ਮੋਦੀ ਮੰਤਰੀ ਮੰਡਲ ‘ਚ ਫ਼ੇਰਬਦਲ ਦੀ ਚਰਚਾ; ਪੰਜਾਬ ਨਾਲ ਸਬੰਧਤ 2 MPs ਦੇ ਮੰਤਰੀ ਬਣਨ ਦੀ ਸੰਭਾਵਨਾ!

Date:

spot_img

Chandigarh News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ ‘ਚ ਫ਼ੇਰਬਦਲ ਦੀ ਮੁੜ ਚਰਚਾ ਹੈ। ਇਸ ਫ਼ੇਰਬਦਲ ਦੌਰਾਨ ਪੰਜਾਬ ਦੇ ਨਾਲ ਕਿਸੇ MPs ਨੂੰ ਮੰਤਰੀ ਬਣਾਏ ਜਾਣ ਦੀ ਸੰਭਾਵਨਾ ਹੈ। ਪਿਛਲੇ ਦਿਨੀਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਸਿੱਧੇ ਤੌਰ ‘ਤੇ ਪੰਜਾਬ ਦਾ ਕੋਈ ਆਗੂ ਸੂਬੇ ਦੀ ਪ੍ਰਤੀਨਿਧਤਾ ਕਰਨ ਲਈ ਮੋਦੀ ਮੰਤਰੀ ਮੰਡਲ ਵਿਚ ਸ਼ਾਮਲ ਨਹੀਂ ਹੈ। ਇਸਤੋਂ ਇਲਾਵਾ ਮੋਦੀ ਸਰਕਾਰ ਵਿਚ ਇੱਕ ਹੋਰ ਸਿੱਖ ਵਜ਼ੀਰ ਹਰਦੀਪ ਸਿੰਘ ਪੁਰੀ ਨੂੰ ਵੀ ਅੱਗੇ ਲਈ ਹਾਲੇ ਤੱਕ ਕਿਸੇ ਰਾਜ ਸਭਾ ਸੀਟ ਲਈ ਨਾਮਜ਼ਦ ਨਹੀਂ ਕੀਤਾ ਗਿਆ। ਜਿਸਦੇ ਚੱਲਦੇ ਉਨਾਂ ਦੇ ਵੀ ਮੰਤਰੀ ਮੰਡਲ ਵਿਚੋਂ ਬਾਹਰ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ 👉Punjab ‘ਚ ਬੁੱਧਵਾਰ ਤੜਕਸਾਰ 2 ਨੌਜਵਾਨਾਂ ਦਾ ਬੇਰਹਿਮੀ ਨਾਲ ਕ.ਤ.ਲ

ਦੂਜੇ ਪਾਸੇ ਪੰਜਾਬ ਦੇ ਵਿਚ ਕੁੱਝ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਤੇ ਇੰਨ੍ਹਾਂ ਚੋਣਾਂ ਨੂੰ ਜਿੱਤਣ ਲਈ ਭਾਜਪਾ ਵੱਡਾ ਦਾਅ ਖੇਡ ਰਹੀ ਹੈ। ਅਜਿਹੇ ਵਿਚ ਪੰਜਾਬ ਤੋਂ ਕਿਸੇ ਚਿਹਰੇ ਨੂੰ ਕੇਂਦਰ ਵਿਚ ਨੁਮਾਇੰਦਗੀ ਮਿਲਣੀ ਯਕੀਨੀ ਮੰਨੀ ਜਾ ਰਹੀ ਹੈ। ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਨਾਲ ਸਬੰਧਤ 7 ਰਾਜ਼ ਸਭਾ ਮੈਂਬਰ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਜਿਸਦੇ ਚੱਲਦੇ ਇੰਨ੍ਹਾਂ ਵਿਚੋਂ ਕਿਸੇ ਇੱਕ ਦਾ ਦਾਅ ਵੀ ਲੱਗ ਸਕਦਾ ਹੈ। ਇਸਦੇ ਲਈ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਸਭ ਤੋਂ ਅੱਗੇ ਹੈ। ਜਦਕਿ ਪੰਜਾਬ ਭਾਜਪਾ ਨਾਲ ਸਬੰਧਤ ਆਗੂਆਂ ਵਿਚ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਆਦਿ ਦੇ ਨਾਮ ਵੀ ਚਰਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਕਿਸਮਤ ਚਮਕਣ ਤੋਂ ਪਹਿਲਾਂ ਦਿਖਾਈ ਦਿੰਦੇ ਹਨ ਇਹ 7 ਸੰਕੇਤ

ਨਿਊਜ਼ ਡੈਸਕ: ਕਈ ਵਾਰ ਜ਼ਿੰਦਗੀ ਵਿੱਚ ਸਭ ਕੁਝ ਉਲਟਾ...

ਗਲਤ ਬਿਜਲੀ ਬਿੱਲ ਕਰਕੇ ਹੁਣ ਨਹੀਂ ਕੱਟੇਗਾ ਕੁਨੈਕਸ਼ਨ..!

ਨਿਊਜ਼ ਡੈਸਕ: ਜੇ ਤੁਹਾਡੇ ਘਰ ਵੀ ਇਸ ਵਾਰ ਗਲਤ...

MP Amritpal Singh ਨੂੰ ਬੀਮਾਰ ਦਾਦੀ ਨਾਲ ਫ਼ੋਨ ‘ਤੇ ਗੱਲਬਾਤ ਕਰਨ ਦੀ ਮਿਲੀ ਇਜ਼ਾਜਤ

Amritsar News: MP Amritpal Singh (ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ)...