ਦਾਨ ਸਿੰਘ ਵਾਲਾ ਦੇ ਮਜ਼ਦੂਰਾਂ ਨੂੰ ਇਨਸਾਫ ਦਿਵਾਉਣ ਲਈ ਧਰਨਾ 28 ਜਨਵਰੀ ਨੂੰ

Date:

spot_img

ਬਠਿੰਡਾ 20 ਜਨਵਰੀ ਅੱਜ ਇੱਥੇ ਟੀਚਰ ਹੋਮ ਬਠਿੰਡਾ ਵਿਖੇ ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਮੀਟਿੰਗ ਜੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆ ਨੇ ਵਿਚਾਰ ਚਰਚਾ ਕਰਕੇ ਦਾਨ ਸਿੰਘ ਵਾਲਾ ਪਿੰਡ ਦੇ ਮਜ਼ਦੂਰਾਂ ਨੂੰ ਇਨਸਾਫ ਦਵਾਉਣ ਲਈ 28 ਜਨਵਰੀ ਨੂੰ ਡੀਸੀ ਦਫਤਰ ਬਠਿੰਡਾ ਅੱਗੇ ਧਰਨਾ ਲਾਉਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਸ਼ਾਮਿਲ ਕਿਸਾਨ ਮਜ਼ਦੂਰ ਆਗੂਆਂ ਨੇ ਜਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਦਾਨ ਸਿੰਘ ਵਾਲਾ ਵਿਖੇ ਹੋਏ ਜਬਰ ਨੂੰ ਸਿਰਫ ਦੋ ਗਰੁੱਪਾਂ ਦੀ ਆਪਸੀ ਲੜਾਈ ਦਾ ਮੁੱਦਾ ਕਹਿ ਕੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਜਦੋਂ ਕਿ ਅਸਲੀਅਤ ਇਹ ਹੈ ਕਿ ਚਿੱਟਾ ਵੇਚਣ ਵਾਲੇ ਗੈਂਗ ਨੂੰ ਮਜ਼ਦੂਰਾਂ ਵੱਲੋਂ ਨਸ਼ਾ ਵੇਚਣ ਤੋਂ ਰੋਕਣ ਕਾਰਨ ਇਹ ਸਾਰਾ ਘਟਨਾਕਰਮ ਵਾਪਰਿਆ ਹੈ ।

ਇਹ ਵੀ ਪੜ੍ਹੋ …ਤੇ ਉਹ ‘ਸੁਹਾਗਣ’ ਹੋਣ ਤੋਂ ਪਹਿਲਾਂ ‘ਵਿਧਵਾ’ ਹੋਈ, ਫ਼ੇਰੇ ਲੈਣ ਮੌਕੇ ਲਾੜੇ ਨੂੰ ਪਿਆ ਦਿਲ ਦਾ ਦੌਰਾ

