ਹੁਣ ਤੱਕ 302 ਮੁਕੱਦਮੇ ਦਰਜ਼ : ਜ਼ਿਲ੍ਹਾ ਪੁਲਿਸ ਮੁਖੀ
ਬਠਿੰਡਾ, 20 ਨਵੰਬਰ : ਸੂਬੇ ’ਚ ਚੱਲ ਰਹੀ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤਾਂ ਦੇ ਲਗਾਤਾਰ ਦੌਰੇ ਜਾਰੀ ਹਨ। ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਅਮਨੀਤ ਕੋਂਡਲ ਵੱਲੋਂ ਪਿੰਡ ਮਹਿਰਾਜ, ਗੁਰੂਸਰ ਅਤੇ ਪਿਪਲੀ ਕੋਠੇ ਦੇ ਖੇਤਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਪਿਛਲੇ ਸਾਲ ਨਾਲੋਂ 75 ਫੀਸਦੀ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਗਿਰਾਵਟ ਆਈ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਪਰਾਲੀ ਦੀ ਸੰਭਾਲ ਲਈ ਵੱਖ-ਵੱਖ ਤਰ੍ਹਾਂ ਦੀਆਂ ਆਧੁਨਿਕ ਮਸ਼ੀਨਾਂ ਉਪਲਬਧ ਹਨ ਅਤੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਇਹ ਮਸ਼ੀਨਾਂ ਮੁਹਈਆ ਵੀ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਾਨੂੰਨ ਦੇ ਦਾਇਰੇ ਚ ਰਹਿ ਕੇ ਕੰਮ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਾਈ ਹੈ, ਉਹਨਾਂ ਦੀਆਂ ਜਮਾਂਬੰਦੀਆਂ ਵਿੱਚ ਲਾਲ ਐਂਟਰੀ ਕੀਤੀ ਜਾਵੇਗੀ ਅਤੇ ਉਹਨਾਂ ਖਿਲਾਫ ਬਣਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀਇਸ ਮੌਕੇ ਡਿਪਟੀ ਕਮਿਸ਼ਨਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 12,32,885 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ
ਇਹ ਵੀ ਪੜ੍ਹੋ PSDM ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ Baba Farid University of Health Sciences ਨਾਲ ਸਮਝੌਤਾ ਸਹੀਬੱਧ
ਜਿਨਾਂ ਵਿੱਚੋਂ 11,38,600 ਮੀਟ੍ਰਿਕ ਟਨ ਝੋਨੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦਿਆ ਗਿਆ ਹੈ। ਉਹਨਾਂ ਇਹ ਵੀ ਕਿਹਾ ਕਿ 19 ਨਵੰਬਰ ਤੱਕ 2460.90 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।ਦੌਰੇ ਦੌਰਾਨ ਪਿੰਡ ਮਹਿਰਾਜ ਦੇ ਇੱਕ ਕਿਸਾਨ ਵੱਲੋਂ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਕੇਸ ਸਾਹਮਣੇ ਆਇਆ, ਜਿਸ ’ਤੇ ਪੁਲਿਸ ਵਿਭਾਗ ਦੀਆਂ ਟੀਮਾਂ ਵੱਲੋਂ ਤੁਰੰਤ ਕਾਬੂ ਪਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਦਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਸਬੰਧੀ ਵੱਖ- ਵੱਖ 302 ਮੁਕਦਮੇ ਦਰਜ ਕੀਤੇ ਗਏ ਹਨ।
Share the post "ਜ਼ਿਲ੍ਹਾ ਪ੍ਰਸ਼ਾਸਨ ਦਾ ਦਾਅਵਾ:ਪਿਛਲੇ ਸਾਲ ਨਾਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 75 ਫੀਸਦੀ ਆਈ"