Thursday, April 16, 2026
spot_img
spot_img

ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀ ਕੀਤੀ ਭੇਟ

Date:

spot_img

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਸਨਮਾਨ ਚਿੰਨ੍ਹ ਵਜੋਂ 2 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
Taran Tarn News:ਡੀਜੀਪੀ ਪੰਜਾਬ ਗੌਰਵ ਯਾਦਵ ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਥੇਹ ਸਰਹਾਲੀ ਵਿਖੇ ਸ਼ਹੀਦ ਸਬ-ਇੰਸਪੈਕਟਰ (ਐਸਆਈ) ਚਰਨਜੀਤ ਸਿੰਘ ਦੇ ਸਸਕਾਰ ਮੌਕੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਬਹਾਦਰ ਅਧਿਕਾਰੀ ਨੂੰ ਸ਼ਰਧਾਂਜਲੀ ਭੇਟ ਕੀਤੀ।ਐਸਆਈ ਚਰਨਜੀਤ ਸਿੰਘ (57) ਜੋ 1989 ਵਿੱਚ ਪੁਲਿਸ ਬਲ ‘ਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ ਅਤੇ ਇਸ ਸਮੇਂ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਨ, 9 ਅਪ੍ਰੈਲ, 2025 ਨੂੰ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਵੱਡੀ ਸਫਲਤਾ ਕੀਤੀ ਹਾਸਲ; ਮਨੋਰੰਜਨ ਕਾਲੀਆ ਮਾਮਲੇ ‘ਚ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਉਹ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਸਨਮਾਨ ਚਿੰਨ੍ਹ ਵਜੋਂ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। ਇਸ 2 ਕਰੋੜ ਰੁਪਏ ਦੀ ਰਾਸ਼ੀ ਵਿੱਚ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ 1 ਕਰੋੜ ਰੁਪਏ ਦਿੱਤੇ ਜਾਣਗੇ, ਜਦੋਂ ਕਿ ਬਾਕੀ 1 ਕਰੋੜ ਰੁਪਏ ਦੀ ਰਾਸ਼ੀ ਬੀਮਾ ਕਵਰ ਵਜੋਂ ਐਚਡੀਐਫਸੀ ਬੈਂਕ ਵੱਲੋਂ ਦਿੱਤੀ ਜਾਵੇਗੀ।ਇਸ ਮੌਕੇ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ  ‘ਆਪ’ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ

ਡੀਜੀਪੀ ਨੇ ਅਧਿਕਾਰੀ ਦੀ ਅਥਾਹ ਬਹਾਦਰੀ ਅਤੇ ਸੇਵਾ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।ਇਸ ਦੌਰਾਨ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...