WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਬਠਿੰਡਾ ਫੇਰੀ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਮੀਟਿੰਗ

ਏਡੀਜੀਪੀ, ਡੀਸੀ ਤੇ ਐਸ.ਐਸ.ਪੀ ਵਲੋਂ ਸਮਾਗਮ ਵਾਲੀ ਥਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

ਬਠਿੰਡਾ, 12 ਦਸੰਬਰ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌੜ ਮੰਡੀ ਵਿਖੇ 17 ਦਸੰਬਰ ਨੂੰ ਆਮਦ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਅਧਿਕਾਰੀਆਂ ਨਾਲ ਅਗਾਊਂ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਏਡੀਜੀਪੀ ਰੇਂਜ ਬਠਿੰਡਾ ਐਸਪੀਐਸ ਪਰਮਾਰ, ਐਸਐਸਪੀ ਹਰਮਨਵੀਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਹਾਜਰ ਰਹੇ।

ਭਜਨ ਲਾਲ ਸ਼ਰਮਾ ਹੋਣਗੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਟਰਾਂਸਪੋਰਟ, ਟਰੈਫ਼ਿਕ, ਬਿਜਲੀ ਦੀ ਨਿਰਵਿਘਨ ਸਪਲਾਈ, ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ, ਫਾਇਰ ਬ੍ਰਿਗੇਡ, ਸਾਫ਼ ਪੀਣ ਵਾਲਾ ਪਾਣੀ, ਆਰਜ਼ੀ ਪਖਾਨਿਆਂ, ਬੈਰੀਕੇਡਿੰਗ ਅਤੇ ਪਾਰਕਿੰਗ ਆਦਿ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣੇ।

Breking News: 17 ਨੂੰ ਬਾਦਲਾਂ ਦੇ ਗੜ੍ਹ ‘ਚ ਲੋਕ ਸਭਾ ਚੋਣਾਂ ਦਾ ਵਿਗਲ ਵਜਾਉਣਗੇ ਭਗਵੰਤ ਮਾਨ ਤੇ ਕੇਜਰੀਵਾਲ

ਇਸ ਉਪਰੰਤ ਏਡੀਜੀਪੀ ਰੇਂਜ ਐਸਪੀਐਸ ਪਰਮਾਰ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਹਰਮਨਵੀਰ ਸਿੰਘ ਗਿੱਲ ਵਲੋਂ ਸਮਾਗਮ ਵਾਲੀ ਥਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ ਤਾਂ ਜੋ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਜੇਲ੍ਹ ’ਚ ਬੰਦ ਕਾਂਗਰਸੀ ਆਗੂ ਦੀ ਵਿਆਹ ’ਚ ਨੱਚਦਿਆਂ ਦੀ ਵੀਡੀਓ ਨੇ ਪਾਇਆ ਭੜਥੂ, ਦੋ ਜੇਲ੍ਹ ਮੁਲਾਜਮ ਮੁਅੱਤਲ

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਰਾਹੁਲ, ਏਡੀਸੀ (ਜਨਰਲ) ਮੈਡਮ ਪੂਨਮ ਸਿੰਘ, ਏਡੀਸੀ (ਵਿਕਾਸ) ਮੈਡਮ ਲਵਜੀਤ ਕਲਸੀ, ਏਡੀਸੀ (ਸਹਿਰੀ ਵਿਕਾਸ) ਡਾ. ਮਨਦੀਪ ਕੌਰ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਵਰਿੰਦਰ ਸਿੰਘ, ਐਸਡੀਐਮ ਰਾਮਪੁਰਾ ਪੰਕਜ ਕੁਮਾਰ,  ਇੰਜੀਨੀਅਰ ਸੰਦੀਪ ਗੁਪਤਾ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Related posts

ਚੋਣਾਂ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ਹੇਠ ਅਧਿਕਾਰੀਆਂ ਦੀ ਹੋਈ ਮੀਟਿੰਗ

punjabusernewssite

ਮੂਟ ਕੋਰਟ ਪ੍ਰਤਿਭਾ ਨਿਖਾਰ ਪ੍ਰੋਗਰਾਮ ਆਯੋਜਿਤ

punjabusernewssite

ਸੈਂਸਜ਼ 2021 ਦੇ ਕੰਮ ਵਿੱਚ ਲਿਆਂਦੀ ਜਾਵੇ ਤੇਜ਼ੀ : ਡਿਪਟੀ ਕਮਿਸ਼ਨਰ

punjabusernewssite