ਰਾਜਾ ਵੜਿੰਗ ਦੇ ਨਾਲ ਜਿਲਾ ਬਠਿੰਡਾ ਦੇ ਪ੍ਰਧਾਨ ਰਾਜਨ ਗਰਗ ਨੇ ਡੋਰ ਟੂ ਡੋਰ ਮੰਗੀ ਕਾਂਗਰਸ ਉਮੀਦਵਾਰ ਲਈ ਵੋਟ

0
34

ਪੰਜਾਬ ਦੀਆਂ ਉਪ ਚੋਣਾਂ ਤੇ ਕਾਂਗਰਸ ਉਮੀਦਵਾਰ ਕਰਨਗੇ ਸ਼ਾਨਦਾਰ ਜਿੱਤ ਪ੍ਰਾਪਤ, ਸਰਕਾਰ ਤੋਂ ਲੋਕ ਦੁਖੀ : ਰਾਜਨ ਗਰਗ
ਬਠਿੰਡਾ 1 ਨਵੰਬਰ : ਵਿਧਾਨ ਸਭਾ ਹਲਕਾ ਗਿੱਦੜ ਬਾਹਾ ਦੀ ਉਪ ਚੋਣ ਲਈ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਕਾਂਗਰਸ ਲੀਡਰਸ਼ਿਪ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ । ਕਾਂਗਰਸੀ ਲੀਡਰਾਂ ਤੇ ਵਰਕਰਾਂ ਵੱਲੋਂ ਚੋਣ ਮੁਹਿੰਮ ਨੂੰ ਭਖਵਾਂ ਰੂਪ ਦਿੰਦੇ ਹੋਏ ਘਰ ਘਰ ਅਤੇ ਦੁਕਾਨਾਂ ਤੇ ਜਾ ਕੇ ਕਾਂਗਰਸ ਉਮੀਦਵਾਰ ਲਈ ਵੋਟਾਂ ਮੰਗੀਆਂ ਜਾ ਰਹੀਆਂ ਹਨ।

ਦੀਵਾਲੀ ਦੀ ਰਾਤ ਗੋ+ਲੀਆਂ ਮਾਰ ਕੇ ਚਾਚੇ-ਭਤੀਜੇ ਦਾ ਕ+ਤਲ, ਮਾਸੂਮ ਪੁੱਤਰ ਹੋਇਆ ਗੰਭੀਰ ਜਖ਼ਮੀ

ਜਿਲਾ ਬਠਿੰਡਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਕਾਂਗਰਸ ਲੀਡਰਸ਼ਿਪ ਵੱਲੋਂ ਅੱਜ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਘਰ ਘਰ ਅਤੇ ਦੁਕਾਨਾਂ ਤੇ ਜਾ ਕੇ ਵੋਟ ਦੀ ਮੰਗ ਕੀਤੀ। ਇਸ ਮੌਕੇ ਰਾਜਾ ਵੜਿੰਗ ਨੇ ਜਿੱਥੇ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਖੜੇ ਕੀਤੇ ਉਥੇ ਹੀ ਚਾਰ ਉਪ ਚੋਣਾਂ ਜਿੱਤਣ ਦਾ ਦਾਅਵਾ ਕੀਤਾ। ਇਸ ਮੌਕੇ ਜਿਲਾ ਪ੍ਰਧਾਨ ਰਾਜਨ ਗਰਗ ਨੇ ਕਿਹਾ ਕਿ ਸਰਕਾਰ ਤੋਂ ਲੋਕ ਦੁਖੀ ਹਨ ਕਿਉਂਕਿ ਨਸ਼ਿਆਂ ਦੀ ਦਲਦਲ ਵਿੱਚ ਪੰਜਾਬ ਦਾ ਨੌਜਵਾਨ ਧਸ ਰਿਹਾ ਹੈ, ਕਿਸਾਨ ਸੜਕਾਂ ਤੇ ਰੁਲਣ ਲਈ ਮਜਬੂਰ ਹਨ,

ਦੀਵਾਲੀ ਤੋਂ ਦੂਜੇ ਦਿਨ ਮਹਿੰਗਾਈ ਦਾ ਝਟਕਾ, ਗੈਸ ਸਿਲੰਡਰਾਂ ਦੀ ਕੀਮਤ 62 ਰੁਪਏ ਵਧੀ

ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਹੀਂ ਹੋ ਰਹੀ, ਲੋਕ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ ,ਸਰਕਾਰ ਨੇ ਚੋਣਾਂ ਵੇਲੇ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ, ਜਿਸ ਕਰਕੇ ਲੋਕ ਇਹਨਾਂ ਜਿਮਨੀ ਚੋਣਾਂ ਵਿੱਚ ਸਰਕਾਰ ਨੂੰ ਸਭ ਕੁਝ ਸਿਖਾਉਣ ਅਤੇ ਕਾਂਗਰਸ ਨੂੰ ਮਜਬੂਤ ਕਰਨ ਲਈ ਸਹਿਯੋਗ ਦੇਣਗੇ ।ਉਹਨਾਂ ਦਾਅਵਾ ਕੀਤਾ ਕਿ ਚਾਰੇ ਉਪ ਚੋਣਾਂ ਤੇ ਕਾਂਗਰਸ ਉਮੀਦਵਾਰ ਸ਼ਾਨਦਾਰ ਜਿੱਤ ਦਰਜ ਕਰਨਗੇ ।ਇਸ ਮੌਕੇ ਉਹਨਾਂ ਗਿੱਦੜਬਾਹਾ ਉਪ ਚੋਣ ਲਈ ਵਿਰੋਧੀ ਉਮੀਦਵਾਰਾਂ ਨੂੰ ਦਲ ਬਦਲੂ ਉਮੀਦਵਾਰ ਕਰਾਰ ਦਿੰਦੇ ਹੋਏ ਕਾਂਗਰਸ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।

 

LEAVE A REPLY

Please enter your comment!
Please enter your name here