲਾਈ ਨੂੰ ਪਟਿਆਲੇ ਵਿਖੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ

Bathinda News: ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ...

Ludhiana ਦੇ ਪ੍ਰਸਿੱਧ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਤੇ ਕਮਲਜੀਤ ਸਿੰਘ ਕੜਵੱਲ ਮੁੜ ਹੋਏ ਇਕੱਠੇ

👉ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਵਿਖੇ ਅਰਦਾਸ ਕਰਕੇ...

Fazilka Police ਦੀ ਵੱਡੀ ਕਾਮਯਾਬੀ; ਥਾਣਾ ਸਿਟੀ ਵੱਲੋਂ 15 ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਕਾਬੂ

Fazilka News: Fazilka Police (ਫਾਜਿਲਕਾ ਪੁਲਿਸ) ਵੱਲੋਂ ਮਾੜੇ ਅਨਸਰਾਂ...