👉ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਗਸ਼ਤ ਵਧਾਈ ਗਈ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
👉ਸ਼ਹਿਰ ਦੇ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
Mansa News: ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਵੈਭਵ ਚੌਧਰੀ ਨੇ ਸ਼ਹਿਰ ਦੇ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਮੀਟਿੰਗ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਕਿਸੇ ਵੀ ਗੈਰ-ਸਮਾਜਿਕ ਤੇ ਸ਼ਰਾਰਤੀ ਅਨਸਰ ਨੂੰ ਸ਼ਹਿਰ ਦੀ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਵਿੱਚ ਵਿਘਨ ਪਾਉਣ ਦੀ ਬਿਲਕੁਲ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਅਤੇ ਵਪਾਰੀ ਵਰਗ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਜ਼ਿਲ੍ਹਾ ਪੁਲਿਸ ਦੀ ਤਰਜੀਹ ਹੈ।ਐਸ.ਐਸ.ਪੀ. ਸ੍ਰੀ ਵੈਭਵ ਚੌਧਰੀ ਨੇ ਦੱਸਿਆ ਕਿ ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਸ਼ਹਿਰ ਭਰ ਵਿੱਚ ਗਸ਼ਤ ਅਤੇ ਨਾਕਾਬੰਦੀ ਵਧਾ ਦਿੱਤੀ ਗਈ ਹੈ ਤਾਂ ਜੋ ਬਜ਼ਾਰਾਂ ਵਿੱਚ ਖਰੀਦਦਾਰੀ ਲਈ ਆਉਣ ਵਾਲੇ ਆਮ ਨਾਗਰਿਕਾਂ ਅਤੇ ਕਾਰੋਬਾਰੀਆਂ ਨੂੰ ਇੱਕ ਸੁਰੱਖਿਅਤ ਮਾਹੌਲ ਮਿਲ ਸਕੇ।
ਇਹ ਵੀ ਪੜ੍ਹੋ 👉ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਉਨ੍ਹਾਂ ਦੱਸਿਆ ਕਿ ਸੰਵੇਦਨਸ਼ੀਲ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।ਉਨ੍ਹਾਂ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਅਤੇ ਆਲੇ-ਦੁਆਲੇ ਸੁਰੱਖਿਆ ਦੇ ਲੋੜੀਂਦੇ ਇੰਤਜ਼ਾਮ ਪੁਖ਼ਤਾ ਰੱਖਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਬਾਰੇ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕਰਨ। ਜ਼ਿਲ੍ਹਾ ਪੁਲਿਸ ਮੁਖੀ ਨੇ ਸਪੱਸ਼ਟ ਕੀਤਾ ਕਿ ਸ਼ਰਾਰਤੀ ਤੱਤਾਂ ਅਤੇ ਅਪਰਾਧਿਕ ਬਿਰਤੀ ਵਾਲੇ ਲੋਕਾਂ ਨਾਲ ਦੇਖਦਿਆਂ ਹੀ ਸਖ਼ਤੀ ਨਾਲ ਨਜਿੱਠਿਆ ਜਾਵੇਗਾ।ਮੀਟਿੰਗ ਦੌਰਾਨ ਹਾਜ਼ਰ ਵਪਾਰੀਆਂ ਅਤੇ ਕਾਰੋਬਾਰੀਆਂ ਨੇ ਜ਼ਿਲ੍ਹਾ ਪੁਲਿਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




