spot_img

‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼

Date:

spot_img

👉ਐਮ.ਐਲ.ਏ. ਕੁਲਵੰਤ ਸਿੰਘ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਸਾਂਝੇ ਤੌਰ ’ਤੇ ਕੀਤਾ ਉਦਘਾਟਨ
SAS Nagar News: ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰੀ ਖੇਡਾਂ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ। ਮੋਹਾਲੀ ਦੇ ਸੈਕਟਰ-78 ਸਥਿਤ ਖੇਡ ਕੰਪਲੈਕਸ ਵਿਖੇ ਐਮ.ਐਲ.ਏ. ਮੋਹਾਲੀ ਸ੍ਰੀ ਕੁਲਵੰਤ ਸਿੰਘ ਅਤੇ ਐਮ.ਐਲ.ਏ. ਡੇਰਾਬੱਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਸਾਂਝੇ ਤੌਰ ’ਤੇ ਇਨ੍ਹਾਂ ਖੇਡਾਂ ਦਾ ਉਦਘਾਟਨ ਕੀਤਾ।ਇਸ ਮੌਕੇ ਵਿਧਾਇਕਾਂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਪੰਜਾਬ ਸਰਕਾਰ ਦਾ ਇੱਕ ਪ੍ਰਮੁੱਖ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੇ ਸੂਬੇ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਅਤੇ ਸੂਬਾ ਪੱਧਰ ਤੋਂ ਅੱਗੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਹੋਣ ਦਾ ਮੌਕਾ ਦਿੱਤਾ ਹੈ।

ਇਹ ਵੀ ਪੜ੍ਹੋ 👉ਚਾਵਲਾ ਬਲਾਤਕਾਰ ਕਾਂਡ; ਆਮ ਆਦਮੀ ਪਾਰਟੀ ਨੇ ਵਲਟੋਹਾ ਤੇ ਬਹਿਰੀਨ ਵਾਲੀ ਬੀਬੀ ਦੀ ਆਡੀਓ ਕੀਤੀ ਜਾਰੀ !

ਐਮ.ਐਲ.ਏ. ਮੋਹਾਲੀ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਮੰਚ ਬਹੁਤ ਮਹੱਤਵਪੂਰਨ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਅੰਡਰ-14 ਵਰਗ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਵੀ ਭਾਗ ਲੈ ਸਕਦੇ ਹਨ ਅਤੇ ਜੇਤੂ ਖਿਡਾਰੀਆਂ ਲਈ ਨਗਦ ਇਨਾਮ ਵੀ ਰੱਖੇ ਗਏ ਹਨ।ਐਮ.ਐਲ.ਏ. ਡੇਰਾਬੱਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ 👉Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਵਧੀਆ ਸੜਕੀ ਢਾਂਚਾ ਵਿਕਸਤ ਕਰਨ ਅਤੇ ਖੇਡਾਂ ਲਈ ਢੁਕਵਾਂ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਜ਼ਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਮੁਕਾਬਲੇ 2 ਅਕਤੂਬਰ ਤੋਂ 6 ਅਕਤੂਬਰ ਤੱਕ ਜ਼ਿਲ੍ਹੇ ਵਿੱਚ ਨਿਰਧਾਰਤ ਵੱਖ-ਵੱਖ ਖੇਡ ਸਥਾਨਾਂ ’ਤੇ ਕਰਵਾਏ ਜਾਣਗੇ। ਇਨ੍ਹਾਂ ਖੇਡਾਂ ਦੌਰਾਨ ਕ੍ਰਿਕਟ, ਸ਼ੂਟਿੰਗ, ਐਥਲੈਟਿਕਸ, ਖੋ-ਖੋ, ਕਬੱਡੀ ਸਰਕਲ ਸਟਾਈਲ, ਕਬੱਡੀ ਨੈਸ਼ਨਲ ਸਟਾਈਲ, ਕੁਸ਼ਤੀ, ਬੈਡਮਿੰਟਨ, ਬਾਸਕਟਬਾਲ, ਰੋਲਰ ਸਕੇਟਿੰਗ, ਫੈਂਸਿੰਗ, ਜੂਡੋ, ਟੇਬਲ ਟੈਨਿਸ, ਵਾਲੀਵਾਲ ਸ਼ੂਟਿੰਗ/ਵਾਲੀਵਾਲ ਸਮੈਸ਼ਿੰਗ, ਬਾਕਸਿੰਗ, ਕਿੱਕ ਬਾਕਸਿੰਗ, ਤੈਰਾਕੀ, ਗੱਤਕਾ, ਸ਼ਤਰੰਜ, ਹਾਕੀ, ਹੈਂਡਬਾਲ, ਫੁੱਟਬਾਲ, ਲਾਅਨ ਟੈਨਿਸ ਅਤੇ ਵੇਟਲਿਫਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ।ਇਸ ਮੌਕੇ ਲਿੰਧਿਆ ਏ.ਐਨ., ਆਈ.ਏ.ਐਸ. (ਅੰਡਰ ਟ੍ਰੇਨੀ), ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਉਮੇਸ਼ਵਰੀ ਸ਼ਰਮਾ, ਸ੍ਰੀ ਕੁਲਦੀਪ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਸ੍ਰੀ ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਸ੍ਰੀ ਹਰਪਾਲ ਸਿੰਘ ਚੰਨਾ ਸਮੇਤ ਵੱਡੀ ਗਿਣਤੀ ਵਿੱਚ ਆਗੂ, ਖੇਡ ਪ੍ਰੇਮੀ, ਖਿਡਾਰੀ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

Punjab ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

👉ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਦਿੱਤੀ...