ਸ੍ਰੀ ਮੁਕਤਸਰ ਸਾਹਿਬ, 10 ਜਨਵਰੀ:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ’ਤੇ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅੱਜ ਨੂੰ ਸੀ.ਜੀ.ਐੱਮ/ਸਕੱਤਰ ਡਾ. ਗਗਨਦੀਪ ਕੌਰ ਵੱਲੋ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਗਿਆ। ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ
ਉਹਨਾਂ ਦੀ ਚੈਕਿੱਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆ/ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ।ਇਸ ਤੋਂ ਇਲਾਵਾ ਸ੍ਰੀ ਰਾਜਿੰਦਰਪਾਲ ਸ਼ਰਮਾ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ , ਸ੍ਰੀ ਲਵਲੀਨ ਗੁਪਤਾ ਅਸਿਸਟੈਂਟ, ਲੀਗਲ ਏਡ ਡਿਫੈਂਸ ਕੌਂਸਲ ਅਤੇ ਜੇਲ੍ਹ ਸੁਪਰਡੈਂਟ ਤੇ ਸਮੂਹ ਸਟਾਫ ਵੀ ਹਾਜਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite