ਮਾਨਸਾ, 30 ਅਕਤੂਬਰ: “ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ”ਦੇ ਬੈਨਰ ਹੇਠ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਰਿੰਦਰ ਕੁਮਾਰ ਦੀ ਅਗਵਾਈ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ 28-10-2024 ਤੋ 03-11-2024 ਤੱਕ ਮਨਾਏ ਜਾ ਰਹੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤੇ ਦੇ ਸੰਬੰਧ ਵਿੱਚ ਅੱਜ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਜ਼ ਬਠਿੰਡਾ ਦੀ ਰਹਿਨੁਮਾਈ ਹੇਠ ਰੇਂਜ ਅਧੀਨ ਆਉਂਦੀਆ ਯੂਨਿਟਾਂ ਬਠਿੰਡਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ- ਵੱਖ ਸੈਮੀਨਾਰ ਸਕੂਲਾਂ, ਕਾਲਜਾ, ਇੰਸਟੀਚਿਊਟ ਅਤੇ ਜਨਤਕ ਸਥਾਨਾਂ ’ਤੇ ਜਾਗਰੂਕਤਾ ਸਮਾਗਮ ਕੀਤੇ ਗਏ।
ਇਹ ਵੀ ਪੜ੍ਹੋ:ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ: ਡੀਜੀਪੀ
ਇਸ ਦੌਰਾਨ ਜ਼ਿਲ੍ਹਾ ਪੱਧਰੀ ਸਮਾਗਮ ਮਾਤਾ ਸੁੰਦਰੀ ਗਰਲਜ਼ ਕਾਲਜ ਕਚਹਿਰੀ ਰੋਡ ਵਿਖੇ ਕਰਵਾਇਆ ਗਿਆ, ਜਿਸ ਵਿੱਚ ਐਯ.ਐਸ.ਪੀ ਵਿਜੀਲੈਂਸ ਹਰਪਾਲ ਸਿੰਘ ਤੋਂ ਇਲਾਵਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਸਿਵਲ ਸਰਜਨ ਡਾ: ਰਣਜੀਤ ਰਾਏ, ਪਵਨ ਕੁਮਾਰ ਮਾਸ ਮੀਡੀਆ ਅਫਸਰ, ਜਸਕੀਰਤ ਸਿੰਘ ਅਹੀਰ ਕਪਤਾਨ ਪੁਲਿਸ (ਸ), ਕਾਲਜ ਦੇ ਪ੍ਰਿੰਸੀਪਲ ਡਾ: ਬਰਿੰਦਰ ਕੌਰ ਵੱਲੋਂ ਸ਼ਿਰਕਤ ਕੀਤੀ ਗਈ।ਇਸ ਤੋਂ ਇਲਾਵਾ ਯੂਨਿਟ ਬਠਿੰਡਾ ਕੇਂਦਰੀ ਯੂਨੀਵਰਸਿਟੀ ਘੁੱਦਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਹ ਵੀ ਪੜ੍ਹੋ:ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ
ਇਸ ਸੈਮੀਨਾਰ ਵਿੱਚ ਡਾ: ਵਿਜੈ ਸ਼ਰਮਾ ਰਜਿਸਟਰਾਰ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ।ਇਸ ਤੋਂ ਇਲਾਵਾ ਸੈਮੀਨਾਰ ਵਿੱਚ ਬਠਿੰਡਾ ਯੂਨਿਟ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਯੂਨੀਵਰਸਿਟੀ ਘੁੱਦਾ ਜਿਲ੍ਹਾ ਬਠਿੰਡਾ ਦੇ ਸਮੂਹ ਸਟਾਫ, ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕਣ ਸਬੰਧੀ ਅਤੇ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800 1800 1000 ਅਤੇ ਐਂਟੀ ਕਰੁੱਪਸ਼ਨ ਹੈਲਪਲਾਈਨ ਨੰਬਰ 95012 00200 ਸਬੰਧੀ ਜਾਗਰੂਕ ਕੀਤਾ ਗਿਆ।
Share the post "ਭ੍ਰਿਸਟਾਚਾਰ ਵਿਰੋਧੀ ਜਾਗਰੂਕਤਾ ਹਫ਼ਤੇ ਦੇ ਤਹਿਤ ਮਾਨਸਾ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ"