ਦੀਪਸ਼ਿਖਾ ਸ਼ਰਮਾ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਅਹੁਦਾ ਸੰਭਾਲਿਆ

Date:

spot_img

ਫ਼ਿਰੋਜ਼ਪੁਰ, 13 ਸਤੰਬਰ 2024:ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ।ਦੱਸਣਯੋਗ ਹੈ ਕਿ ਦੀਪਸ਼ਿਖਾ ਸ਼ਰਮਾ 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਆਪਣਾ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾ ਕੇ ਹਰੇਕ ਯੋਗ ਵਿਅਕਤੀ ਨੂੰ ਉਨ੍ਹਾਂ ਦਾ ਲਾਭ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ। ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਨੂੰ ਵਧੀਆ ਪ੍ਰਸ਼ਾਸਕੀ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਵੇਗਾ।

68 ਵੀਆਂ ਤੀਜੇ ਪੜਾਅ ਦੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਸੰਪੰਨ

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜਨ ਹਿੱਤ ਸੇਵਾਵਾਂ ਨੂੰ ਪਹਿਲ ਦਿੱਤੀ ਜਾਵੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਫ਼ਿਰੋਜ਼ਪੁਰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨ ਡਾ. ਨਿਧੀ ਕੁਮੁਦ ਬਾਮਬਾ, ਐਸ.ਡੀ.ਐਮ. ਫ਼ਿਰੋਜ਼ਪੁਰ ਹਰਕੰਵਲਜੀਤ ਸਿੰਘ, ਐਸ.ਡੀ.ਐਮ. ਜੀਰਾ ਗੁਰਮੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...