Friday, April 17, 2026
spot_img
spot_img

ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ

Date:

spot_img

👉ਗੈਰ ਕਾਨੂੰਨੀ ਕੰਮ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਪੁਲਿਸ ਕਮਿਸ਼ਨਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਜੇ ਕੁਮਾਰ ਉਰਫ ਬਿੱਲੀ ਦਾ ਘਰ ਜੇ ਸੀ ਬੀ ਮਸ਼ੀਨ ਅਤੇ ਮਜ਼ਦੂਰ ਲਗਾ ਕੇ ਮਲੀਆਮੇਟ ਕਰ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੁਲਿਸ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਪੰਜ ਮੁਕਦਮੇ ਦਰਜ ਹਨ, ਜਿਨਾਂ ਵਿੱਚੋਂ ਐਨਡੀਪੀਐਸ ਐਕਟ ਅਤੇ ਡਾਕੇ ਦਾ ਮੁਕਦਮਾ ਵੀ ਹੈ। ਉਹਨਾਂ ਕਿਹਾ ਕਿ ਇਸ ਉੱਤੇ ਲੱਗੀਆਂ ਇਹ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹੈ।

ਇਹ ਵੀ ਪੜ੍ਹੋ  BSF ਦੀ ਕਾਮਯਾਬੀ; ਡ੍ਰੋਨ ਰਾਹੀਂ ਸਪਲਾਈ ਕੀਤੀ ਜਾ ਰਹੀ ਕਰੋੜਾਂ ਦੀ ਹੈਰੋਇਨ ਤੇ 2 ਪਿਸਤੌਲ ਬਰਾਮਦ

ਉਹਨਾਂ ਕਿਹਾ ਕਿ ਹੁਣ ਵੀ ਇਹ ਪੁਲਿਸ ਕੋਲੋਂ ਭਗੋੜਾ ਹੈ।ਉਹਨਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਗਲਤ ਕੰਮ ਕਰਨ ਵਾਲੇ ਲੋਕ ਮੁੱਖ ਧਾਰਾ ਵਿੱਚ ਆ ਨਹੀਂ ਜਾਂਦੇ ਜਾਂ ਉਹ ਪੰਜਾਬ ਛੱਡ ਕੇ ਪੰਜਾਬ ਤੋਂ ਬਾਹਰ ਚਲੇ ਨਹੀਂ ਜਾਂਦੇ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ; ਹੁਣ ਤੱਕ 1259 ਐਫ.ਆਈ.ਆਰ ਦਰਜ,1758 ਗ੍ਰਿਫ਼ਤਾਰ-ਹਰਪਾਲ ਸਿੰਘ ਚੀਮਾ

ਉਹਨਾਂ ਕਿਹਾ ਕਿ ਸਾਡੇ ਲਈ ਸਾਡੇ ਬੱਚੇ , ਸਾਡੀ ਜਵਾਨੀ ਨੂੰ ਸੰਭਾਲਣਾ ਬੇਹੱਦ ਜਰੂਰੀ ਹੈ , ਜੋ ਕਿ ਇਹਨਾਂ ਤਸਕਰਾਂ ਤੀਆਂ ਘਟੀਆ ਕਰਤੂਤਾਂ ਕਾਰਨ ਨਸ਼ੇ ਦੀ ਚੇਟਕ ਨਾਲ ਆਪਣਾ ਜੀਵਨ ਤਬਾਹ ਕਰ ਲੈਂਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਵੱਲੋਂ ਇਸ ਬਾਬਤ ਬੜੀਆਂ ਸਪਸ਼ਟ ਹਦਾਇਤਾਂ ਹਨ ਕਿ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।ਇਸ ਮੌਕੇ ਡੀ ਸੀ ਪੀ  ਆਲਮ ਵਿਜੇ ਸਿੰਘ, ਏਡੀਸੀਪੀ ਵਿਸ਼ਾਲਜੀਤ ਸਿੰਘ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ਉੱਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...