WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਬਠਿੰਡਾ

ਕਿਸੇ ਵੀ ਤਰ੍ਹਾਂ ਦੀ ਗੈਰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੀਤਾ ਵਿਚਾਰ-ਵਟਾਂਦਰਾ

ਬਠਿੰਡਾ, 30 ਅਗਸਤ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀ ਅਚਨਚੇਤੀ ਦੁਰਘਟਨਾ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਅਗਾਊਂ ਪ੍ਰਬੰਧਾਂ/ਮੌਕ ਡਰਿੱਲ ਸਬੰਧੀ ਆਰਮੀ, ਏਅਰਫੋਰਸ ਤੇ ਐਨ.ਡੀ.ਆਰ.ਐਫ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਵਲੋਂ ਸਾਂਝੇ ਤੌਰ ‘ਤੇ ਕੀਤੇ ਜਾਣ ਵਾਲੇ ਯਤਨਾਂ ਤੇ ਗਤੀਵਿਧੀਆਂ ਬਾਰੇ ਵਿਸ਼ੇਸ਼ ਬੈਠਕ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਤੇ ਖਤਰੇ ਵਾਲੀਆਂ ਉਦਯੋਗਿਕ ਇਕਾਈਆਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਤੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।

68ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ: ਅੰਡਰ 14 ਸਰਕਲ ਕਬੱਡੀ ਵਿੱਚ ਮੰਡੀ ਫੂਲ ਦੇ ਗੱਭਰੂ ਛਾਏ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀਆਂ ਅਚਨਚੇਤੀ ਦੁਰਘਟਨਾਵਾਂ ਅਤੇ ਸੰਭਾਵੀ ਗੈਰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ, ਆਰਮੀ, ਏਅਰਫੋਰਸ ਅਤੇ ਐਨ.ਡੀ.ਆਰ.ਐਫ ਤੋਂ ਇਲਾਵਾ ਸਮੂਹ ਕੈਮੀਕਲਜ਼ ਤੇ ਹੋਰ ਵੱਡੇ ਉਦਯੋਗਾਂ ਵਲੋਂ ਆਪੋ-ਆਪਣੇ ਪੱਧਰ ਅਤੇ ਸਾਂਝੇ ਤੌਰ ’ਤੇ ਕੀਤੀਆਂ ਜਾਣ ਵਾਲੀਆਂ ਅਗਾਊਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਗੈਸ ਤੇ ਹੋਰ ਕੈਮੀਕਲਜ਼ ਦੀ ਵਰਤੋਂ ਕਰਨ ਵਾਲੇ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਨਿਯਮਤ ਤੌਰ ’ਤੇ ਮੀਟਿੰਗ ਕੀਤੀ ਜਾਵੇ, ਤਾਂ ਜੋ ਰਸਾਇਣਕ ਦੁਰਘਟਨਾਵਾਂ ਵਾਪਰਨ ਦੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਵਿਭਾਗਾਂ ਤੇ ਸਬੰਧਤ ਅਦਾਰੇ ਵਿੱਚ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ ਤੇ ਘਟਨਾ ਨਾਲ ਹੋਣ ਵਾਲੇ ਜਾਨੀ ਤੇ ਮਾਲੀ ਨੁਕਸਾਨ ਨੂੰ ਰੋਕਿਆ ਜਾ ਸਕੇ।

ਬਠਿੰਡਾ ’ਚ NIA ਵੱਲੋਂ ਮਹਿਲਾ ਕਿਸਾਨ ਆਗੂ ਦੇ ਘਰ ’ਚ ਰੇਡ, ਭੜਕੇ ਕਿਸਾਨਾਂ ਨੇ ਲਗਾਇਆ ਧਰਨਾ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨਿਕ, ਆਰਮੀ, ਏਅਰਫੋਰਸ, ਐਨ.ਡੀ.ਆਰ.ਐਫ, ਪੁਲਿਸ, ਸਿਹਤ ਵਿਭਾਗ ਤੇ ਫਾਇਰ ਬ੍ਰਿਗੇਡ ਦੀ ਅਹਿਮ ਭੂਮਿਕਾ ਹੁੰਦੀ ਹੈ ਤੇ ਇਨ੍ਹਾਂ ਵਿਭਾਗਾਂ ਨੂੰ ਸੰਕਟਕਾਲੀਨ ਸਥਿਤੀ ਨਾਲ ਸਾਂਝੇ ਤੌਰ ’ਤੇ ਨਜਿੱਠਣ ਲਈ ਹਰ ਵੇਲੇ ਚੌਕਸ ਰਹਿਣ ਦੀ ਲੋੜ ਹੈ।ਇਸ ਮੌਕੇ ਐਸਡੀਐਮ ਰਾਮਪੁਰਾ ਕੰਵਰਜੀਤ ਸਿੰਘ ਮਾਨ, ਐਸਡੀਐਮ ਮੌੜ ਨਰਿੰਦਰ ਸਿੰਘ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਆਰਮੀ, ਏਅਰਫੋਰਸ ਅਤੇ ਐਨ.ਡੀ.ਆਰ.ਐਫ ਦੇ ਅਧਿਕਾਰੀ ਆਦਿ ਹਾਜ਼ਰ ਸਨ।

 

 

Related posts

ਅਕਾਲੀ ਦਲ ਨੂੰ ਝਟਕਾ, ਸਰੂਪ ਸਿੰਗਲਾ ਦੇ ਨਜ਼ਦੀਕੀ ਗਿਆਨ ਗਰਗ ਕਾਂਗਰਸ ਵਿੱਚ ਸ਼ਾਮਿਲ

punjabusernewssite

ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਆਈ.ਸੀ.ਏ.ਆਰ. ਦੀ ਦਾਖ਼ਲਾ ਪ੍ਰੀਖਿਆ ਦੇਣ ਦੇ ਯੋਗ ਬਣੇ

punjabusernewssite

ਹਰਸਿਮਰਤ ਕੌਰ ਬਾਦਲ ਵਲੋਂ ਵਿਰਾਸਤੀ ਪਿੰਡ ਲਈ 5 ਲੱਖ ਦੀ ਗਰਾਂਟ ਜਾਰੀ

punjabusernewssite