ਯੁਵਕ ਸੇਵਾਵਾਂ ਵਿਭਾਗ ਵੱਲੋਂ ਐਸਐਸਡੀ ਗਰਲਜ਼ ਕਾਲਜ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲੇ

    0
    63

    ਬਠਿੰਡਾ, 23 ਫ਼ਰਵਰੀ: ਜਿਲ੍ਹਾ ਪ੍ਰਸ਼ਾਸ਼ਨ ,ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਅਤੇ ਸਮੂਹ ਰੈੱਡ ਰਿਬਨ ਕਲੱਬ ਬਠਿੰਡਾ ਵੱਲੋਂ ਸਥਾਨਕ ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ, ਪੋਸਟਰ ਮੇਕਿੰਗ ਅਤੇ ਸਵੀਪ ਸਲੋਗਨ ਮੁਕਾਬਲੇ ਕਰਵਾਏ ਗਏ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਬੀਰ ਸਿੰਘ ਮਾਨ ਦੀ ਅਗਵਾਈ ਹੇਠ ਹੋਏ ਇਸ ਸਮਾਰੋਹ ਵਿਚ ਮੁੱਖ ਮਹਿਮਾਨ ਐਸ. ਐਸ. ਡੀ. ਗਰਲਜ਼ ਕਾਲਜ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਰਹੇ। ਸਭ ਤੋਂ ਪਹਿਲਾਂ ਸਹਾਇਕ ਡਾਇਰੈਕਟਰ ਰਘਵੀਰ ਸਿੰਘ ਮਾਨ ਨੇ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਵੋਟ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਆ ।

    Big News: ਮੁੱਖ ਮੰਤਰੀ ਵੱਲੋਂ ‘ਸ਼ੁਭਕਰਨ’ ਦੇ ਪ੍ਰਵਾਰ ਨੂੰ ਇੱਕ ਕਰੋੜ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ

    ਇਸ ਸਮੇਂ ਅੰਤਰ ਕਾਲਜ ਮੁਕਾਬਲਿਆਂ ਵਿੱਚ ਬਠਿੰਡਾ ਜ਼ਿਲ੍ਹੇ ਦੇ ਲਗਭਗ 17 ਕਾਲਜਾਂ ਨੇ ਭਾਗ ਲਿਆ। ਪੋਸਟਰ ਮੇਕਿੰਗ ਵਿੱਚ ਰਾਜਪਾਲ ਸਿੰਘ ਨੇ ਪਹਿਲਾ, ਅਮਨਜੋਤ ਕੌਰ ਨੇ ਦੂਜਾ ਅਤੇ ਗੁਰਨੂਰਜੋਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਸਲੋਗਨ ਮੁਕਾਬਲੇ ਵਿੱਚ ਹਰਮਨ ਕੌਰ ਨੇ ਪਹਿਲਾ, ਕੋਮਲ ਕੌਰ ਨੇ ਦੂਜਾ ਅਤੇ ਸੁਖਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਰੀਲ ਮੇਕਿੰਗ ਮੁਕਾਬਲੇ ਵਿੱਚੋਂ ਐਸ.ਐਸ.ਡੀ. ਗਰਲਜ਼ ਕਾਲਜ ਦੀ ਮਨਵੀਰ ਕੌਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਹਨਾਂ ਮੁਕਾਬਲਿਆਂ ਦੀ ਜੱਜਮੈਂਟ ਦੀ ਭੂਮਿਕਾ ਹਰਦਰਸ਼ਨ ਸੋਹਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਤੇ ਕੁਲਦੀਪ ਸਿੰਘ ਸਾਬਕਾ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਨਿਭਾਈ।

    ਪੰਜਾਬ ਮੰਤਰੀ ਮੰਡਲ ਵੱਲੋਂ ਅਧਿਆਪਕ ਤਬਾਦਲਾ ਨੀਤੀ ਵਿੱਚ ਸੋਧ

    ਕਾਲਜ ਪ੍ਰਿੰਸੀਪਲ ਅਤੇ ਮੁੱਖ ਮਹਿਮਾਨ ਡਾ. ਨੀਰੂ ਗਰਗ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਵਿੱਚ ਪੜ੍ਹਾਈ ਦੇ ਨਾਲ -ਨਾਲ ਉਸਾਰੂ ਸਮਾਜ ਦੀ ਭਲਾਈ ਲਈ ਲਾਹੇਵੰਦ ਹੁੰਦੇ ਹਨ। ਕਾਲਜ ਦੇ ਰੈੱਡ ਰਿਬਨ ਕਲੱਬਾਂ ਦੇ ਕੋਆਰਡੀਨੇਟਰ ਡਾ. ਸਿਮਰਜੀਤ ਕੌਰ ਨੇ ਮੰਚ ਸੰਚਾਲਨ ਕੀਤਾ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਹੀ ਪ੍ਰਤੀਯੋਗੀਆਂ ਨੂੰ ਮੈਡਲ ਦੇ ਕੇ ਸਨਮਾਨਿਆਂ ਗਿਆ। ਕਾਲਜ ਪ੍ਰਧਾਨ ਐਡਵੋਕੇਟ ਸੰਜੈ ਗੋਇਲ ਅਤੇ ਕਾਲਜ ਸਕੱਤਰ ਵਿਕਾਸ ਗਰਗ ਨੇ ਵਲੰਟੀਅਰਾਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਕਿਹਾ ਕਿ ਅੱਗੇ ਤੋਂ ਵੀ ਅਜਿਹੇ ਸੈਮੀਨਾਰਾਂ ਅਤੇ ਮੁਕਾਬਲਿਆਂ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।

     

     

    LEAVE A REPLY

    Please enter your comment!
    Please enter your name here