👉ਪੋਰਟਲ ‘ਤੇ ਸ਼ਿਕਾਇਤ ਕਰਨ ਸਮੇਂ ਭਰੀ ਜਾਵੇ ਪੂਰੀ ਜਾਣਕਾਰੀ : ਜ਼ਿਲ੍ਹਾ ਪੁਲੀਸ ਮੁਖੀ
Bathinda News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਵਪਾਰੀ ਵਰਗ ਨਾਲ ਕੀਤੀ ਗਈ ਬੈਠਕ ਦੌਰਾਨ ਸਾਂਝਾ ਕੀਤਾ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਵਪਾਰੀ ਵਰਗ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਉਹਨਾਂ ਦੀਆਂ ਸਮੱਸਿਆਵਾਂ ਦਾ ਮਿਥੇ ਸਮੇਂ ਤੱਕ ਹੱਲ ਕੀਤਾ ਜਾਂਦਾ ਹੈ, ਜੇਕਰ ਫਿਰ ਵੀ ਕੋਈ ਸਮੱਸਿਆ ਰਹਿ ਜਾਂਦੀ ਹੈ ਤਾਂ ਉਸ ਨੂੰ ਵੀ ਜਲਦ ਹੱਲ ਕਰਨ ਲਈ ਸੰਬੰਧਿਤ ਵਿਭਾਗ ਨੂੰ ਸਖਤ ਨਿਰਦੇਸ਼ ਦਿੱਤੇ ਜਾਂਦੇ ਹਨ।
ਇਹ ਵੀ ਪੜ੍ਹੋ 👉Punjab Govt ਨੇ ਮੁੜ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ, ਦੇਖੋ ਚਿੱਠੀ
ਡਿਪਟੀ ਕਮਿਸ਼ਨਰ ਨੇ ਵਪਾਰੀ ਵਰਗ ਨੂੰ ਭਰੋਸਾ ਦਵਾਇਆ ਕਿ ਆਉਣ ਵਾਲੇ ਸਮੇਂ ਪਹਿਲਾਂ ਦੀ ਤਰ੍ਹਾਂ ਹਰ ਹਫਤੇ ਵਪਾਰੀ ਵਰਗ ਨਾਲ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਉਹ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾ ਸਕਣ।ਮੀਟਿੰਗ ਦੌਰਾਨ ਜਿਲਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ ਨੇ ਵਪਾਰੀ ਵਰਗ ਨੂੰ ਅਪੀਲ ਕੀਤੀ ਕਿ ਪੋਰਟਲ ‘ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਨ ਸਮੇਂ ਪੂਰੀ ਜਾਣਕਾਰੀ ਭਰੀ ਜਾਇਆ ਕਰੇ ਤਾਂ ਜੋ ਸਮੱਸਿਆ ਦਾ ਹੱਲ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।
ਇਹ ਵੀ ਪੜ੍ਹੋ 👉Bathinda Police ਵਿੱਚ ਮੁੜ ਵੱਡੀ ਰੱਦੋਬਦਲ; ਕਈ SHO ਇੱਧਰੋਂ ਉੱਧਰ, ਦੇਖੋ List
ਇਸ ਦੌਰਾਨ ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਸ੍ਰੀ ਬਿਕਰਮ ਲਵਲੀ ਤੋਂ ਇਲਾਵਾ ਵਪਾਰੀ ਵਰਗ ਦੇ ਹੋਰ ਨੁਮਾਇੰਦਿਆਂ ਵੱਲੋਂ ਵਪਾਰੀ ਵਰਗ ਨਾਲ ਸਬੰਧਤ ਸਮੱਸਿਆਵਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਂਝੀਆਂ ਕੀਤੀਆਂ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਕੰਚਨ, ਸਹਾਇਕ ਕਮਿਸ਼ਨਰ ਗੁਰਜਿੰਦਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ਼੍ਰੀਮਤੀ ਵੀਰਪਾਲ ਕੌਰ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



