ਜ਼ਿਲ੍ਹਾ ਭਾਜਪਾ ਨੇ ਸਰੂਪ ਸਿੰਗਲਾ ਦੀ ਅਗਵਾਈ ਹੇਠ ਬਾਬਾ ਸਾਹਿਬ ਅੰਬੇਡਕਰ ਦੀ 134ਵੀਂ ਜਯੰਤੀ ਮਨਾਈ

0
76
+1

Bathinda News: ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਭਾਜਪਾ ਟੀਮ ਵੱਲੋਂ ਰੋਜ਼ ਗਾਰਡਨ ਨੇੜੇ ਸਥਿਤ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਪਾਰਕ ਵਿਖੇ ਬਾਬਾ ਸਾਹਿਬ ਜੀ ਦੀ 134ਵੀਂ ਜਯੰਤੀ ਮੌਕੇ ਬੁੱਤ ’ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਸ਼੍ਰੀ ਸਿੰਗਲਾ ਨੇ ਕਿਹਾਕਿ ਸਿੱਖਿਆ ਬਾਰੇ ਬਾਬਾ ਭੀਮ ਰਾਓ ਅੰਬੇਡਕਰ ਦਾ ਵਿਚਾਰ ਸੀ ਕਿ ਇਹ ਸਮਾਜ ਵਿੱਚ ਵਿਕਾਸ ਅਤੇ ਬਰਾਬਰੀ ਦਾ ਇੱਕ ਮਹੱਤਵਪੂਰਨ ਸਾਧਨ ਹੈ। ਉਸ ਨੇ ਸਿੱਖਿਆ ਨੂੰ “ਸ਼ੇਰਨੀ ਦਾ ਦੁੱਧ”ਦੱਸਿਆ, ਭਾਵ ਜੋ ਇਸ ਦਾ ਸੇਵਨ ਕਰੇਗਾ ਉਹ ਤਰੱਕੀ ਕਰੇਗਾ।

ਇਹ ਵੀ ਪੜ੍ਹੋ ਨਗਰ ਨਿਗਮ ਦਾ ‘ਵੱਡਾ ਅਧਿਕਾਰੀ’ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ

ਸਰੂਪ ਸਿੰਗਲਾ ਨੇ ਕਿਹਾ ਕਿ ਜੇਕਰ ਅੱਜ ਅਸੀਂ ਜਾਗਰੂਕ ਹਾਂ ਅਤੇ ਆਪਣੇ ਹੱਕਾਂ ਲਈ ਲੜ ਰਹੇ ਹਾਂ ਤਾਂ ਇਹ ਸਭ ਬਾਬਾ ਸਾਹਿਬ ਅੰਬੇਡਕਰ ਦੇ ਯੋਗਦਾਨ ਸਦਕਾ ਹੈ। ਅੱਜ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਅਸੀਂ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਪ੍ਰਣ ਕਰਦੇ ਹਾਂ।

ਪਰਮਪਾਲ ਕੌਰ ਮਲੂਕਾ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਨੇ ਔਰਤਾਂ ਲਈ ਕਈ ਮਹੱਤਵਪੂਰਨ ਕੰਮ ਕੀਤੇ। ਉਸਨੇ ਸਿੱਖਿਆ ਅਤੇ ਰੁਜ਼ਗਾਰ ਵਿੱਚ ਔਰਤਾਂ ਦੇ ਬਰਾਬਰ ਅਧਿਕਾਰਾਂ ਲਈ ਲੜਾਈ ਲੜੀ, ਹਿੰਦੂ ਕੋਡ ਬਿੱਲ ਪੇਸ਼ ਕੀਤਾ, ਅਤੇ ਸੰਵਿਧਾਨ ਵਿੱਚ ਔਰਤਾਂ ਲਈ ਬਰਾਬਰ ਅਧਿਕਾਰ ਸ਼ਾਮਲ ਕੀਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here