ਜਥੇਦਾਰਾਂ ਦੀ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ ਪ੍ਰਧਾਨ ਨਾਲ ਹੋਈ ਬੰਦ ਕਮਰਾ ਮੀਟਿੰਗ ਦੀ ਸਿਆਸੀ ਤੇ ਧਾਰਮਿਕ ਗਲਿਆਰਿਆਂ ’ਚ ਚਰਚਾ

0
21

ਗਿਆਨੀ ਹਰਪ੍ਰੀਤ ਸਿੰਘ ਵੀ ਵਿਸ਼ੇਸ ਤੌਰ ’ਤੇ ਰਹੇ ਮੌਜੂਦ
ਸ਼੍ਰੀ ਅੰਮ੍ਰਿਤਸਰ ਸਾਹਿਬ, 20 ਨਵੰਬਰ: ਬੁੱਧਵਾਰ ਬਾਅਦ ਦੁਪਿਹਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਦੀ ਰਿਹਾਇਸ਼ ’ਤੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਦੀ ਹੋਈ ਬੰਦ ਕਮਰਾ ਮੀਟਿੰਗ ਦੀ ਸਿਆਸੀ ਤੇ ਧਾਰਮਿਕ ਗਲਿਆਰਿਆਂ ਵਿਚ ਵੱਡੀ ਚਰਚਾ ਹੈ। ਇਸ ਮੀਟਿੰਗ ਦੇ ਵਿਚ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਵਿਸ਼ੇਸ ਤੌਰ ‘ਤੇ ਮੌਜੂਦ ਰਹੇ।

ਇਹ ਵੀ ਪੜ੍ਹੋ Bhai Balwant Singh Rajoana ਨੇ ਆਪਣੇ ਭਰਾ ਦੀ ਅੰਤਿਮ ਅਰਦਾਸ ਮੌਕੇ ਸਿੱਖ ਕੌਮ ਕੀਤੀ ਭਾਵੁਕ ਅਪੀਲ

ਹਾਲਾਂਕਿ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ ਪ੍ਰਧਾਨ ਨੇ ਇਸ ਮੀਟਿੰਗ ਨੂੰ ਚਾਹ ਦੇ ਕੱਪ ’ਤੇ ਸੱਦਾ ਕਰਾਰ ਦਿੱਤਾ ਪ੍ਰੰਤੂ ਅੰਦਰੋਂ ਜੋ ਗੱਲਾਂ ਸਾਹਮਣੇ ਆ ਰਹੀਆਂ ਹਨ ਉਸਦੇ ਮੁਤਾਬਕ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਰਾਤਾ ਦੇ ਅੰਤਿਮ ਅਰਦਾਸ ਤੋਂ ਬਾਅਦ ਇੰਨ੍ਹਾਂ ਚਾਰੇ ਧਾਰਮਿਕ ਤੇ ਸਿਆਸੀ ਆਗੂਆਂ ਵੱਲੋਂ ਮੌਜੂੁਦਾ ਹਾਲਾਤਾਂ ਉਪਰ ਡੂੰਘਾਈ ਨਾਲ ਚਰਚਾ ਕੀਤੀ ਗਈ, ਜਿਸਦੇ ਵਿਚ ਭਾਈ ਰਾਜੋਆਣਾ ਵੱਲੋਂ ਸਿੱਖ ਕੌਮ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ ਇੱਕ ਹੋਰ ਸਾਬਕਾ ਮੰਤਰੀ ਨੇ ਛੱਡਿਆ ਸ਼੍ਰੋਮਣੀ ਅਕਾਲੀ ਦਲ

ਇਸਦੇ ਨਾਲ ਹੀ ਇਹ ਵੀ ਚਰਚਾ ਸੁਣਾਈ ਦੇ ਰਹੀ ਹੈ ਕਿ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ ਦੇਣ ਵਾਲੇ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹ ਸੁਣਾਉਣ ਸਬੰਧੀ ਵੀ ਗੱਲਬਾਤ ਹੋਈ ਹੈ ਤੇ ਇਸ ਮਸਲੇ ਨੂੰ ਜਲਦੀ ਨਿਬੇੜਣ ਲਈ ਕਿਹਾ ਗਿਆ। ਜਿਕਰਯੋਗ ਹੈ ਕਿ ਪਿਛਲੇ ਕੁੱਝ ਮਹੀਨਿਆਂ ਤੋਂ ਪੰਜਾਬ ਦੀ ਅਕਾਲੀ ਸਿਆਸਤ ਦੇ ਅੰਦਰ ਕਾਫ਼ੀ ਉਥਲ-ਪੁਥਲ ਚੱਲ ਰਹੀ ਹੈ ਤੇ ਇਸ ਦੌਰਾਨ ਇੱਕ ਵਾਰ ਤਖ਼ਤ ਸਾਹਿਬਾਨ ਦੇ ਜਥੇਦਾਰ ਅਤੇ ਅਕਾਲੀ ਲੀਡਰਸ਼ਿਪ ਆਹਮੋ-ਸਾਹਮਣੇ ਵੀ ਆਉਂਦੀ ਦਿਖ਼ਾਈ ਦਿੱਤੀ ਸੀ ਪ੍ਰੰਤੂ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਮਸਲੇ ਨੂੰ ਨਿਬੜੇਣ ਦਾ ਯਤਨ ਕੀਤਾ ਜਾ ਰਿਹਾ।

 

LEAVE A REPLY

Please enter your comment!
Please enter your name here