spot_img

ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਜ਼ਿਲਾ ਪੱਧਰੀ ਮੀਟਿੰਗ ਹੋਈ

Date:

spot_img

ਬਠਿੰਡਾ, 30 ਜੁਲਾਈ: ਲੋਕ ਨਿਰਮਾਣ ਵਿਭਾਗ ਦੇ ਵੱਖ ਵੱਖ ਵਿੰਗਾਂ ਵਿੱਚ ਕੰਮ ਕਰਦੀ ਜਥੇਬੰਦੀ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਿਸ਼ੋਰ ਚੰਦ ਗਾਜ ਦੀ ਪ੍ਰਧਾਨਗੀ ਹੇਠ ਸਥਾਨਕ ਚਿਲਡਰਨ ਪਾਰਕ ਵਿਖੇ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਰਨਲ ਸਕੱਤਰ ਬਲਰਾਜ ਸਿੰਘ ਮੌੜ ਨੇ ਦੱਸਿਆ ਕਿ ਮੀਟਿੰਗ ਦੇ ਵਿੱਚ ਵਿਛੜੇ ਆਗੂ ਅਰਜਨ ਸਿੰਘ ਸਰਾਂ ਜੋ ਕਿ ਜਿਲਾ ਮੀਤ ਪ੍ਰਧਾਨ ਬਠਿੰਡਾ ਸੀ ਉਸ ਦੀ ਮੌਤ ਤੇ ਸੋਗ ਪ੍ਰਗਟ ਕੀਤਾ ਗਿਆ ਅਤੇ ਮੀਟਿੰਗ ਵਿੱਚ ਆਉਣ ਵਾਲੇ ਸੰਘਰਸ਼ਾਂ ਤੇ ਮੁਲਾਜ਼ਮਾਂ ਦੇ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਪੀਆਰਟੀਸੀ ਕਾਮਿਆਂ ਨੇ ਚੰਡੀਗੜ੍ਹ ਡਿੱਪੂ ਦੇ ਜਰਨਲ ਮੈਨੇਜਰ ਵਿਰੁਧ ਮੋਰਚਾ ਖੋਲਣ ਦਾ ਕੀਤਾ ਐਲਾਨ

ਇਸ ਦੌਰਾਨ ਪੰਜਾਬ ਸਰਕਾਰ ਤੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ,ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ,ਰਹਿੰਦੀਆਂ ਡੀਏ ਦੀਆਂ ਕਿਸਤਾਂ ਅਤੇ ਪੇ ਕਮਿਸ਼ਨ ਦੇ ਰਹਿੰਦੇ ਬਕਾਏ ਰਿਲੀਜ਼ ਕੀਤੇ ਜਾਣ ਦੀ ਮੰਗ ਕੀਤੀ ਗਈ। ਸੂਬਾ ਕਮੇਟੀ ਵੱਲੋਂ ਅੱਠ ਅਗਸਤ ਨੂੰ ਐਚਓਡੀ ਮੋਹਾਲੀ ਦੇ ਖਿਲਾਫ ਕੀਤੀ ਜਾ ਰਹੀ ਰੋਸ ਰੈਲੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ। ਜਥੇਬੰਦੀ ਵੱਲੋਂ ਜ਼ਿਲ੍ਹਾ ਅਤੇ ਬਰਾਂਚਾਂ ਦੀਆਂ ਚੋਣਾਂ ਕਰਾਉਣ ਦੇ ਸਬੰਧ ਵਿੱਚ ਜ਼ਿਲ੍ਹਾ ਬਠਿੰਡਾ ਦੀਆਂ ਬਰਾਂਚਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ।

ਕੋਆਪ੍ਰੇਟਿਵ ਵਿਭਾਗ ਦੇ ਅਧਿਕਾਰੀ ਨੇ ਪਿਛਲੇ ਇੱਕ ਹਫਤੇ ਤੋਂ ਚੱਲ ਰਹੀ ਕਲਮ-ਛੋੜ 2 ਅਗੱਸਤ ਤੱਕ ਵਧਾਈ

ਬਰਾਂਚ ਰਾਮਪੁਰਾ 17 ਅਗਸਤ ਨੂੰ,ਬਰਾਂਚ ਜਲ ਸਪਲਾਈ ਐਂਡ ਸੈਨੀਟੇਸ਼ਨ ਐਂਡ ਬੀ ਐਂਡ ਆਰ ਬਠਿੰਡਾ 20 ਅਗਸਤ ਨੂੰ,ਬਰਾਂਚ ਸੀਵਰੇਜ ਬੋਰਡ ਬਠਿੰਡਾ 23 ਅਗਸਤ ਨੂੰ,ਬਰਾਂਚ ਮੌੜ /ਤਲਵੰਡੀ ਸਾਬੋ 24 ਅਗਸਤ ਨੂੰ ਜ਼ਿਲਾ ਆਗੂਆਂ ਦੀ ਅਗਵਾਈ ਹੇਠ ਕਰਵਾਈਆਂ ਜਾਣਗੀਆਂ । ਅੱਜ ਦੀ ਮੀਟਿੰਗ ਵਿੱਚ ਗੁਰਮੀਤ ਸਿੰਘ ਭੋਡੀਪੁਰਾ,ਕੁਲਵਿੰਦਰ ਸਿੱਧੂ,ਹਰਨੇਕ ਸਿੰਘ ਗਹਿਰੀ,ਮੱਖਣ ਸਿੰਘ ਖਨਗਵਾਲ,ਸੁਖਚੈਨ ਸਿੰਘ,ਧਰਮ ਸਿੰਘ ਕੋਠਾ ਗੁਰੂ,ਲਖਵੀਰ ਭਾਗੀਵਾਂਦਰ,ਗੁਰਜੰਟ ਸਿੰਘ ਮਾਨ,ਦਰਸ਼ਨ ਸ਼ਰਮਾ,ਵੀਰ ਸਿੰਘ,ਪਰਮ ਚੰਦ ਬਠਿੰਡਾ,ਹਰਜੀਤ ਸਿੰਘ, ਗੁਰਚਰਨ ਜੋੜਕੀਆਂ, ਵਿਸਾਖਾ ਸਿੰਘ,ਬਲਵੰਤ ਸਿੰਘ, ਰਵਿੰਦਰ ਸਿੰਘ, ਪੂਰਨ ਸਿੰਘ ਆਗੂ ਸ਼ਾਮਿਲ ਹੋਏ।

 

spot_img

Share post:

Popular

More like this
Related

DAV Run ; शांति, एकता, अनुशासन एवं राष्ट्रवाद का संदेश

Bathinda News: DAV Public School में शांति, अखंडता, अनुशासन...

CM Nayab Singh Saini 4 से 6 अक्टूबर तक सिंगापुर दौरे पर

👉निवेश, नवाचार और वैश्विक साझेदारी के नए अवसरों को...