ਚੰਡੀਗੜ੍ਹ, 26 ਮਈ: ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਣ ਦੇ ਵਿਰੁੱਧ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਡਟ ਗਏ ਹਨ। ਉਨ੍ਹਾਂ ਸੁਖਬੀਰ ਬਾਦਲ ਦੇ ਵੱਲੋਂ ਕੀਤੇ ਇਸ ਫੈਸਲੇ ਦੀ ਨਿਖੇਧੀ ਕੀਤੀ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਪਾਈ ਇਕ ਪੋਸਟ ਵਿੱਚ ਸੁਖਦੇਵ ਸਿੰਘ ਢੀਡਸਾ ਨੇ ਕਿਹਾ ਹੈ ਕਿ “ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਰਦਾਰ ਆਦੇਸ਼ ਪ੍ਰਤਾਪ ਸਿੰਘ ਕੈਰੋ ਨੂੰ ਪਾਰਟੀ ਵਿੱਚੋਂ ਕੱਢਣ ਦਾ ਫੈਸਲਾ ਬਹੁਤ ਹੀ ਮੰਦਭਾਗਾ ਹੈ। ਇਸ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ ਅਤੇ ਅਜਿਹਾ ਫ਼ੈਸਲਾ ਪਾਰਟੀ ਦੇ ਹਿੱਤ ਵਿੱਚ ਨਹੀਂ ਹੈ।
ਨਵਜੋਤ ਸਿੱਧੂ ਦੇ ਪਰਿਵਾਰ ਨਾਲ ਪ੍ਰਿਯੰਕਾ ਗਾਂਧੀ ਨੇ ਕੀਤੀ ਮੁਲਾਕਾਤ
ਚੋਣਾਂ ਦੇ ਦਿਨਾਂ ਦੌਰਾਨ ਪਾਰਟੀ ਦੇ ਪ੍ਰਧਾਨ ਨੂੰ ਅਜਿਹੇ ਫੈਸਲੇ ਲੈਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ।” ਦੱਸ ਦੇਈਏ ਕਿ ਸ: ਕੈਰੋਂ ਦੇ ਵਿਰੁੱਧ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਸ਼ਿਕਾਇਤ ਕੀਤੀ ਸੀ, ਜਿਸਤੋਂ ਬਾਅਦ ਇਹ ਫੈਸਲਾ ਲਿਆ ਗਿਆ ਸੀ। ਇੱਥੇ ਦੱਸਣਾ ਬਣਦਾ ਹੈ ਕਿ ਸ: ਕੈਰੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਹਿਨੋਈ ਵੀ ਹਨ। ਉਹ ਪੰਜਾਬ ਦੇ ਧੜੱਲੇਦਾਰ ਮੁੱਖ ਮੰਤਰੀ ਰਹੇ ਪ੍ਰਤਾਪ ਸਿੰਘ ਕੈਰੋਂ ਦੇ ਪੋਤਰੇ ਹਨ। ਆਦੇਸ਼ ਪ੍ਰਤਾਪ ਕੈਰੋ ਨੂੰ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਨੂੰ ਇੱਕ ਵੱਡੀ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ।
Share the post "ਆਦੇਸ਼ ਪ੍ਰਤਾਪ ਕੈਰੋ ਦੇ ਹੱਕ ਵਿੱਚ ਡਟਿਆ ਢੀਡਸਾ, ਸੁਖਬੀਰ ਬਾਦਲ ਦੇ ਫੈਸਲੇ ਦੀ ਕੀਤੀ ਨਿਖੇਧੀ"