ਮੀਟਿੰਗ ਵੱਲੋਂ ਮਤਾ ਪਾਸ ਕਰਕੇ ਪ੍ਰਸ਼ਾਸਨ ਵੱਲੋਂ ਉਜਾੜੇ ਅਤੇ ਜਬਰ ਦਾ ਸ਼ਿਕਾਰ ਬਣੇ ਮਜ਼ਦੂਰਾਂ ਨੂੰ ਸਿਰਫ ਪੰਜਾਹ – ਪੰਜਾਹ ਹਜਾਰ ਰੁਪਏ ਦੇਣਾ ਉਹਨਾਂ ਨਾਲ ਕੋਝਾ ਮਜ਼ਾਕ ਹੈ । ਪ੍ਰਸ਼ਾਸਨ ਦੇ ਇਸ ਰਵਈਏ ਵਿਰੁੱਧ ਮਜ਼ਦੂਰ ਕਿਸਾਨ ਜਥੇਬੰਦੀਆਂ ਸੰਘਰਸ਼ ਕਰਨ ਲਈ ਮਜਬੂਰ ਹਨ। ਮੀਟਿੰਗ ਨੇ ਮਤਾ ਪਾਸ ਕਰਕੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਫੌਰੀ ਤੌਰ ਤੇ ਠੰਡ ਦੇ ਮੌਸਮ ਨੂੰ ਦੇਖਦੇ ਹੋਏ ਮਜ਼ਦੂਰਾਂ ਨੂੰ ਟੈਂਟ ਵਗੈਰਾ ਦਾ ਪ੍ਰਬੰਧ ਕੀਤਾ ਜਾਵੇ। ਇਸ ਘਟਨਾ ਦਾ ਜੁਡੀਸ਼ੀਅਲ ਜਾਂਚ ਕਰਵਾਉਣ ਦੀ ਮੰਗ ਦੇ ਨਾਲ ਮਜ਼ਦੂਰਾਂ ਪਰਿਵਾਰਾਂ ਨੂੰ 10 — 10 ਲੱਖ ਰੁਪਏ ਦੇਣ ਤੇ ਜਖਮੀਆਂ ਦਾ ਮੁਫਤ ਇਲਾਜ ਕਰਵਾਉਣ ਦੀ ਮੰਗ ਵੀ ਕੀਤੀ ਹੈ।

ਇਹ ਵੀ ਪੜ੍ਹੋ ਫ਼ਲਾਈਓਵਰ ਤੋਂ ਟਰੱਕ ਪਲਟਿਆ, ਡਰਾਈਵਰ ਦੀ ਹੋਈ ਮੌ+ਤ

ਅੱਜ ਦੀ ਮੀਟਿੰਗ ਵਿੱਚ ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਮੱਖਣ ਸਿੰਘ ਗੁਰੂਸਰ, ਮਜ਼ਦੂਰ ਮੁਕਤੀ ਮੋਰਚਾ ਆਇਰਲਾ ਦੇ ਆਗੂ ਅਮੀ ਲਾਲ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਮਿੱਠੂ ਸਿੰਘ ਘੁੱਦਾ, ਮਜ਼ਦੂਰ ਮੁਕਤੀ ਮੋਰਚਾ ਆਜਾਦ ਦੇ ਆਗੂ ਸੁਖਜੀਵਨ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਬਿੱਕਰ ਸਿੰਘ ਦਾਨ ਸਿੰਘ ਵਾਲਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਬਲਕਰਨ ਸਿੰਘ ਬਰਾੜ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਸੁਖਪਾਲ ਸਿੰਘ ਖਿਆਲੀਵਾਲਾ ਸ਼ਾਮਿਲ ਹੋਏ ।ਮੀਟਿੰਗ ਵਿੱਚ 28 ਜਨਵਰੀ ਨੂੰ ਵੱਡਾ ਇਕੱਠ ਕਰਨ ਵਾਸਤੇ ਪਿੰਡਾਂ ਵਿੱਚ ਮੀਟਿੰਗਾਂ ਕਰਾਉeਣ ਅਤੇ ਵੱਧ ਤੋਂ ਵੱਧ ਸਾਥੀਆਂ 7ਨੂੰ ਧਰਨੇ ਵਿੱਚ ਸ਼ਾਮਿਲ ਕਰਾਉਣ ਲਈ ਸਾਥੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

Mohali News: ਪਿਆਰ ‘ਚ ਅੰਨ੍ਹੇ ਆਸ਼ਕ ਨੇ ਕੀਤਾ ਪ੍ਰੇਮਿਕਾ ਦਾ ਕ.ਤ.ਲ..! ਵੀਡੀਓ ਵਾਇਰਲ

Mohali News: ਮੋਹਾਲੀ ਦੇ ਫੇਜ਼-11 ਇਲਾਕੇ ਵਿੱਚ ਇਕ ਨਿੱਜੀ...

Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

Amritsar News: Amritsar Police; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ...

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...