Site icon Punjabi Khabarsaar

ਪਰਚਾ ਦਰਜ ਹੋਣ ‘ਤੇ ਢੱਡਰੀਆਂਵਾਲੇ ਦਾ ਪਹਿਲਾ ਬਿਆਨ, “ਅਸੀ 200 ਫੀਸਦੀ ਬੇਕਸੂਰ ਹਾਂ”

ਚੰਡੀਗੜ੍ਹ : ਸਿੱਖ ਪ੍ਰਚਾਰਕ ਰਣਜੀਤ ਸਿੰਘ ਢਡਰੀਆਂ ਵਾਲਿਆਂ ਖਿਲਾਫ ਰੇਪ ਅਤੇ ਕਤਲ ਦਾ ਮਾਮਲਾ ਦਰਜ ਹੋਣ ਤੋ ਬਾਅਦ ਉਨ੍ਹਾਂ ਦੀ ਪਹਿਲੀ ਪ੍ਰਤਿਿਕਰਿਆ ਸਾਹਮਣੇ ਆਈ ਹੈ। ਉਨ੍ਹਾਂ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਮੇਰੇ ਉਤੇ ਜੋ ਇਲਜ਼ਾਮ ਲਾਏ ਗਏ ਹਨ, ਮੈਂ ਉਨ੍ਹਾਂ ਤੋਂ ਹੈਰਾਨ ਹਾਂ। ਰਣਜੀਤ ਸਿੰਘ ਢਡਰੀਆਂ ਨੇ ਕਿਹਾ ਕਿ ਕੁਝ ਵਿਰੋਧੀ ਲੋਕ ਬਹੁਤ ਖੁਸ਼ ਹੋਣਗੇ। ਸਿੱਖ ਪ੍ਰਚਾਰਕ ਰਣਜੀਤ ਸਿੰਘ ਨੇ ਕਿਹਾ ਪ੍ਰਮੇਸ਼ਵਰ ਦੁਆਰ ਅਤੇ ਮੈਂ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ ਹਾਂ। ਮੈਨੂੰ ਹਾਈਕੋਰਟ ਦੇ ਨਾਲ ਪੰਜਾਬ ਪੁਲਿਸ ਉਤੇ ਵੀ ਪੂਰਾ ਭਰੋਸਾ ਹੈ।

ਪਾਠੀ ਸਿੰਘ ਦਾ ਬੇਰਹਿਮੀ ਨਾਲ ਕੀਤਾ ਕ+ਤਲ, ਲਾਸ਼ ਖੇਤਾਂ ਵਿੱਚ ਸੁੱਟੀ

ਦੱਸ ਦਈਏ ਕਿ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਬੀਤੇ ਦਿਨ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦਿੱਤੀ ਗਈ ਸੀ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ।

Exit mobile version