ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕਰਵਾਇਆ ਜਾਵੇ ਜਾਣੂ : ਸ਼ੌਕਤ ਅਹਿਮਦ ਪਰੇ

Date:

spot_img

ਹੁਣ ਤੱਕ ਨਸ਼ੇ ਦੇ ਸੌਦਾਗਰਾਂ ਦੀ 2 ਕਰੋੜ 31 ਲੱਖ ਰੁਪਏ ਦੀ ਕੀਤੀ ਜਾਇਦਾਦ ਜਬਤ : ਹਰਮਨਬੀਰ ਸਿੰਘ ਗਿੱਲ

ਬਠਿੰਡਾ, 25 ਜਨਵਰੀ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਕਮੇਟੀ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਦੁਰਪ੍ਰਭਾਵਾਂ ਬਾਰੇ ਜਿੱਥੇ ਅਧਿਕਾਰੀਆਂ ਕੋਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਉੱਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਨੂੰ ਹਦਾਇਤ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਾਲੀਬਾਲ ਤੇ ਬਾਸਕਟਬਾਲ ਖੇਡ ਲਈ ਢੁੱਕਵੀਂਆਂ ਥਾਵਾਂ ਦਾ ਪ੍ਰਬੰਧ ਕਰਕੇ ਖੇਡ ਮੈਦਾਨ ਤਿਆਰ ਕਰਵਾਏ ਜਾਣ।

ਗਣਤੰਤਰਾ ਦਿਵਸ ਮੌਕੇ ਸਿੱਖਿਆ ਵਿਭਾਗ ਦੇ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ

ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਮਾਪੇ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨੂੰ ਨਸ਼ੇ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮਾਪੇ ਆਪਣੇ ਬੱਚਿਆਂ ਤੇ ਖਾਸ ਨਜ਼ਰਸਾਨੀ ਰੱਖਣ ਕਿ ਉਹ ਦਿਨ ਭਰ ਚ ਕੀ-ਕੀ ਗਤੀਵਿਧੀਆਂ ਕਰਦਾ ਹੈ ਤਾਂ ਜੋ ਉਹ ਨਸ਼ੇ ਦੀ ਲੱਤ ਤੋਂ ਦੂਰ ਰਹਿ ਸਕਣ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਮਿਸਟਾਂ ਦੀਆਂ ਦੁਕਾਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਦੁਕਾਨਾਂ ਦੇ ਅੰਦਰ ਅਤੇ ਬਾਹਰ ਸੀਸੀਟੀਵੀ ਕੈਮਰੇ ਲਗਵਾਉਣੇ ਯਕੀਨੀ ਬਣਾਏ ਜਾਣ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ’ਚ ਹੋਏ ਥੋਕ ਵਿਚ ਤਬਾਦਲੇ

ਮੀਟਿੰਗ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ ਦੇ ਮੱਦੇਨਜ਼ਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਤੱਕ ਪੁਲਿਸ ਵਿਭਾਗ ਵਲੋਂ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੇ 29 ਕੇਸ ਕੰਪੀਟੈਂਟ ਅਥਾਰਟੀ ਦਿੱਲੀ ਵਿਖੇ ਭੇਜੇ ਗਏ, ਜਿਨ੍ਹਾਂ ਚੋ 17 ਕੇਸ ਯੋਗ ਪਾਏ ਗਏ ਅਤੇ 12 ਕੇਸ ਪ੍ਰਗਤੀ ਅਧੀਨ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਯੋਗ ਪਾਏ ਗਏ 17 ਨਸ਼ਾ ਤਸਕਰਾਂ ਦੀ 2 ਕਰੋੜ 31 ਲੱਖ 96 ਹਜ਼ਾਰ 832 ਰੁਪਏ ਦੀ ਜਾਇਜ਼ਾਦ ਜਬ਼ਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਜਿੱਥੇ ਵੀ ਨਸ਼ੇ ਦਾ ਕਾਲਾ ਕਾਰੋਬਾਰ ਚੱਲ ਰਿਹਾ ਹੈ ਉਸ ਨੂੰ ਪੁਲਿਸ ਵਿਭਾਗ ਵਲੋਂ ਜ਼ਮੀਨੀ ਪੱਧਰ ਤੇ ਜਾ ਕੇ ਕਾਬੂ ਪਾਇਆ ਜਾ ਰਿਹਾ ਹੈ।

ਲੋਨ ਮੇਲੇ ਵਿੱਚ ਵਿੱਚ ਸਵੈ ਸਹਾਇਤਾ ਸਮੂਹਾਂ ਨੂੰ ਸਵਾ 4 ਕਰੋੜ ਦੇ ਲੋਨ ਮਨਜ਼ੂਰ

ਸ਼੍ਰੀ ਗਿੱਲ ਨੇ ਦੱਸਿਆ ਕਿ ਪੁਲਿਸ ਕਿਸੇ ਵੀ ਨਸ਼ੇ ਦੇ ਸੌਦਾਗਰ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖ਼ਸ਼ੇਗੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਜੱਸਲ, ਐਸਡੀਅਮ ਰਾਮਪੁਰਾ ਮੈਡਮ ਬਲਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਹਿੰਦਰ ਪਾਲ, ਡਾ ਅਰੁਣ ਬਾਂਸਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Vigilance Bureau ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

Punjab News:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ...

CM Nayab Singh Saini ਸ੍ਰੀ ਰਾਮ ਕਥਾ ਦੇ ਸਮਾਪਨ ਸਮਾਰੋਹ ਵਿੱਚ ਹੋਏ ਸ਼ਾਮਲ, ਕਥਾ ਦਾ ਕੀਤਾ ਸਰਵਣ,ਯੱਗ ਵਿੱਚ ਦਿੱਤੀ ਆਹੂਤੀ

👉ਪ੍ਰਭੂ ਸ੍ਰੀ ਰਾਮ ਦਾ ਜੀਵਨ ਮਰਿਆਦਾ, ਫਰਜ਼ ਨਿਭਾਉਣ, ਤਿਆਗ...

ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਹੋਈ ਮੌ+ਤ, ਦੂਜਾ ਗੰਭੀਰ ਜ਼ਖਮੀ

Sangrur News:ਸੁਨਾਮ ਨੇੜੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ...

ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱ+ਗ ,ਜਾਨੀ ਨੁਕਸਾਨ ਤੋਂ ਬਚਾਅ

Jalandhar News:ਅੱਜ ਸਵੇਰੇ ਜਲੰਧਰ ਵਿੱਚ ਇੱਕ ਪੰਜਾਬ ਰੋਡਵੇਜ਼ ਦੀ...