spot_img

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੀਟਿੰਗ ਆਯੋਜਿਤ

Date:

spot_img

Bathinda News: ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਮੀਟਿੰਗਾਂ ਦੇ ਦੌਰ ਤਹਿਤ ਅੱਜ ਸਥਾਨਕ ਜਿਲ੍ਹਾ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਪਾਰੀਆਂ ਦੇ ਵਪਾਰ ਵਿੱਚ ਵਾਧੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਜਾ ਰਿਹਾ ਹੈ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਹੀ ਹੱਲ ਕੀਤਾ ਜਾ ਰਿਹਾ ਹੈ ਅਤੇ ਬਾਕੀ ਰਹਿੰਦਿਆਂ ਸਮੱਸਿਆਵਾਂ ਦੇ ਹੱਲ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ 👉ਚੇਅਰਮੈਨ ਪੰਜਾਬ ਸਟੇਟ ਫੂਡ ਕਾਰਪੋਰੇਸ਼ਨ ਵੱਲੋਂ ਬਠਿੰਡਾ ਦਾ ਦੌਰਾ

ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੀ ਆਰਥਿਕਤਾ ਵਪਾਰੀਆਂ ਦੀ ਭਲਾਈ ਨਾਲ ਜੁੜੀ ਹੋਈ ਹੈ ਅਤੇ ਟਰੇਡ ਕਮਿਸ਼ਨ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਸਮੱਸਿਆ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਵੀ ਸਮੱਸਿਆ ਹੈ ਤਾਂ ਉਹ ਬੇਝਿਜਕ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਜਾਂ ਟਰੇਡ ਕਮਿਸ਼ਨ ਨਾਲ ਸਾਂਝੀ ਕਰ ਸਕਦਾ ਹੈ ਅਤੇ ਪਹਿਲ ਦੇ ਆਧਾਰ ’ਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਗੁਰਜਿੰਦਰ ਸਿੰਘ, ਵਪਾਰੀ ਵਰਗ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...