ਪਟਿਆਲਾ 11 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਅਤੇ ਮੈਡਮ ਰੁਪਿੰਦਰਜੀਤ ਚਹਿਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਤੇ ਮੈਡਮ ਮਾਨੀ ਅਰੋੜਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਸਰਕਾਰੀ ਹਾਈ ਸਕੂਲ ਫੈਕਟਰੀ ਏਰੀਆ ਵਿਖੇ ਆਯੋਜਿਤ ਕੀਤਾ ਗਿਆ।
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜਲਦ ਹੀ ਸੂਬੇ ਭਰ ਦੇ ਵੂਮੈੱਨ ਸੈੱਲਾਂ ਦਾ ਦੌਰਾ ਕੀਤਾ ਜਾਵੇਗਾ: ਰਾਜ ਲਾਲੀ ਗਿੱਲ
ਮੌਕੇ ਕੀ ਨੋਟ ਸਪੀਕਰ ਉੱਘੇ ਸਮਾਜਸੇਵੀ ਵਾਤਾਵਰਨ ਤੇ ਕਲਾ ਪ੍ਰੇਮੀ ਭਗਵਾਨ ਦਾਸ ਗੁਪਤਾ ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਸਥਾਈ ਲੋਕ ਅਦਾਲਤ ( ਜਨ ਉਪਯੋਗਤਾ ਸੇਵਾਵਾਂ ) ਬਾਰੇ ਜਾਗਰੂਕ ਕੀਤਾਗਿਆ।
ਭਗਵਾਨ ਦਾਸ ਗੁਪਤਾ ਨੇ ਹਾਜ਼ਰੀਨ ਨੂੰ ਅਥਾਰਟੀ ਵਲੋਂ ਦਿੱਤੀਆਂ ਜਾਂਦੀਆਂ ਵੱਖ ਵੱਖ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਪੀੜਤ ਮੁਆਵਜ਼ਾ ਸਕੀਮ-2017 ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ 29 ਜੁਲਾਈ ਤੋਂ 3 ਅਗਸਤ ਤੱਕ ਸੁਪਰੀਮ ਕੋਰਟ ਦਿੱਲੀ ਵਿਖੇ ਲੱਗਣ ਵਾਲੀ ਸਪੈਸ਼ਲ ਲੋਕ ਅਦਾਲਤ ਅਤੇ ਸਤੰਬਰ ਮਹੀਨੇ ਵਿੱਚ ਲੱਗਣ ਜਾ ਰਹੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ।ਇਸ ਮੌਕੇ ਉਪਿੰਦਰਜੀਤ ਕੌਰ, ਅਮਰਜੀਤ ਕੌਰ, ਰੁਪਾਲੀ, ਮਿਸ਼ ਰਿਤੂ ਤੋਂ ਇਲਾਵਾ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Share the post "ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਹਾਈ ਸਕੂਲ ਫੈਕਟਰੀ ਏਰੀਆ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ"