Punjabi Khabarsaar
ਬਠਿੰਡਾ

ਘੁੱਦਾ ਦੇ ਹਸਪਤਾਲ ’ਚ ਡਾਕਟਰਾਂ ਤੇ ਸਟਾਫ਼ ਦੀ ਘਾਟ ਦੂਰ ਕਰਨ ਲਈ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ

ਬਠਿੰਡਾ ,25 ਅਕਤੂਬਰ: ਸਬ ਡਵੀਜ਼ਨਲ ਹਸਪਤਾਲ ਘੁੱਦਾ ’ਚ ਡਾਕਟਰਾਂ ਤੇ ਸਟਾਫ ਨਰਸਾਂ ਸਮੇਤ ਹੋਰ ਅਮਲੇ ਫੈਲੇ ਦੀ ਘਾਟ ਮਰੀਜ਼ਾਂ , ਡਾਕਟਰਾਂ ਤੇ ਸਟਾਫ ਨਰਸਾਂ ਲਈ ਖੜੀਆਂ ਹੁੰਦੀਆਂ ਸਮੱਸਿਆਵਾਂ ਦੇ ਹੱਲ ਲਈ ਵਾਰ ਵਾਰ ਸਿਵਲ ਸਰਜਨ ਬਠਿੰਡਾ ਦੇ ਧਿਆਨ ਚ ਲਿਆਉਣ ਦੇ ਬਾਵਜੂਦ ਉਹਨਾਂ ਵੱਲੋਂ ਕੋਈ ਹਾਂ ਪੱਖੀ ਹੁੰਗਾਰਾ ਨਾ ਭਰਨ ਤੋਂ ਰੋਹ ਵਿੱਚ ਆਏ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵੱਲੋਂ ਅੱਜ ਸਿਵਲ ਸਰਜਨ ਦੇ ਦਫ਼ਤਰ ਅੱਗੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜਗਸੀਰ ਸਿੰਘ ਝੁੰਬਾ,ਰਾਮ ਸਿੰਘ ਕੋਟਗੁਰੂ ਤੇ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਅਤੇ ਜਸਕਰਨ ਸਿੰਘ ਕੋਟਗੁਰੂ ਨੇ ਦੋਸ਼ ਲਾਇਆ ਕਿ

ਇਹ ਵੀ ਪੜ੍ਹੋ: ਝੋਨੇ ਦੀ ਖਰੀਦ ਅਤੇ ਚੁਕਾਈ ਲਈ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਰਿਲਾਇੰਸ ਮਾਲ ਦਾ ਘਿਰਾਓ

ਲੱਗਭਗ ਇੱਕ ਮਹੀਨਾ ਪਹਿਲਾਂ ਸਿਵਲ ਸਰਜਨ ਨੇ ਇਹਨਾਂ ਸਮੱਸਿਆਵਾਂ ਦੇ ਹੱਲ ਲਈ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਸੀ ਕਿ ਐਮਰਜੈਂਸੀ ਡਿਊਟੀ ਦੌਰਾਨ ਡਾਕਟਰਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਇੱਕ ਦੋ ਦਿਨਾਂ ਚ ਹੀ ਡਾਕਟਰ ਭੇਜਣ, ਮੁਲਾਜ਼ਮਾਂ ਦੀ ਸੁਰੱਖਿਆ ਲਈ ਸਕਿਊਰਟੀ ਗਾਰਡ ਤਾਇਨਾਤ ਕਰਨ ਅਤੇ ਹਸਪਤਾਲ ਦਾ ਮਾਹੌਲ ਖਰਾਬ ਕਰਨ ਵਾਲੇ ਘੁੱਦਾ ਵਾਸੀ ਹਰਤੇਜ ਸਿੰਘ ਭੁੱਲਰ ਦੀ ਹਸਪਤਾਲ ਚ ਨਜਾਇਜ਼ ਦਖਲਅੰਦਾਜ਼ੀ ਰੋਕਣ ਲਈ ਲਿਖਤੀ ਪੱਤਰ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਇਹਨਾਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਸਗੋਂ ਹਸਪਤਾਲ ਚ ਤਾਇਨਾਤ ਇੱਕ ਸਰਜਨ ਦੀ ਦੋ ਦਿਨ ਲਈ ਡਿਊਟੀ ਗੋਨਿਆਣਾ ਵਿਖੇ ਲਗਾ ਦਿੱਤੀ ।

ਇਹ ਵੀ ਪੜ੍ਹੋ: ਪੰਜਾਬ ਵਿੱਚ ਮੁੜ ਗਤੀਸ਼ੀਲ ਹੋਏ ਕੈਪਟਨ ਅਮਰਿੰਦਰ ਸਿੰਘ

ਉਹਨਾਂ ਐਲਾਨ ਕੀਤਾ ਕਿ ਜੇਕਰ ਸਰਕਾਰੀ ਹਸਪਤਾਲ ਘੁੱਦਾ ਵਿਖੇ ਡਾਕਟਰਾਂ ਸਟਾਫ਼ ਤੇ ਸੁਰੱਖਿਆ ਅਮਲੇ ਦੀ ਘਾਟ ਨੂੰ ਦੂਰ ਨਾ ਕੀਤਾ ਗਿਆ ਤਾਂ ਜਲਦੀ ਹੀ ਸਿਵਲ ਸਰਜਨ ਦਫ਼ਤਰ ਅੱਗੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਹਸਪਤਾਲ ਵਿੱਚ ਡਾਕਟਰਾਂ, ਸਟਾਫ਼ ਨਰਸਾਂ ਤੇ ਹੋਰ ਸਟਾਫ ਦੀਆਂ ਮਨਜ਼ੂਰਸ਼ੁਦਾ 74 ਅਸਾਮੀਆਂ ਦੇ ਵਿੱਚੋਂ 50 ਦੇ ਕਰੀਬ ਅਸਾਮੀਆਂ ਖਾਲੀ ਪਈਆਂ ਹਨ। ਉਹਨਾਂ ਆਖਿਆ ਕਿ ਸ਼ਾਮ ਅਤੇ ਰਾਤ ਦੇ ਸਮੇਂ ਐਮਰਜੈਂਸੀ ਡਿਊਟੀ ਦੌਰਾਨ ਹਸਪਤਾਲ ਵਿੱਚ ਕੋਈ ਡਾਕਟਰ ਨਾਂ ਹੋਣ ਕਾਰਨ ਜਿੱਥੇ ਇਲਾਜ ਲਈ ਆਉਂਦੇ ਮਰੀਜ਼ਾਂ ਅਤੇ ਉਹਨਾਂ ਦੇ ਵਾਰਸਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

 

Related posts

ਪਿੰਡ ਗੋਬਿੰਦਪੁਰਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

punjabusernewssite

ਨੰਬਰਦਾਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਹੱਲ : ਵਧੀਕ ਡਿਪਟੀ ਕਮਿਸ਼ਨਰ

punjabusernewssite

ਸਪਰਸ਼ ਰੱਖਿਆ ਪੈਨਸ਼ਨ ਸੰਪਰਕ ਅਭਿਆਨ 20 ਸਤੰਬਰ ਨੂੰ

punjabusernewssite