Amritsar News: ਪੰਜਾਬ ਪੁਲਿਸ ਵਿਚ ਧਾਕੜ ਅਫ਼ਸਰ ਵਜੋਂ ਜਾਣੇ ਜਾਂਦੇ ਬਾਰਡਰ ਰੇਂਜ ਦੇ ਡੀ.ਆਈ.ਜੀ ਹਰਮਨਬੀਰ ਸਿੰਘ ਗਿੱਲ ਵੱਲੋਂ ਬੀਤੀ ਸ਼ਾਮ ਇੱਕ ਵੱਡੀ ਕਾਰਵਾਈ ਕਰਦਿਆਂ ਆਪਣੇ ਅਧੀਨ ਆਉਂਦੇ ਇੱਕ ਥਾਣੇ ਦੇ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਗਿਆ। ਸੂਚਨਾ ਮੁਤਾਬਕ ਇਹ ਕਾਰਵਾਈ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਾਜਾਸਾਂਸੀ ਵਿਖੇ ਤੈਨਾਤ ਐਸ.ਐਚ.ਓ. ਸਬ-ਇੰਸਪੈਕਟਰ ਹਰਜੀਤ ਸਿੰਘ ਦੇ ਵਿਰੁਧ ਕੀਤੀ ਗਈ ਹੈ।
ਇਹ ਵੀ ਪੜ੍ਹੋ 👉Punjab ‘ਚ IAS ਅਧਿਕਾਰੀਆਂ ਦੀਆਂ ਹੋਈਆਂ ਬਦਲੀਆਂ, ਦੇਖੋ ਲਿਸਟ
ਦਸਿਆ ਜਾ ਰਿਹਾ ਕਿ ਬੀਤੀ ਰਾਤ ਡੀ.ਆਈ.ਜੀ. ਗਿੱਲ ਵਲੋਂ ਅਚਾਨਕ ਥਾਣਾ ਰਾਜਾਸਾਂਸੀ ਦੀ ਚੈਕਿੰਗ ਕੀਤੀ ਗਈ ਪ੍ਰੰਤੂ ਉੱਥੇ ਐਸ.ਐਚ.ਓ. ਥਾਣੇ ਵਿਚ ਹੀ ਹਾਜ਼ਰ ਨਹੀਂ ਸੀ ਜਦਕਿ ਪੰਜਾਬ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਸੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡੀ.ਆਈ.ਜੀ. ਨੇ ਐਸ.ਐਚ.ਓ. ਹਰਜੀਤ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ। ਇਸਦੇ ਨਾਲ ਹੀ ਉਨ੍ਹਾਂ ਆਪਣੀ ਰੇਂਜ ਦੇ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਤਾੜਣਾ ਕੀਤੀ ਹੈ ਕਿ ਅਨੁਸ਼ਾਸਨਹੀਣਤਾ ਤੇ ਲਾਪਰਵਾਈ ਅਤੇ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





