spot_img

District Election Officer ਰਾਜੇਸ਼ ਧੀਮਾਨ ਵੱਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Date:

spot_img

👉ਮੁਢਲੀ ਪ੍ਰਕਾਸ਼ਨਾ ਤੋਂ ਬਾਅਦ ਫੋਟੋ ਵੋਟਰ ਸੂਚੀ ਅਤੇ ਬਗੈਰ ਫੋਟੋ ਵੋਟਰ ਸੂਚੀ ਦੀ ਸਾਫਟ ਕਾਪੀ ਸੌਂਪੀ
Bathinda News: District Election Officer (ਜ਼ਿਲ੍ਹਾ ਚੋਣ ਅਫ਼ਸਰ) ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਯੋਗਤਾ ਮਿਤੀ 01.10.2026 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਤੋਂ ਬਾਅਦ ਮੀਟਿੰਗ ਹੋਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਵੋਟਾਂ ਦੀ ਗਹਿਰੀ ਸੁਧਾਈ ਦੌਰਾਨ ਜਿਹੜੇ ਵੋਟਰਾਂ ਵੱਲੋਂ ਗਣਨਾ ਫਾਰਮ ਭਰਕੇ ਜਮ੍ਹਾਂ ਕਰਵਾਏ ਜਾ ਚੁੱਕੇ ਹਨ, ਉਹਨਾਂ ਦੀਆਂ ਫੋਟੋ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 13 ਅਗਸਤ 2026 ਨੂੰ ਕਰਵਾਈ ਜਾ ਚੁੱਕੀ ਹੈ। ਇਸ ਮੌਕੇ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਿਲ੍ਹੇ ਦੇ 6 ਵਿਧਾਨ ਸਭਾ ਚੋਣ ਹਲਕਿਆਂ ਦੀ ਫੋਟੋ ਵੋਟਰ ਸੂਚੀ ਦਾ ਹਲਕੇ ਵਾਰ 1-1 ਸੈੱਟ ਅਤੇ ਬਗੈਰ ਫੋਟੋ ਵੋਟਰ ਸੂਚੀ ਦੀ ਸਾਫਟ ਕਾਪੀ ਦਿੱਤੀ ਗਈ।

ਇਹ ਵੀ ਪੜ੍ਹੋ 👉Bathinda ‘ਚ ਵਕੀਲਾਂ ਦੀਆਂ ਚੋਣਾਂ ਨੂੰ ਲੈ ਕੇ ਪ੍ਰਕ੍ਰਿਆ ਸ਼ੁਰੂ; 11 ਸਤੰਬਰ ਨੂੰ ਪੈਣਗੀਆਂ ਵੋਟਾਂ

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਐੱਸਆਈਆਰ ਦੇ ਦੂਸਰੇ ਪੜਾਅ ਮੁਤਾਬਿਕ ਦਾਅਵੇ ਅਤੇ ਇਤਰਾਜ਼ ਮਿਤੀ 13.08.2026 ਤੋਂ ਲੈ ਕੇ ਮਿਤੀ 12.09.2026 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਪ੍ਰਾਪਤ ਹੋਏ ਦਾਅਵੇ ਤੇ ਇਤਰਾਜ਼ਾਂ ਦਾ ਮਿਤੀ 08.10.2026 ਤਕ ਨਿਪਟਾਰਾ ਕੀਤਾ ਜਾਵੇਗਾ। ਜਿਸ ਉਪਰੰਤ ਮਿਤੀ 12.10.2026 ਨੂੰ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾਵੇਗੀ।ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਸ ਪ੍ਰਕਿਰਿਆ ਦੀ ਬਹੁਤ ਅਹਿਮੀਅਤ ਹੈ ਅਤੇ ਇਹ ਵੋਟਰ ਸੂਚੀਆਂ ਚੰਗੀ ਤਰ੍ਹਾਂ ਚੈੱਕ ਕਰ ਲਈਆਂ ਜਾਣ ਅਤੇ ਜੇਕਰ ਕਿਸੇ ਯੋਗ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿ ਗਿਆ ਹੈ ਜਾਂ ਕੋਈ ਸੋਧ ਕੀਤੀ ਜਾਣੀ ਹੈ, ਤਾਂ ਲੋਂੜੀਦਾ ਫਾਰਮ ਭਰ ਕੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਦਫਤਰ ਜਾਂ ਆਨ ਲਾਈਨ ਪੋਰਟਲ (voters.eci.gov.in) ‘ਤੇ ਅਪਲਾਈ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ 👉Aam Aadmi Party ਵੱਲੋਂ ਜਾਖੜਾਂ ਦੇ ਗੜ ‘ਚ ਨਵਾਂ ਹਲਕਾ ਇੰਚਾਰਜ ਨਿਯੁਕਤ

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜਿਹੜੇ ਵੋਟਰਾਂ ਵੱਲੋਂ ਗਣਨਾ ਫਾਰਮਾਂ ਨੂੰ ਭਰਨ ਸਮੇਂ ਪਿਛਲੀ ਗਹਿਰੀ ਸੁਧਾਈ ਦੇ ਵੇਰਵੇ ਮੁਹੱਈਆ ਨਹੀਂ ਕਰਵਾਏ ਗਏ ਹਨ, ਬੂਥ ਲੈਵਲ ਅਫਸਰਾਂ ਵੱਲੋਂ ਉਹਨਾਂ ਵੋਟਰਾਂ ਨੂੰ ਨੋਟਿਸ ਦਿੱਤੇ ਜਾਣਗੇ ਅਤੇ ਨੋਟਿਸ ਵਿੱਚ ਦਰਜ਼ ਸੁਣਵਾਈ ਦੀ ਮਿਤੀ ਅਤੇ ਸਥਾਨ ਅਨੁਸਾਰ ਸਬੰਧਤ ਵੋਟਰ, ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਦਸਤਾਵੇਜ਼ ਜਮ੍ਹਾਂ ਕਰਵਾ ਦੇਣ। ਇਸ ਮੌਕੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ‘ਚ ਆਮ ਆਦਮੀ ਪਾਰਟੀ ਤੋਂ ਅੰਮ੍ਰਿਤ ਲਾਲ ਅਗਰਵਾਲ,ਬਲਜੀਤ ਬੱਲੀ, ਇੰਡੀਅਨ ਨੈਸ਼ਨਲ ਕਾਂਗਰਸ ਤੋਂ  ਰਾਜਨ ਗਰਗ, ਸ਼੍ਰੋਮਣੀ ਅਕਾਲੀ ਦਲ ਤੋਂ ਇਕਬਾਲ ਸਿੰਘ ਬਬਲੀ ਢਿੱਲੋਂ, ਭਾਰਤੀ ਜਨਤਾ ਪਾਰਟੀ ਤੋਂ ਹਰਪ੍ਰੀਤ ਸਿੰਘ ਮਾਨ ਤੇ ਰਾਕੇਸ਼ ਸਿੰਗਲਾ, ਬਹੁਜਨ ਸਮਾਜ ਪਾਰਟੀ ਤੋਂ ਨਰੇਸ਼ ਚੋਪੜਾ, ਸੀ.ਪੀ.ਆਈ.(ਐਮ) ਤੋਂ ਬਨਵਾਰੀ ਲਾਲ, ਚੋਣ ਤਹਿਸੀਲਦਾਰ ਹਰਜਿੰਦਰ ਕੌਰ ਆਦਿ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...