Monday, February 2, 2026

10,000 ਰੁਪਏ ਰਿਸ਼ਵਤ ਲੈਂਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Date:

spot_img

Tarntarn News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ, ਤਰਨਤਾਰਨ ਵਿਖੇ ਜ਼ਿਲ੍ਹਾ ਮੈਨੇਜਰ ਵਜੋਂ ਤਾਇਨਾਤ ਚਿਮਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਿਧੜੀ ਬਘੀਹਾਰੀ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਕੀਤੀ ਗਈ ਹੈ।

ਇਹ ਵੀ ਪੜ੍ਹੋ ਜ਼ਿਲ੍ਹੇ ਅੰਦਰ ਸ਼ੁਰੂ ਕੀਤਾ ਜਾਵੇਗਾ ਯੂਥ ਸੰਪਰਕ ਪ੍ਰੋਗਰਾਮ;8 ਜ਼ਿਲ੍ਹਾ ਪੱਧਰੀ ਟੀਮਾਂ ਦਾ ਕੀਤਾ ਜਾਵੇਗਾ ਗਠਨ:ਡਿਪਟੀ ਕਮਿਸ਼ਨਰ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੀ ਦਿਵਿਆਂਗ ਭੈਣ ਨੇ ਸਾਲ 2009 ਵਿੱਚ ਉਕਤ ਕਾਰਪੋਰੇਸ਼ਨ ਤੋਂ 1,00,000 ਰੁਪਏ ਦਾ ਕਰਜ਼ਾ ਲਿਆ ਸੀ। ਇਸ ਉਪਰੰਤ ਸਰਕਾਰ ਨੇ ਇੱਕ ਸਕੀਮ ਤਹਿਤ ਅਜਿਹੇ ਕਰਜ਼ਿਆਂ ਦੀ ਮੁਆਫ਼ੀ ਦਾ ਐਲਾਨ ਕੀਤਾ ਸੀ ਪਰ ਉਕਤ ਮੈਨੇਜਰ ਨੇ ਸਰਕਾਰ ਦੁਆਰਾ ਮੁਆਫ਼ ਕੀਤੇ ਗਏ ਕਰਜ਼ੇ ਦੀ ਪ੍ਰਕਿਰਿਆ ਅਤੇ ਇਸਦਾ ਨਿਪਟਾਰਾ ਕਰਨ ਲਈ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗੀ ਹੈ।

ਇਹ ਵੀ ਪੜ੍ਹੋ ਰੀਲਾਂ ਬਣਾਉਣ ਦੀ ਸ਼ੌਕੀਂਨ ‘ਪਤਨੀ’ ਨੇ ‘ਪ੍ਰੇਮੀ’ ਨਾਲ ਮਿਲਕੇ ਕੀਤਾ ‘ਪਤੀ’ ਦਾ ਕ+ਤ.ਲ

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img

Popular

More like this
Related

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ...