ਜ਼ਿਲ੍ਹੇ ਵਿੱਚ ਇਨੁਮੀਰੇਸ਼ਨ ਫਾਰਮਾਂ ਦੀ ਡਿਜੀਟਾਇਜੇਸ਼ਨ ਦਾ ਕੰਮ ਜ਼ੋਰਾਂ ‘ਤੇ ; ਜ਼ਿਲ੍ਹਾ ਚੋਣ ਅਫ਼ਸਰ

Date:

spot_img

👉ਗਣਨਾ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਲਈ ਬਠਿੰਡਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗੇ ਐਸ.ਆਈ.ਆਰ. ਵਿਸ਼ੇਸ਼ ਕੈਂਪ
Bathinda News: ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਇਨੁਮੀਰੇਸ਼ਨ ਫਾਰਮਾਂ ਦੀ ਡਿਜੀਟਾਇਜੇਸ਼ਨ ਦਾ ਕੰਮ ਜ਼ੋਰਾਂ ‘ਤੇ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਦੂਜੇ ਦਿਨ ਵਿਸ਼ੇਸ਼ ਕੈਂਪ ਲਗਾ ਕੇ ਇਨੁਮਿਰੇਸ਼ਨ ਫਾਰਮਾਂ ਦੀ ਡਿਜੀਟਾਇਜੇਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਗਈ।

ਇਹ ਵੀ ਪੜ੍ਹੋ 👉ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਸ਼ਰਧਾਲੂਆਂ ਦੇ ਧਾਰਮਿਕ ਦਰਸ਼ਨਾਂ ਦੇ ਸੁਪਨੇ ਹੋ ਰਹੇ ਸਾਕਾਰ : ਅਮਰਜੀਤ ਸਿੰਘ ਮਹਿਤਾ

ਉਹਨਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਯੋਗ ਵੋਟਰਾਂ ਦੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਵਿਧਾਜਨਕ ਬਣਾਉਣਾ ਹੈ।ਉਹਨਾਂ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵੱਡੀ ਗਿਣਤੀ ਵਿੱਚ ਇਨੁਮੀਰੇਸ਼ਨ ਫਾਰਮਾਂ ਦੀ ਡਿਜੀਟਾਇਜੇਸ਼ਨ ਦਾ ਕੰਮ ਕਰਵਾਉਣ ਲਈ ਪੋਲਿੰਗ ਬੂਥਾਂ ਤੇ ਬੀ.ਐਲ.ਓਜ. ਕੋਲ ਪਹੁੰਚ ਰਹੇ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਬੀਐਲਓਜ਼ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।

ਇਹ ਵੀ ਪੜ੍ਹੋ 👉ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਉਨ੍ਹਾਂ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਦੋਵੇਂ ਦਿਨ ਜ਼ਿਲ੍ਹੇ ਵਿਸ਼ੇਸ਼ ਕੈਂਪਾਂ ਦੌਰਾਨ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਬੀਐਲਓ ਮੌਜੂਦ ਰਹੇ।ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਵੋਟਰ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ ਤਾਂ ਉਹ ਆਪਣੇ ਸਬੰਧਤ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਤੁਰੰਤ ਸੰਪਰਕ ਕਰਨ ਤਾਂ ਜੋ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

पीएम मोदी के जनसेवा के 25 वर्ष पूर्ण होने पर हरियाणा मंत्रीमण्डल में किया प्रस्ताव पारित

👉पीएम की विजनरी सोच और कल्याणकारी नीतियों की बदौलत...

मुख्यमंत्री ने लाभार्थियों के हाथों से 50 लाख से अधिक खातों में ट्रांसफर करवाए 1,634 करोड़ रुपये

👉‘डायरेक्ट बेनिफिट ट्रांसफर’ से पारदर्शिता और पात्र लाभार्थियों तक...

Bathinda Police ਵੱਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਦੋ ਕਾਬੂ

Bathinda News : Bathinda Police ਵੱਲੋਂ ਨਸ਼ਿਆਂ ਦੇ ਖਾਤਮੇ...