spot_img

ਭਿਆਨਕ ਸੜਕ ਹਾਦਸੇ ਵਿੱਚ DIG ਦੀ ਦਰਦਨਾਕ ਮੌ*ਤ, ਡਰਾਈਵਰ ਨੇ ਵੀ ਤੋੜਿਆ ਦਮ

Date:

spot_img

Rupnagar News: ਬੀਤੇ ਕੱਲ ਉੱੱਤਰ ਪ੍ਰਦੇਸ਼ ਦੇ ਸਹਾਰਨਪੁਰ ਇਲਾਕੇ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਆਈਟੀਬੀਪੀ ਦੇ DIG (ਡੀਆਈਜੀ) ਅਤੇ ਉਸਦੇ ਡਰਾਈਵਰ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮ੍ਰਿਤਕ DIG ਪਰਮਿੰਦਰ ਸਿੰਘ (48 ਸਾਲ) ਪੰਜਾਬ ਦੇ ਰੋਪੜ ਦੇ ਰਹਿਣ ਵਾਲੇ ਸਨ, ਜੋਕਿ ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਵਿਚ ਤੈਨਾਤ ਸਨ। ਇਹ ਹਾਦਸਾ ਅਚਾਨਕ ਬੇਕਾਬੂ ਹੋਈ ਸਕਾਰਪੀਓ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਵਾਪਰਿਆਂ।

ਇਹ ਵੀ ਪੜ੍ਹੋ 👉ਜਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ; ਗੋ*ਲੀ*ਆਂ ਚੱਲਣ ਕਾਰਨ ਦੋ ਦੀ ਮੌ*ਤ, ਕਈ ਜਖ਼ਮੀ

ਸੂਚਨਾ ਮੁਤਾਬਕ ਘਟਨਾ ਸਮੇਂ ਡੀਆਈਜੀ ਉੱਤਰਾਖੰਡ ਦੇ ਮਸੂਰੀ ਵਿੱਚ ਆਪਣੀ ਸਿਖਲਾਈ ਪੂਰੀ ਕਰਨ ਤੋਂ ਬਾਅਦ ਡਰਾਈਵਰ ਰਵੀ ਸ਼ੰਕਰ (35) ਅਤੇ ਗੰਨਮੈਨ ਜੈਰਾਮ ਨਾਲ ਹਰਿਆਣਾ ਦੇ ਅੰਬਾਲਾ ਸ਼ਹਿਰ ਵੱਲ ਜਾ ਰਹੇ ਸਨ। ਮਿਲੀ ਜਾਣਕਾਰੀ ਮੁਤਾਬਕ ਦੇਹਰਾਦੂਨ-ਪੰਚਕੂਲਾ ਰਾਸ਼ਟਰੀ ਰਾਜਮਾਰਗ ਉੱਪਰ ਉਨ੍ਹਾਂ ਦੀ ਸਕਾਰਪੀਓ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ ਅਤੇ ਦੂਜੇ ਪਾਸੇ ਜਾ ਕੇ ਅੱਗਿਓ ਆ ਰਹੀ ਇੱਕ ਸਵਿਫਟ ਕਾਰ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ 👉ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਨੇ ਰਾਹਗੀਰਾਂ ਦੀ ਮੱਦਦ ਨਾਲ ਜ਼ਖਮੀਆਂ ਨੂੰ ਕਾਰ ਵਿਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਡੀਆਈਜੀ ਅਤੇ ਉਨ੍ਹਾਂ ਦੇ ਡਰਾਈਵਰ ਨੂੰ ਮ੍ਰਿਤਕ ਐਲਾਨ ਦਿੱਤਾ।ਜਦਕਿ ਗੰਨਮੈਨ ਜੈਰਾਮ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਇਸ ਘਟਨਾ ਵਿਚ ਸਵਿਫਟ ਕਾਰ ਵਿੱਚ ਸਵਾਰ ਤਿੰਨ ਲੋਕ ਵੀ ਜ਼ਖਮੀ ਹੋ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

Punjab ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

👉ਸਮੁੱਚੇ ਜੀਐਸਟੀ ਵਿੱਚ 17.39% ਵਾਧਾ, ਐਸਜੀਐਸਟੀ ਨਕਦ ਵਾਧਾ ਦੇਸ਼...