ਬਠਿੰਡਾ, 26 ਦਸੰਬਰ: ਪਿਛਲੇ ਕਈ ਦਿਨਾਂ ਤੋਂ ਚਰਚਾ ਵਿੱਚ ਚੱਲ ਰਹੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੋਰਾਂ ਨਾਲ ਅੱਜ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਵੱਲੋਂ ਕੀਤੀ ਬੰਦ ਕਮਰਾ ਮੀਟਿੰਗ ਸਿਆਸੀ ਤੇ ਧਾਰਮਿਕ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਡੇਰਾ ਬਿਆਸ ਮੁਖੀ ਵੱਲੋਂ ਅੱਜ ਬਠਿੰਡਾ ਦੇ ਗੋਨਿਆਣਾ ਰੋਡ ‘ਤੇ ਸਥਿਤ ਆਪਣੇ ਧਾਰਮਿਕ ਡੇਰੇ ਵਿੱਚ ਰੱਖੇ ਇੱਕ ਪ੍ਰੋਗਰਾਮ ਵਿੱਚ ਸ਼ਮੂਰੀਅਤ ਕਰਨ ਦਾ ਪ੍ਰੋਗਰਾਮ ਸੀ।ਇਸ ਦੌਰਾਨ ਉਹ ਸਥਾਨਕ ਥਰਮਲ ਕਲੋਨੀ ਵਿੱਚ ਬਣੇ ਹੈਲੀਪੈਡ ਉਪਰ ਉਤਰਨ ਤੋਂ ਬਾਅਦ ਸਿੱਧੇ ਆਪਣੇ ਡੇਰੇ ਵਿੱਚ ਜਾਣ ਦੀ ਬਜਾਏ ਗਿਆਨੀ ਹਰਪ੍ਰੀਤ ਸਿੰਘ ਦੀ ਬਰਨਾਲਾ ਰੋਡ ‘ਤੇ ਸਥਿਤ ਇਕ ਕਲੌਨੀ ਵਿੱਚ ਰੱਖੀ ਹੋਈ ਰਿਹਾਇਸ਼ ਵੱਲ ਚਲੇ ਗਏ। ਇਹ ਵੀ ਪਤਾ ਲੱਗਾ ਹੈ ਕਿ ਮੀਟਿੰਗ ਦੌਰਾਨ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ Bathinda Police ਵੱਲੋਂ ਨਕਲੀ MLA ਕਾਬੂ, ਜਾਣੋ ਮਾਮਲਾ
ਹਾਲਾਂਕਿ ਮੀਟਿੰਗ ਤੋਂ ਪਹਿਲਾਂ ਹੀ ਇੱਥੇ ਭਾਰੀ ਸੁਰੱਖਿਆ ਦੇ ਬੰਦੋਬਸਤ ਹੋਣ ਕਾਰਨ ਮੀਡੀਆ ਨੂੰ ਨੇੜੇ ਨਹੀਂ ਜਾਣ ਦਿੱਤਾ ਗਿਆ ਪ੍ਰੰਤੂ ਸਾਹਮਣੇ ਆ ਰਹੀਆਂ ਖਬਰਾਂ ਮੁਤਾਬਕ ਦੋਨਾਂ ਆਗੂਆਂ ਵਿਚਕਾਰ ਕਾਫੀ ਲੰਮੀ ਮੁਲਾਕਾਤ ਹੋਈ ਹੈ। ਉਝ ਇਸ ਮੀਟਿੰਗ ਦਾ ਏਜੰਡਾ ਹਾਲੇ ਤੱਕ ਸਾਹਮਣੇ ਨਹੀਂ ਆਇਆ ਹੈ। ਜ਼ਿਕਰਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋ ਜਿੱਥੇ ਭਾਜਪਾ ਹਾਈ ਕਮਾਂਡ ਦੇ ਸੰਪਰਕ ਵਿੱਚ ਵੀ ਰਹੇ ਹਨ, ਉੱਥੇ ਉਹਨਾਂ ਦੀ ਅਕਾਲੀ ਲੀਡਰਸ਼ਿਪ ਖਾਸ ਕਰ ਬਾਦਲ ਅਤੇ ਮਜੀਠੀਆ ਪਰਿਵਾਰ ਨਾਲ ਵੀ ਨੇੜਤਾ ਦੀ ਚਰਚਾ ਅਕਸਰ ਹੀ ਸੁਣਾਈ ਦਿੰਦੀ ਹੈ। ਇਸ ਤੋਂ ਇਲਾਵਾ ਉਹ ਸਮੇਂ ਸਮੇਂ ਬਾਦਲ ਵਿਰੋਧੀ ਧੜੇ ਮੰਨੇ ਜਾਂਦੇ ਸਿਮਰਨਜੀਤ ਸਿੰਘ ਮਾਨ ਅਤੇ ਬਾਬਾ ਬਲਜੀਤ ਸਿੰਘ ਦਾਦੂਵਾਲਾ ਹੋਰਾਂ ਨਾਲ ਵੀ ਮੁਲਾਕਾਤ ਕਰਦੇ ਰਹਿੰਦੇ ਹਨ।
ਇਹ ਵੀ ਪੜ੍ਹੋ ਨਾਲ ਦੇ ਮਾਸਟਰ ਤੋਂ ਪੰਜ ਲੱਖ ਦੀ ਫ਼ਿਰੌਤੀ ਮੰਗਣ ਵਾਲਾ ‘ਮਾਸਟਰ ਜੀ’ ਪੁਲਿਸ ਨੇ ਕੀਤਾ ਕਾਬੂ
ਜਿਸਦੇ ਚਲਦੇ ਅੱਜ ਅਚਾਨਕ ਗਿਆਨੀ ਹਰਪ੍ਰੀਤ ਸਿੰਘ ਨਾਲ ਉਹਨਾਂ ਦੀ ਬੰਦ ਕਮਰਾ ਮੀਟਿੰਗ ਨੂੰ ਲੈ ਕੇ ਕਈ ਤਰਹਾਂ ਦੀਆਂ ਕਿਆਸਅਰਾਈਆਂ ਚੱਲ ਰਹੀਆਂ ਹਨ। ਇੱਥੇ ਦੱਸਣਾ ਬਣਦਾ ਹੈ ਕਿ ਮੌਜੂਦਾ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ 15 ਦਿਨਾਂ ਲਈ ਮੁਅੱਤਲ ਕੀਤਾ ਹੋਇਆ ਹੈ । ਇਸ ਤੋਂ ਇਲਾਵਾ ਪਿਛਲੇ ਦਿਨੀ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਲੀਡਰਸ਼ਿਪ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਨੂੰ ਵੀ ਲੈ ਕੇ ਅਸਿੱਧੇ ਢੰਗ ਨਾਲ ਅਕਾਲੀ ਲੀਡਰਸ਼ਿਪ ਵੱਲੋਂ ਉਹਨਾਂ ਉੱਪਰ ਹਮਲੇ ਬੋਲੇ ਜਾਂਦੇ ਰਹੇ ਹਨ। ਮੌਜੂਦਾ ਸਮੇਂ ਚਰਚਾ ਚੱਲ ਰਹੀ ਹੈ ਕਿ ਸ਼੍ਰੋਮਣੀ ਕਮੇਟੀ ਕਦੋਂ ਵੀ ਗਿਆਨੀ ਹਰਪ੍ਰੀਤ ਸਿੰਘ ਜਾਂ ਸੇਵਾਵਾਂ ਨੂੰ ਖਤਮ ਕਰ ਸਕਦੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਡੇਰਾ ਬਿਆਸ ਮੁਖੀ ਤੇ ਜਥੇਦਾਰ ਹਰਪ੍ਰੀਤ ਸਿੰਘ ਵਿਚਕਾਰ ਹੋਈ ਮੀਟਿੰਗ ਦੀ ਸਿਆਸੀ ਤੇ ਧਾਰਮਿਕ ਗਲਿਆਰਿਆਂ ਚਰਚਾ"