ਜ਼ਿਲ੍ਹਾ ਖਣਿਜ ਫਾਊਡੇਸ਼ਨ ਕਮੇਟੀ ਦੀ ਮੀਟਿੰਗ ਆਯੋਜਿਤ

0
44

👉ਵੱਖ-ਵੱਖ ਵਿਭਾਗਾਂ ਨੂੰ ਲਗਭਗ 2.15 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਦਿੱਤੀ ਪ੍ਰਵਾਨਗੀ
Bathinda News:ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਖਣਿਜ ਫਾਊਡੇਸ਼ਨ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਜਲ ਸਰੋਤ, ਪੇਂਡੂ ਵਿਕਾਸ ਤੇ ਪੰਚਾਇਤ, ਲੋਕ ਨਿਰਮਾਣ, ਜ਼ਿਲ੍ਹਾ ਪ੍ਰੋਗਰਾਮ, ਸਿੱਖਿਆ ਅਤੇ ਪੁਲਿਸ ਆਦਿ ਵਿਭਾਗਾਂ ਨਾਲ ਸਬੰਧਤ ਵਿਕਾਸ ਕਾਰਜਾਂ ਲਈ ਫੰਡਾਂ ਦੀ ਪ੍ਰਵਾਨਗੀ ਲਈ ਸਮੀਖਿਆ ਕੀਤੀ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਲਗਭਗ 2.15 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਪ੍ਰਵਾਨਗੀ ਦਿੱਤੀ।

ਇਹ ਵੀ ਪੜ੍ਹੋ  ਮੋਗਾ ਪੁਲਿਸ ਵੱਲੋ 546 ਗ੍ਰਾਮ ਹੈਰੋਇਨ ਸਮੇਤ 02 ਵਿਅਕਤੀ ਨੂੰ ਕਾਬੂ ਕੀਤਾ

ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹੋਣ ਵਾਲੇ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਤਹਿ ਸਮੇਂ ਅਨੁਸਾਰ ਪੂਰਾ ਕਰਨਾ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅੰਦਰ ਚੱਲ ਰਹੇ ਛੱਪੜਾਂ ਦੇ ਨਵੀਨੀਕਰਨ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਪਡੈਂਸੀ ਬਕਾਇਆ ਨਾ ਰੱਖੀ ਜਾਵੇ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਨੇ ਲੁੱਟਾਂ ਖੋਹਾਂ/ਗੱਡੀਆਂ ਖੋਹ ਕਰਨ ਵਾਲੇ ਗੈਂਗ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ, ਐਸਡੀਐਮ ਰਾਮਪੁਰਾ-ਕਮ-ਸਹਾਇਕ ਕਮਿਸ਼ਨਰ (ਜ) ਗਗਨਦੀਪ ਸਿੰਘ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰਤਾਪ ਸਿੰਘ ਗਿੱਲ, ਜਲ ਸਰੋਤ ਵਿਭਾਗ ਦੇ ਐਸਡੀਓ ਨਵਦੀਪ, ਜ਼ਿਲ੍ਹਾ ਪ੍ਰੋਗਰਾਮ ਅਫਸਰ ਪੰਕਜ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here