Bathinda News:ਜ਼ਿਲ੍ਹਾ ਹੈਂਡਬਾਲ ਐਸੋਸੀਏਸ਼ਨ ਬਠਿੰਡਾ ਅਤੇ ਹੈਂਡਬਾਲ ਪ੍ਰੀਵਾਰ ਵੱਲੋਂ ਹੈਂਡਬਾਲ ਨੂੰ ਹੋਰ ਪ੍ਰਫੁੱਲਤ ਕਰਨ ਲਈ 11 ਅਤੇ 12 ਫਰਵਰੀ 2025 ਨੂੰ ਜੂਨੀਅਰ,ਸਬ ਜੂਨੀਅਰ ,ਅਤੇ ਸੀਨੀਅਰ ਜ਼ਿਲ੍ਹਾ ਹੈਂਡਬਾਲ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਹੈਂਡਬਾਲ ਐਸੋਸੀਏਸ਼ਨ ਦੇ ਪ੍ਰਧਾਨ ਸੁਖਜਿੰਦਰਪਾਲ ਸਿੰਘ ਗਿੱਲ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ ।
ਇਹ ਵੀ ਪੜ੍ਹੋ Delhi Assembly Election 2025 ; ਰੁਝਾਨਾਂ ਦੇ ਵਿੱਚ BJP ਅੱਗੇ, AAP ਦੂਜੇ ਨੰਬਰ ‘ਤੇ
ਜ਼ਿਲ੍ਹਾ ਐਸੋਸੀਏਸ਼ਨ ਦੇ ਸਕੱਤਰ ਰਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਇਹ ਖੇਡਾਂ ਖਾਲਸਾ ਸੀਨੀਅਰ ਸਕੂਲ ਬਠਿੰਡਾ ਦੇ ਖੇਡ ਮੈਦਾਨ ਵਿੱਚ ਕਰਵਾਈਆਂ ਜਾਣਗੀਆ। ਜ਼ਿਲ੍ਹਾ ਹੈਂਡਬਾਲ ਐਸੋਸੀਏਸ਼ਨ ਦੇ ਖਜਾਨਚੀ ਜਸਵੀਰ ਸਿੰਘ ਗਿੱਲ ,ਜ਼ਿਲ੍ਹਾ ਖੇਡ ਕੋਆਰਡੀਨੇਟਰ ਬਠਿੰਡਾ ਨੇ ਕਿਹਾ ਕਿ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟਰਾਫੀ ਅਤੇ ਮੈਰਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite