ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟਾਟਾ ਇੰਡੀਅਨ ਪ੍ਰੀਮੀਅਰ ਲੀਗ ਕ੍ਰਿਕਟ ਮੈਚ ਲੜੀ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਕਿੰਗਜ਼ ਦੇ ਪ੍ਰਬੰਧਕਾਂ ਨਾਲ ਮੀਟਿੰਗ

0
30
+1

👉ਪੁਲਿਸ ਨੂੰ ਪਾਰਕਿੰਗ ਅਤੇ ਨਿਰਵਿਘਨ ਆਵਾਜਾਈ ਦੇ ਪ੍ਰਬੰਧ ਕਰਨ ਲਈ ਆਖਿਆ
SAS nagar News:ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਨਿਊ ਚੰਡੀਗੜ੍ਹ ਵਿਖੇ ਅਗਲੇ ਮਹੀਨੇ ਹੋਣ ਜਾ ਰਹੀ ਟਾਟਾ ਇੰਡੀਅਨ ਪ੍ਰੀਮੀਅਰ ਲੀਗ ਕ੍ਰਿਕਟ ਮੈਚ ਲੜੀ ਦੇ ਮੱਦੇਨਜ਼ਰ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਕਿੰਗਜ਼ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਇਸ ਮੌਕੇ ਆਲੇ-ਦੁਆਲੇ ਦੇ ਪਿੰਡਾਂ ਨੂੰ ਕਿਸੇ ਵੀ ਤਰ੍ਹਾਂ ਦੇ ਅਵਾਜਾਈ ਦੇ ਜਾਮ ਤੋਂ ਬਚਾਉਣ ਲਈ ਜ਼ਿਲ੍ਹਾ ਪੁਲਿਸ ਨੂੰ ਨਿਰਵਿਘਨ ਆਵਾਜਾਈ ਪ੍ਰਬੰਧਾਂ ਅਤੇ ਪਾਰਕਿੰਗ ਦੇ ਪ੍ਰਬੰਧ ਕਰਨ ਲਈ ਆਖਿਆ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 24 ਦਿਨਾਂ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ 123 ਤਸਕਰ ਕਾਬੂ- ਸਵਪਨ ਸ਼ਰਮਾ

ਉਨ੍ਹਾਂ ਕਿਹਾ ਕਿ ਇਸ ਸਟੇਡੀਅਮ ਦੇ ਪਿਛਲੇ ਸਾਲ ਪਹਿਲੀ ਵਾਰ ਕ੍ਰਿਕਟ ਮੈਚ ਦੀ ਮੇਜ਼ਬਾਨੀ ਨਾਲ ਸ਼ੁਰੂ ਹੋਣ ਬਾਅਦ, ਜੋ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ, ਉਨ੍ਹਾਂ ਦੇ ਆਧਾਰ ’ਤੇ ਇਸ ਵਾਰ ਸਾਰੇ ਬੰਦੋਬਸਤ ਪਹਿਲਾਂ ਹੀ ਕਰ ਲਏ ਜਾਣ।ਵਧੀਕ ਡਿਪਟੀ ਕਮਿਸ਼ਨਰ ਨੇ ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਅਮਰਿੰਦਰ ਸਿੰਘ ਮੱਲ੍ਹੀ ਨੂੰ ਆਲੇ-ਦੁਆਲੇ ਦੀਆਂ ਸੜ੍ਹਕਾਂ ਦੀ ਲੋੜੀਂਦੀ ਮੁਰੰਮਤ ਅਤੇ ਹੋਰ ਸੜ੍ਹਕੀ ਰੁਕਾਵਟਾਂ ਨੂੰ ਆਪਣੇ ਇਜੀਨੀਅਰਿੰਗ ਅਮਲੇ ਰਾਹੀਂ ਸਮਾਂ ਰਹਿੰਦੇ ਹੀ ਠੀਕ ਕਰਵਾਉਣ ਲਈ ਆਖਿਆ।ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਕਿੰਗਜ਼ ਦੇ ਪ੍ਰਤੀਨਿਧਾਂ ਨੂੰ ਸਟੇਡੀਅਮ ਅੰਦਰ ਵਰਤੋਂ ਵਿੱਚ ਆਉਣ ਵਾਲੀ ਸ਼ਰਾਬ ਆਦਿ ਲਈ ਲੋੜੀਂਦੇ ਆਬਕਾਰੀ ਪਰਮਿਟ ਅਗਾਊਂ ਰੂਪ ’ਚ ਲੈਣ ਲਈ ਆਖਿਆ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਦੋ ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਕਾਬੂ

ਏ ਡੀ ਸੀ ਗੀਤਿਕਾ ਸਿੰਘ ਨੇ ਪੀ ਐਸ ਪੀ ਸੀ ਐਲ ਅਧਿਕਾਰੀਆਂ ਨੂੰ ਸਟੇਡੀਅਮ ਦੇ ਆਲੇ ਦੁਆਲੇ ਦੇ ਰਸਤਿਆਂ ’ਤੇ ਪੈਂਦੀਆਂ ਬਿਜਲੀ ਦੀਆਂ ਤਾਰਾਂ ਦੀ ਉਚਿਤ ਸਾਂਭ-ਸੰਭਾਲ ਕਰਨ ਲਈ ਆਖਿਆ ਤਾਂ ਜੋ ਕਿਸੇ ਨੀਵੀਂ ਤਾਰ ਕਾਰਨ ਕਿਸੇ ਨੂੰ ਕੋਈ ਮੁਸ਼ਕਿਲ ਨਾ ਆਵੇ।ਮੀਟਿੰਗ ’ਚ ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਡੀ ਐਸ ਪੀ ਮੁੱਲਾਂਪੁਰ ਮੋਹਿਤ ਅਗਰਵਾਲ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here