WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 27 ਮਾਰਚ:ਰੇਲਵੇ ਲਈ ਸੁਰੱਖਿਆ ਚੁਣੌਤੀਆਂ ਅਤੇ ਉਭਰਦੇ ਖ਼ਤਰੇ ਦੀ ਸਮੀਖਿਆ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਰੇਲਵੇ ਲਈ ਸੂਬਾ ਪੱਧਰੀ ਸੁਰੱਖਿਆ ਕਮੇਟੀ (ਐਸਐਲਐਸਸੀਆਰ) ਨਾਲ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕੀਤੀ।ਮੀਟਿੰਗ ਵਿੱਚ ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ, ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ ਐਨ ਢੋਕੇ, ਪ੍ਰਿੰਸੀਪਲ ਚੀਫ਼ ਕਮਿਸ਼ਨਰ ਰੇਲਵੇ ਪੁਲਿਸ ਫੋਰਸ (ਆਰਪੀਐਫ) ਏਐਨ ਮਿਸ਼ਰਾ, ਸੀਨੀਅਰ ਡਿਪਟੀ ਸੁਰੱਖਿਆ ਕਮਿਸ਼ਨਰ ਨਿਤੀਸ਼ ਸ਼ਰਮਾ, ਏਆਈਜੀ ਜੀਆਰਪੀ ਏਪੀਐਸ ਘੁੰਮਣ ਅਤੇ ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਪੰਜਾਬ ਅਤੇ ਕੇਂਦਰੀ ਏਜੰਸੀਆਂ ਸਮੇਤ ਵਿਭਾਗਾਂ ਦੇ ਹੋਰ ਭਾਈਵਾਲ ਮੌਜੂਦ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮੀਟਿੰਗ ਦਾ ਉਦੇਸ਼ ਆਰਪੀਐਫ, ਜੀਆਰਪੀ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣਾ ਹੈ।

ਵਿਜੀਲੈਂਸ ਵੱਲੋਂ ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਮਾਲ ਪਟਵਾਰੀ ਕਾਬੂ

ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਅਤੇ ਰੇਲਵੇ ਦੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸਾਂਝੇ ਤੌਰ ‘ਤੇ ਯਤਨ ਕੀਤੇ ਜਾ ਰਹੇ ਹਨ।ਆਰਪੀਐਫ, ਜੀਆਰਪੀ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਅਤੇ ਇਹਨਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਯਮਤ ਰੂਪ ਵਿੱਚ ਤਾਲਮੇਲ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਨੇ ਆਰਪੀਐਫ ਅਤੇ ਜੀਆਰਪੀ ਪੰਜਾਬ ਨੂੰ ਆਮ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਰੇਲਵੇ ਟਰੈਕਾਂ ’ਤੇ ਗਸ਼ਤ ਕਰਨ ਅਤੇ ਰੇਲ ਗੱਡੀਆਂ ਲਈ ਇਸਕੌਰਟ ਕਰਨ ਵਾਸਤੇ ਸਾਂਝੀਆਂ ਟੀਮਾਂ ਭੇਜਣ ਲਈ ਕਿਹਾ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।ਜ਼ਿਕਰਯੋਗ ਹੈ ਕਿ ਆਰਪੀਐਫ, ਜੀਆਰਪੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਅਧਿਕਾਰੀਆਂ ਨੇ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।

 

Related posts

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਦੀ ਅਪੀਲ

punjabusernewssite

ਸਰਕਾਰ ਨੇ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਰੱਖੀ ਤਜਵੀਜ਼ , ਚਾਰ ਜ਼ਿਲ੍ਹਿਆਂ ਦੇ ਲਗਭਗ 1,78,000 ਏਕੜ ਰਕਬੇ ਨੂੰ ਮਿਲੇਗਾ ਲਾਭ

punjabusernewssite

ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ

punjabusernewssite