Punjabi Khabarsaar
ਫ਼ਿਰੋਜ਼ਪੁਰ

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੀਰਇੰਦਰ ਅਗਰਵਾਲ ਨੇ ਕੀਤਾ ਕੇਂਦਰੀ ਜ਼ੇਲ੍ਰ ਫਿਰੋਜਪੁਰ ਦਾ ਕੀਤਾ ਦੌਰਾ

ਫਿਰੋਜ਼ਪੁਰ, 19 ਅਕਤੂਬਰ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੀਰਇੰਦਰ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ । ਇਸ ਮੌਕੇ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਸੁੱੱਚਾ ਸਿੰਘ ਸੁਪਰਡੈਂਟ, ਅਰਪਨਜੋਤ ਸਿੰਘ ਅਡਿਸ਼ਨਲ ਸੁਪਰਡੈਂਟ ਅਤੇ ਹੋਰ ਜ਼ੇਲ੍ਹ ਸਟਾਫ ਵੀ ਮੌਜੂਦ ਸੀ। ਇਸ ਦੌਰਾਨ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਜੱਜ ਸਾਹਿਬਾਨ ਦੇ ਨਾਲ ਸੁਖਦੀਪ ਗੁੰਬਰ ਚੀਫ ਲੀਗਲ ਏਡ ਡਿਫੈਂਸ ਕਾਊਸਲ ਸਿਸਟਮ, ਮਿਸ ਪ੍ਰਿਅੰਕਾ ਗਰਗ ਅਸਿਸਟੈਂਟ ਵੀ ਮੌਕੇ ਤੇ ਹਾਜ਼ਰ ਸਨ। ਇਸ ਦੇ ਨਾਲ ਨਾਲ ਜੱਜ ਸਾਹਿਬ ਨੇ ਇਸ ਤੋਂ ਬਾਅਦ ਜੱਜ ਸਾਹਿਬ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਜੱਜ ਸਾਹਿਬ ਨੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ।

ਇਹ ਵੀ ਪੜ੍ਹੋ: ਤਨਖਾਹ ਸਕੇਲ ਲਾਗੂ ਕਰਵਾਉਣ ਨੂੰ ਲੈ ਕੇ ਤਕਨੀਕੀ ਯੂਨੀਵਰਸਿਟੀਆਂ ਦੇ ਅਧਿਆਪਕਾਂ ਦਾ ਸੰਘਰਸ਼ ਦੂਜੇ ਮਹੀਨੇ ’ਚ ਹੋਇਆ ਦਾਖਲ

ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜ਼ੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ । ਇਸ ਮੌਕੇ ਪੈਰਾ ਲੀਗਲ ਵਲੰਟੀਅਰ ਗਗਨਦੀਪ ਸਿੰਘ ਅਤੇ ਖਿਲਾਰਾ ਸਿੰਘ ਵੀ ਆਪਣੇ ਜੇਲ੍ਹ ਲੀਗਲ ਸਰਵਿਸਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸਨ।

 

Related posts

ਸਿੱਖਿਆ ਦਾ ਮਿਆਰ ਉਚਾ ਚੁੱਕਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ: ਵਿਧਾਇਕ ਭੁੱਲਰ

punjabusernewssite

’ਤੇ ਪੰਜਾਬ ਦੇ ਇਸ ਪਿੰਡ ਦਾ ‘ਨੌਜਵਾਨ’ ਜੇਲ੍ਹ ’ਚ ਬੈਠਾ ਹੀ ਜਿੱਤ ਗਿਆ ਸਰਪੰਚੀ ਦੀ ਚੋਣ, ਪੜ੍ਹੋ ਕਹਾਣੀ

punjabusernewssite

ਹਾਈਟੈਕ ਪਟਵਾਰੀ: ਪੇਟੀਐਮ ਰਾਹੀਂ ਮੰਗੀ ਰਿਸ਼ਵਤ, ਕੇਸ ਦਰਜ਼

punjabusernewssite