ਜ਼ਿਲ੍ਹਾ ਚੋਣ ਅਬਜਰਵਰ ਡੀ.ਪੀ.ਐਸ. ਖਰਬੰਦਾ ਵੱਲੋਂ ਪੋਲਿੰਗ ਪਾਰਟੀਆਂ ਦੇ ਡਿਸਪੈਚ ਸੈਂਟਰਾਂ ਦਾ ਦੌਰਾ

0
15
34 Views

ਫ਼ਿਰੋਜ਼ਪੁਰ, 14 ਅਕਤੂਬਰ:ਜ਼ਿਲ੍ਹਾ ਚੋਣ ਅਬਜਰਵਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਫ਼ਿਰੋਜ਼ਪੁਰ ਪੋਲਿੰਗ ਪਾਰਟੀਆਂ ਦੇ ਡਿਸਪੈਚ ਸੈਂਟਰ ਐਮ.ਐਲ.ਐੱਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਸ਼ਹਿਰ, ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਤੇ ਸਕੂਲ ਆਫ਼ ਐਮੀਨੈਂਸ ਮਮਦੋਟ ਦਾ ਦੌਰਾ ਕੀਤਾ ਅਤੇ ਇੱਥੇ ਪੋਲਿੰਗ ਲਈ ਜਾ ਰਹੀਆਂ ਪਾਰਟੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਰਣਦੀਪ ਸਿੰਘ ਤੇ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਲਖਵਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ।

ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਵੱਲੋਂ ਕਾਬੂ

ਇਸ ਦੌਰਾਨ ਉਨ੍ਹਾਂ ਕਿਹਾ ਕਿ ਚੋਣ ਅਮਲਾ ਪੂਰੀ ਨਿਡਰਤਾ ਨਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖਤਾ ਨਾਲ ਕੰਮ ਕਰੇ। ਉਨ੍ਹਾਂ ਚੋਣ ਅਮਲੇ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ। ਇਸ ਮੌਕੇ ਇੱਥੋਂ ਰਵਾਨਾ ਹੋ ਰਹੀਆਂ ਪੋਲਿੰਗ ਪਾਰਟੀਆਂ ਨੇ ਉਤਸਾਹਪੂਰਵਕ ਆਪਣਾ ਸਮਾਨ ਲੈ ਕੇ ਪੋਲਿੰਗ ਬੂਥਾਂ ਵੱਲ ਚਾਲੇ ਪਾਏ। ਇਸ ਮੌਕੇ ਐਸ.ਪੀ (ਡੀ) ਰਣਧੀਰ ਕੁਮਾਰ, ਐਸ. ਪੀ (ਐਚ) ਸੁਖਵਿੰਦਰ ਸਿੰਘ, ਡਿਪਟੀ ਡੀਈਓ ਡਾ. ਸਤਿੰਦਰ ਸਿੰਘ (ਲਾਇਜ਼ਨ ਅਫ਼ਸਰ)ਅਤੇ ਸ਼੍ਰੀ ਸੰਦੀਪ ਕਟੋਚ ਵੀ ਹਾਜ਼ਰ ਸਨ।

 

LEAVE A REPLY

Please enter your comment!
Please enter your name here