ਜਵਾਨ ਹਰਸ਼ਵੀਰ ਦੇ ਪ੍ਰਵਾਰ ਲਈ 2 ਕਰੋੜ ਦਾ ਐਲਾਨ ਕਰਨ ‘ਤੇ DGP ਨੇ ਕੀਤਾ CM ਦਾ ਧੰਨਵਾਦ

0
59

ਚੰਡੀਗੜ੍ਹ, 13 ਜਨਵਰੀ: ਪਿਛਲੇ ਦਿਨੀਂ ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਵਿਖੇ ਹੋਈ ਇੱਕ ਮੰਦਭਾਗੀ ਘਟਨਾ ਦੌਰਾਨ ਡਿਊਟੀ ’ਤੇ ਤਾਇਨਾਤ ਸੜਕ ਸੁਰੱਖਿਆ ਫ਼ੌਰਸ ਦੇ ਮੁਲਾਜ਼ਮਾਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ ਸੀ। ਜਿਸਦੇ ਵਿਚ ਮੁਲਾਜ਼ਮ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ ਤੇ ਮੁਲਾਜ਼ਮ ਮਨਦੀਪ ਸਿੰਘ ਜ਼ੇਰੇ ਇਲਾਜ ਹੈ।

ਇਹ ਵੀ ਪੜ੍ਹੋ ਸ਼ਾਹੀ ਸ਼ਹਿਰ ਪਟਿਆਲਾ ’ਚ ਹੋਟਲ ਰਨਬਾਸ ਦੀ ਅੱਜ ਹੋਵੇਗੀ ਸ਼ੁਰੂਆਤ;ਮੁੱਖ ਮੰਤਰੀ ਮਾਨ ਕਰਨਗੇ ਉਦਘਾਟਨ

ਮੁਲਾਜਮ ਹਰਸ਼ਵੀਰ ਸਿੰਘ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਵੱਲੋਂ ਸਹਾਇਤਾ ਰਾਸ਼ੀ ਵਜੋਂ 1 ਕਰੋੜ ਰੁਪਏ ਅਤੇ ਨਾਲ ਹੀ ਐਚਡੀਐਫ਼ਸੀ ਬੈਂਕ ਵੱਲੋਂ ਵੀ ਜੀਵਨ ਬੀਮਾ ਤਹਿਤ 1 ਕਰੋੜ ਰੁਪਏ ਅਲੱਗ ਤੋਂ ਪਰਿਵਾਰ ਨੂੰ ਦੇਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ ਵਿਸ਼ਵ ਦਾ ਸਭ ਤੋਂ ਵੱਡਾ ਧਾਰਮਿਕ ਅਤੇ ਸੱਭਿਆਚਾਰਕ ‘ਮਹਾਂ ਕੁੰਭ’ ਦੇ ਮੇਲੇ ਦੀ ਹੋਈ ਅੱਜ ਤੋਂ ਸ਼ੁਰੂਆਤ 

ਮੁੱਖ ਮੰਤਰੀ ਦੇ ਇਸ ਐਲਾਨ ’ਤੇ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਧੰਨਵਾਦ ਕੀਤਾ ਹੈ। ਇੱਥੇ ਅੱਜ ਜਾਰੀ ਇੱਕ ਟਵੀਟ ਵਿਚ ਸ਼੍ਰੀ ਯਾਦਵ ਨੇ ਸ਼ਹੀਦ ਜਵਾਨ ਹਰਸ਼ਵੀਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਨੂੰ ਆਪਣੇ ਬਹਾਦਰ ਸੂਰਵੀਰ ਜਵਾਨਾਂ ‘ਤੇ ਮਾਣ ਹੈ, ਜਿੰਨ੍ਹਾਂ ਆਪਣੀ ਡਿਊਟੀ ਨੂੰ ਉੱਚਾ ਰੱਖਦਿਆਂ ਆਪਣੇ ਬਲੀਦਾਨ ਦੀ ਪ੍ਰਵਾਹ ਨਹੀਂ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here