Punjab Vigilance ਦਾ DGP ਬਦਲਿਆਂ, Varinder Kumar ਦੀ ਥਾਂ ਇਸ ਅਧਿਕਾਰੀ ਨੂੰ ਦਿੱਤੀ ਜਿੰਮੇਵਾਰੀ

Date:

spot_img

Chandigarh News: ਪੰਜਾਬ ਸਰਕਾਰ ਨੇ ਸੋਮਵਾਰ ਨੂੰ ਇੱਕ ਹੁਕਮ ਜਾਰੀ ਕਰਕੇ ਪੰਜਾਬ ਵਿਜੀਲੈਂਸ ਬਿਊਰੋ ਦੇ ਡੀਜੀਪੀ ਨੂੰ ਬਦਲ ਦਿੱਤਾ ਹੈ। ਜਾਰੀ ਹੁਕਮਾਂ ਤਹਿਤ ਵਰਿੰਦਰ ਕੁਮਾਰ ਸ਼ਰਮਾ ਦੀ ਥਾਂ ’ਤੇ 1995 ਬੈਚ ਦੇ ਜੀ. ਨਗੇਸ਼ਵਰ ਰਾਓ ਨੂੰ ਵਿਜੀਲੈਂਸ ਬਿਊਰੋ ਪੰਜਾਬ ਦਾ ਨਵਾਂ ਚੀਫ਼ ਲਗਾਇਆ ਗਿਆ ਹੈ। ਉਹ ਮੌਜੂਦਾ ਸਮੇਂ ਏਡੀਜੀਪੀ ਪ੍ਰੋਵੀਜਨਿੰਗ ਦਾ ਕੰਮ ਦੇਖ ਰਹੇ ਸਨ। ਵਿਜੀਲੈਂਸ ਤੋਂ ਬਦਲੇ ਗਏ ਸਪੈਸ਼ਲ ਡੀਜੀਪੀ ਵਰਿੰਦਰ ਕੁਮਾਰ ਸ਼ਰਮਾ (1993 ਬੈਚ) ਨੂੰ ਹਾਲੇ ਕੋਈ ਨਵੀਂ ਜਿੰਮੇਵਾਰੀ ਨਹੀਂ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਵਿਜੀਲੈਂਸ ਬਿਊਰੋ ਨੇ ਪਿਛਲੇ ਸਮਿਆਂ ਦੌਰਾਨ ਵੱਡੀਆਂ ਪ੍ਰਾਪਤੀਆਂ ਕੀਤੀਆਂ ਸਨ।

ਇਹ ਵੀ ਪੜ੍ਹੋ  Punjab Govt ਵੱਲੋਂ ਵੱਡੀ ਕਾਰਵਾਈ, ਮੁਕਤਸਰ ਦਾ DC ਮੁਅੱਤਲ

ਜ਼ਿਕਰਯੋਗ ਹੈ ਕਿ ਸ਼੍ਰੀ ਜੀ. ਨਾਗੇਸ਼ਵਰ ਰਾਓ ਨੇ ਵੱਖ-ਵੱਖ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾਵਾਂ ਨਿਭਾਈਆਂ ਹਨ ਜਿਸ ਵਿੱਚ ਵਿਸ਼ੇਸ਼ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ, ਡਾਈਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਅਤੇ ਡੀ.ਆਈ.ਜੀ./ਐਚ.ਓ.ਬੀ, ਸੀ.ਬੀ.ਆਈ, ਏ.ਸੀ.ਬੀ, ਵਿਸ਼ਾਖਾਪਟਨਮ, ਅਤੇ ਡੀ.ਆਈ.ਜੀ./ਐਚ.ਓ.ਬੀ, ਸੀ.ਬੀ.ਆਈ, ਏ.ਸੀ.ਬੀ, ਚੇਨਈ ਆਦਿ ਸ਼ਾਮਿਲ ਹਨ। ਸਿਵਲ ਇੰਜੀਨੀਅਰਿੰਗ ਗ੍ਰੈਜੂਏਟ ਸ੍ਰੀ ਰਾਓ ਕਈ ਸਨਮਾਨਾਂ ਨਾਲ ਸਨਮਾਨਿਤ ਕੀਤੇ ਗਏ ਹਨ। ਸਾਲ 2004 ਵਿੱਚ ਕੋਸੋਵੋ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ ਵਿੱਚ ਇੱਕ ਸਿਵਪੋਲ (ਸੀ.ਆਈ.ਵੀ.ਪੀ.ਓ.ਐਲ)ਅਧਿਕਾਰੀ ਵਜੋਂ ਸੇਵਾ ਲਈ ਉਨ੍ਹਾਂ ਨੂੰ ਸੰਯੁਕਤ ਰਾਸ਼ਟਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਿੱਚ ਆਪਣੀ ਡੈਪੂਟੇਸ਼ਨ ਦੌਰਾਨ 2011 ਵਿੱਚ ਮੈਰੀਟੋਰੀਅਸ ਸਰਵਿਸ ਲਈ ਪੁਲਿਸ ਮੈਡਲ ਵੀ ਪ੍ਰਾਪਤ ਹੋਇਆ, ਅਤੇ ਸਾਲ 2023 ਵਿੱਚ ਗਣਤੰਤਰ ਦਿਵਸ ਦੇ ਮੌਕੇ ‘ਤੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤੇ ਗਏ।

ਇਹ ਵੀ ਪੜ੍ਹੋ Big News: SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

Mohali News: ਪਿਆਰ ‘ਚ ਅੰਨ੍ਹੇ ਆਸ਼ਕ ਨੇ ਕੀਤਾ ਪ੍ਰੇਮਿਕਾ ਦਾ ਕ.ਤ.ਲ..! ਵੀਡੀਓ ਵਾਇਰਲ

Mohali News: ਮੋਹਾਲੀ ਦੇ ਫੇਜ਼-11 ਇਲਾਕੇ ਵਿੱਚ ਇਕ ਨਿੱਜੀ...

Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

Amritsar News: Amritsar Police; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ...

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...