ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜ਼ਿਤ

Date:

spot_img

Bathinda News:ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ (ਪੀ.ਐਸ.ਏ.ਸੀ.ਐਸ.) ਅਤੇ ਐਸ.ਐਸ.ਡੀ. ਕਾਲਜ, ਬਠਿੰਡਾ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੁਵਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਐਸ.ਐਸ.ਡੀ. ਕਾਲਜ ਫਾਰ ਗਰਲਜ਼, ਬਠਿੰਡਾ ਵਿਖੇ ਕਰਵਾਇਆ ਗਿਆ।ਸੰਯੁਕਤ ਰਾਸ਼ਟਰ ਵੱਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਹਰ ਸਾਲ 12 ਅਗਸਤ ਨੂੰ ਮਨਾਇਆ ਜਾਂਦਾ ਹੈ। ਇਸ ਮੌਕੇ ਨੌਜਵਾਨਾਂ ਦੀਆਂ ਸਾਂਝੀਆਂ ਆਸਾਂ, ਮੌਕਿਆਂ, ਸਿਹਤ, ਸਿੱਖਿਆ ਅਤੇ ਸਮਾਜਿਕ ਭਾਗੀਦਾਰੀ ਨੂੰ ਉਜਾਗਰ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।ਸਮਾਗਮ ਦੌਰਾਨ ਡਾ. ਊਸ਼ਾ ਸ਼ਰਮਾ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਦੀ ਬਿਹਤਰੀ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  ਘਰੇਲੂ ਕਲੈਸ਼ ਨੇ ਪੱਟਿਆ ਇੱਕ ਹੋਰ ਘਰ; ਪਤੀ ਵੱਲੋਂ ਪਤਨੀ ਤੇ ਪਿਊ ਦਾ ਕ*ਤ*ਲ

ਸਮਾਗਮ ਮੌਕੇ ਡਾ. ਮਲਕੀਤ ਮਾਨ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਬਠਿੰਡਾ ਅਤੇ ਡਾ. ਨੀਰੂ ਗਰਗ, ਪ੍ਰਿੰਸੀਪਲ, ਐਸ.ਐਸ.ਡੀ. ਗਰਲਜ਼ ਕਾਲਜ, ਬਠਿੰਡਾ ਵੱਲੋਂ ਰੈੱਡ ਰਿਬਨ ਕਲੱਬਾਂ ਦੇ ਨੋਡਲ ਅਫ਼ਸਰਾਂ ਨੂੰ ਨੌਜਵਾਨਾਂ ਵਿੱਚ ਐਚ.ਆਈ.ਵੀ./ਏਡਜ਼, ਨਸ਼ਾ ਮੁਕਤੀ, ਸਿਹਤਮੰਦ ਜੀਵਨ-ਸ਼ੈਲੀ ਅਤੇ ਸਮਾਜਿਕ ਜਾਗਰੂਕਤਾ ਪੈਦਾ ਕਰਨ ਲਈ ਕੀਤੇ ਜਾ ਰਹੇ ਸ਼ਲਾਘਾਯੋਗ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਨੌਜਵਾਨਾਂ ਵੱਲੋਂ ਵੱਖ-ਵੱਖ ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਗੀਤ ਅਤੇ ਸੱਭਿਆਚਾਰਕ ਆਈਟਮਾਂ, ਡਿਕਲੇਮੇਸ਼ਨ, ਸਕਿੱਟ, ਨੁੱਕੜ ਨਾਟਕ ਅਤੇ ਪੋਸਟਰ ਮੇਕਿੰਗ ਮੁਕਾਬਲੇ ਸ਼ਾਮਲ ਸਨ। ਇਨ੍ਹਾਂ ਗਤੀਵਿਧੀਆਂ ਰਾਹੀਂ ਨੌਜਵਾਨਾਂ ਨੇ ਨਸ਼ਾ ਮੁਕਤੀ, ਐਚ.ਆਈ.ਵੀ./ਏਡਜ਼ ਜਾਗਰੂਕਤਾ, ਸਿਹਤਮੰਦ ਜੀਵਨ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੰਦੇਸ਼ ਦਿੱਤਾ।

ਇਹ ਵੀ ਪੜ੍ਹੋ  Big News; ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ, ਕਰਵਾਇਆ ਹਸਪਤਾਲ ਦਾਖਲ

ਪ੍ਰੋਗਰਾਮ ਦੌਰਾਨ ਯੁਵਕ ਸੇਵਾਵਾਂ ਵਿਭਾਗ, ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ (ਪੀ.ਐਸ.ਏ.ਸੀ.ਐਸ.), ਐਸ.ਐਸ.ਡੀ. ਕਾਲਜ, ਰੈੱਡ ਰਿਬਨ ਕਲੱਬਾਂ ਦੇ ਨੋਡਲ ਅਫ਼ਸਰਾਂ, ਅਧਿਆਪਕਾਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ।ਡਾ. ਮਲਕੀਤ ਮਾਨ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ। ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾ ਕੇ ਨਸ਼ਾ ਮੁਕਤ, ਸਿਹਤਮੰਦ ਅਤੇ ਜਾਗਰੂਕ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਯੁਵਕ ਸੇਵਾਵਾਂ ਵਿਭਾਗ ਵੱਲੋਂ ਕਾਲਜਾਂ, ਰੈੱਡ ਰਿਬਨ ਕਲੱਬਾਂ, ਐਨ.ਐਸ.ਐਸ. ਵਲੰਟੀਅਰਾਂ ਅਤੇ ਯੂਥ ਕਲੱਬਾਂ ਰਾਹੀਂ ਅਜਿਹੀਆਂ ਗਤੀਵਿਧੀਆਂ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Amritsar ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

👉ਗ੍ਰਿਫ਼ਤਾਰ ਦੋਸ਼ੀ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਦੇ...

SIR 2026:ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ:ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

👉ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ...

दक्षता विकास केंद्र युवाओं के कौशल, आत्मविश्वास और उज्जवल भविष्य की आधारशिलाः मुख्यमंत्री नायब सैनी

👉मुख्यमंत्री नायब सिंह सैनी ने दीनबंधु छोटू राम विज्ञान...